
ਕੈਨੇਡਾ ਦੇ ਪ੍ਰਾਂਤ ਬ੍ਰਿਟਿਸ਼ ਕੋਲੰਬੀਆ ਦੇ ਡਿਪਟੀ ਸਪੀਕਰ ਸ੍ਰੀ ਰਾਜ ਚੌਹਾਨ ਵੱਲੋਂ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੇ...
ਚੰਡੀਗੜ੍ਹ (ਸਸਸ) : ਕੈਨੇਡਾ ਦੇ ਪ੍ਰਾਂਤ ਬ੍ਰਿਟਿਸ਼ ਕੋਲੰਬੀਆ ਦੇ ਡਿਪਟੀ ਸਪੀਕਰ ਸ੍ਰੀ ਰਾਜ ਚੌਹਾਨ ਵੱਲੋਂ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਦੋਵੇਂ ਆਗੂਆਂ ਵੱਲੋਂ ਦੁਵੱਲੇ ਹਿੱਤਾਂ ਦੇ ਵੱਖ ਵੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਵਿਦੇਸ਼ਾਂ ਵਿਚ ਕੰਮ ਕਰਨ ਵਾਲੇ ਮਿਹਨਤੀ ਪੰਜਾਬੀਆਂ ਦੀ ਪ੍ਰਸ਼ੰਸਾ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ
Discussed various issues of mutual interest ਕਿ ਵਿਦੇਸ਼ਾਂ ਖ਼ਾਸ ਕਰ ਕੈਨੇਡਾ ਵਿਚ ਪੰਜਾਬੀਆਂ ਨੇ ਅਪਣੀ ਮਿਹਨਤ ਨਾਲ ਅਜਿਹੇ ਉੱਚੇ ਅਹੁਦੇ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਦੋਵੇਂ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਹੋਰ ਵਧੇਰੇ ਮਜ਼ਬੂਤੀ ਦੇਣ ਲਈ ਵੱਡੀ ਭੂਮਿਕਾ ਨਿਭਾ ਸਕਦੇ ਹਨ। ਸ੍ਰੀ ਰਾਜ ਚੌਹਾਨ ਵੱਲੋਂ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਅਗਲੇ ਸਾਲ ਮਾਰਚ ਵਿਚ ਕੈਨੇਡਾ ਆਉਣ ਦਾ ਸੱਦਾ ਦਿਤਾ ਗਿਆ।
ਇਕ ਦੂਜੇ ਨਾਲ ਅਪਣੇ ਤਜਰਬੇ ਸਾਂਝੇ ਕਰਨ ਲਈ ਉਨ੍ਹਾਂ ਦੋਵੇਂ ਵਿਧਾਨ ਸਭਾਵਾਂ ਦਰਮਿਆਨ ਐਕਸਚੇਂਜ ਪ੍ਰੋਗਰਾਮਾਂ ਨੂੰ ਸ਼ੁਰੂ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿਤਾ। ਇਸ ਮੌਕੇ ਵਿਧਾਇਕ ਸ੍ਰੀ ਪਰਗਟ ਸਿੰਘ ਅਤੇ ਸ੍ਰੀ ਪਵਨ ਦੀਵਾਨ ਵੀ ਹਾਜ਼ਰ ਸਨ।