ਪੰਜਾਬ ਦਾ ‘ਟਾਪ ਅਚੀਵਰ' ਪੁਰਸਕਾਰ ਨਾਲ ਸਨਮਾਨ, ਪੀਯੂਸ਼ ਗੋਇਲ ਨੇ ਦਿੱਲੀ ਵਿਚ ਸਮਾਗਮ ਦੌਰਾਨ ਦਿਤਾ ਪੁਰਸਕਾਰ
Published : Nov 12, 2025, 6:49 am IST
Updated : Nov 12, 2025, 7:55 am IST
SHARE ARTICLE
Punjab honoured with ‘Top Achiever' award
Punjab honoured with ‘Top Achiever' award

ਪੰਜ ਮੁੱਖ ਸੁਧਾਰ ਖੇਤਰਾਂ 'ਚ ਪੰਜਾਬ ਦੀ ਸ਼ਾਨਦਾਰ ਕਾਰਗੁਜ਼ਾਰੀ, ਮਾਨ ਸਰਕਾਰ ਦੇ ਸੱਤਾ ਸੰਭਾਲਣ ਮਗਰੋਂ 1.23 ਲੱਖ ਕਰੋੜ ਦਾ ਨਿਵੇਸ਼ ਹੋਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ ‘ਟਾਪ ਅਚੀਵਰ’ ਦੇ ਪੁਰਸਕਾਰ ਨਾਲ ਸਨਮਾਨਤ ਕੀਤਾ ਹੈ। ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਅੱਜ ਕੌਮੀ ਰਾਜਧਾਨੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੂਬੇ ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ।

ਜ਼ਿਕਰਯੋਗ ਹੈ ਕਿ ਪੰਜਾਬ ਨੇ ਭਾਰਤ ਵਿਚ ਪੰਜ ਮੁੱਖ ਸੁਧਾਰ ਖੇਤਰਾਂ ਜਿਵੇਂ ਬਿਜਨੈਸ ਐਂਟਰੀ, ਨਿਰਮਾਣ ਪਰਮਿਟ ਪ੍ਰਾਪਤਕਰਤਾ, ਨਿਵੇਸ਼ ਪ੍ਰਾਪਤਕਰਤਾ, ਖੇਤਰ-ਵਿਸ਼ੇਸ਼ ਸਿਹਤ ਸੰਭਾਲ ਅਤੇ ਸੇਵਾਵਾਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ।  ਭਾਰਤ ਸਰਕਾਰ ਦੇ ਉਦਯੋਗ ਪ੍ਰਮੋਸ਼ਨ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਨੇ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਦੇ ਤਹਿਤ ਪੰਜਾਬ ਨੂੰ ‘ਟਾਪ ਅਚੀਵਰ’ ਵਜੋਂ ਮਾਨਤਾ ਦਿਤੀ ਹੈ। ਇਹ ਮਾਨਤਾ ਇਕ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਵਪਾਰਕ ਮਾਹੌਲ ਪ੍ਰਦਾਨ ਕਰਨ ਪ੍ਰਤੀ ਪੰਜਾਬ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਅਤੇ ਕਾਰੋਬਾਰ ਕਰਨ ਵਿਚ ਸੌਖ ਸਬੰਧੀ ਸੂਬੇ ਦੀ ਅਗਵਾਈ ਦੀ ਪੁਸ਼ਟੀ ਕਰਦੀ ਹੈ।

ਪੰਜਾਬ ਦੇ ਸ਼ਾਂਤ ਅਤੇ ਸਦਭਾਵਨਾ ਵਾਲੇ ਮਾਹੌਲ ਨੇ ਉਦਯੋਗਿਕ ਨਿਵੇਸ਼ ਨੂੰ ਵੱਡਾ ਹੁਲਾਰਾ ਦਿਤਾ ਹੈ। ਮਾਰਚ 2022 ਵਿਚ ਭਗਵੰਤ ਮਾਨ ਸਰਕਾਰ ਵਲੋਂ ਸੱਤਾ ਸੰਭਾਲਣ ਤੋਂ ਹੁਣ ਤਕ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 4.7 ਲੱਖ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਫ਼ੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਦਸਤੀ ਉਪਕਰਨ, ਸਾਈਕਲ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਖੇਤਰਾਂ ਵਿਚ ਬੇਮਿਸਾਲ ਪ੍ਰਗਤੀ ਸਦਕਾ ਪੰਜਾਬ ਦੂਜੇ ਸੂਬਿਆਂ ਲਈ ਇਕ ਰੋਲ ਮਾਡਲ ਵਜੋਂ ਉਭਰ ਰਿਹਾ ਹੈ।

ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਸਦਕਾ ਪੰਜਾਬ ਵਿਕਸਤ ਦੇਸ਼ਾਂ ਜਿਵੇਂ ਕਿ ਜਾਪਾਨ, ਅਮਰੀਕਾ, ਜਰਮਨੀ, ਯੂ.ਕੇ., ਯੂ.ਏ.ਈ., ਸਵਿਟਜ਼ਰਲੈਂਡ, ਫ਼ਰਾਂਸ, ਸਪੇਨ ਆਦਿ ਤੋਂ ਨਿਵੇਸ਼ ਆਕਰਸ਼ਿਤ ਕਰ ਰਿਹਾ ਹੈ। ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਨਾ ਸਿਰਫ਼ ਭਾਰਤ ਦੇ ਸਗੋਂ ਦੁਨੀਆ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਰ ਰਿਹਾ ਹੈ। ਇਸੇ ਤਰ੍ਹਾਂ, ਸੂਬਾ ਹੁਣ ਕਾਰੋਬਾਰ ਕਰਨ ਵਿਚ ਸੌਖ ਪੱਖੋਂ ਪਹਿਲੇ ਸਥਾਨ ’ਤੇ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement