MLAs ਦੇ ਪੱਖ ‘ਚ ਕੰਵਰ ਸੰਧੂ ਨੇ ਕੈਪਟਨ ਨੂੰ ਲਿਖੀ ਚਿੱਠੀ
Published : Dec 12, 2018, 1:48 pm IST
Updated : Dec 12, 2018, 1:56 pm IST
SHARE ARTICLE
Kanwar Sandhu
Kanwar Sandhu

ਵਿਧਾਇਕ ਕੰਵਰ ਸੰਧੂ ਵਲੋਂ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖੀ ਗਈ ਜਿਸ ਵਿਚ ਉਨ੍ਹਾਂ...

ਚੰਡੀਗੜ੍ਹ (ਸਸਸ) : ਵਿਧਾਇਕ ਕੰਵਰ ਸੰਧੂ ਵਲੋਂ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖੀ ਗਈ ਜਿਸ ਵਿਚ ਉਨ੍ਹਾਂ ਨੇ ਪੰਜਾਬ ‘ਚ ਐਮ.ਐਲ.ਏ ਦੀ ਭੂਮਿਕਾ ਸਪੱਸ਼ਟ ਨਾ ਹੋਣ ਬਾਰੇ ਲਿਖਿਆ ਹੈ ਅਤੇ ਨਾਲ ਹੀ ਉਨ੍ਹਾਂ ਨੇ ਇਸ ਵਿਚ ਬਦਲਾਅ ਕਰਨ ਦਾ ਸੁਝਾਅ ਵੀ ਦਿਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਆਮ ਲੋਕ ਇਹ ਸਮਝਦੇ ਹਨ ਕਿ ਇਕ ਐਮ.ਐਲ.ਏ ਦਾ ਕੰਮ ਹੈ ਸ਼ਹਿਰ ਦੀਆਂ ਗਲੀਆਂ, ਨਾਲੀਆਂ, ਸੜਕਾਂ ਜਾਂ ਪਾਣੀ ਦਾ ਪ੍ਰਬੰਧ ਕਰਨਾ ਹੈ ਪਰ ਅਸਲ ਵਿਚ ਇਹ ਸੱਚ ਨਹੀਂ ਹੈ, ਇਹ ਕੰਮ ਪੰਚਾਇਤਾਂ ਅਤੇ ਚੁਣੇ ਹੋਏ ਮਿਉਨੀਸਿਪਲ ਕੌਂਸਲਰਸ ਦਾ ਹੈ।

LetterLetterਉਨ੍ਹਾਂ ਨੇ ਕਿਹਾ, ਇਕ ਐਮ.ਐਲ.ਏ ਦੀ ਭੂਮਿਕਾ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਅਤੇ ਇਸ ਵਿਚ ਤਬਦੀਲੀ ਕਰਨ ਦੀ ਲੋੜ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਐਮ.ਐਲ.ਏ ਕੋਲ ਕਿਸੇ ਤਰ੍ਹਾਂ ਦਾ ਕੋਈ ਡਿਵੈਲਪਮੈਂਟ ਫੰਡ ਨਹੀਂ ਹੈ ਅਤੇ ਨਾ ਹੀ ਕੋਈ ਹੋਰ ਗ੍ਰਾਂਟ ਹੈ ਪਰ ਹਲਕੇ ਦੇ ਐਮ.ਪੀ. ਨੂੰ ਹਰ ਸਾਲ ਵਿਕਾਸ ਲਈ 5 ਕਰੋੜ ਰੁਪਏ ਫੰਡ ਮਿਲਦਾ ਹੈ। ਉਨ੍ਹਾਂ ਨੇ ਅਪਣੇ ਬਿਆਨ ਵਿਚ ਸਪੱਸ਼ਟ ਕਰਦੇ ਹੋਏ ਦੱਸਿਆ ਹੈ ਕਿ ਇਕ ਐਮ.ਐਲ.ਏ ਦੇ ਕੋਲ ਕਿਸੇ ਤਰ੍ਹਾਂ ਦਾ ਕੋਈ ਦਫ਼ਤਰ ਨਹੀਂ ਹੈ,

LetterLetterਕੋਈ ਸਟਾਫ਼ ਨਹੀਂ ਹੈ ਅਤੇ ਨਾ ਹੀ ਕੋਈ ਗ੍ਰਾਂਟ ਹੈ ਪਰ ਫਿਰ ਵੀ ਲੋਕ ਐਮ.ਐਲ.ਏ ਤੋਂ ਬਹੁਤ ਉਮੀਦਾਂ ਰੱਖਦੇ ਹਨ ਇਹ ਸੋਚ ਕੇ ਕਿ ਸਾਰੀ ਗ੍ਰਾਂਟ ਐਮ.ਐਲ.ਏ ਕੋਲ ਆਉਂਦੀ ਹੈ। ਜਿਸ ਕਰਕੇ ਉਨ੍ਹਾਂ ਨੇ ਪੰਜਾਬ ਮੁੱਖ ਮੰਤਰੀ ਨੂੰ ਚਿੱਠੀ ਵਿਚ ਮੰਗ ਕਰਦੇ ਹੋਏ ਕਿਹਾ ਹੈ ਕਿ ਇਕ ਐਮ.ਐਲ.ਏ ਦੀ ਭੂਮਿਕਾ ਸਪੱਸ਼ਟ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਪੰਜਾਬ ਮੁੱਖ ਮੰਤਰੀ ਸਾਹਿਬਾਨ ਨੂੰ ਅਪਣੇ ਸੁਝਾਅ ਦਿਤੇ ਹਨ ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਇਕ ਹਲਕਾ ਵਿਕਾਸ ਕਮੇਟੀ ਹੋਣੀ ਚਾਹੀਦੀ ਹੈ, ਜਿੱਥੇ ਪੂਰੇ ਵਿਕਾਸ ਦੀ ਗੱਲਬਾਤ ਕੀਤੀ ਜਾਵੇ ਅਤੇ ਜਿਸ ਦਾ ਚੇਅਰਮੈਨ ਐਮ.ਐਲ.ਏ ਹੋਣਾ ਚਾਹੀਦਾ ਹੈ।

LetterLetterਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਦੇ ਉਪਰ ਇਕ ਸਿਟੀਜ਼ਨ ਕਮੇਟੀ ਹੋਣੀ ਚਾਹੀਦੀ ਹੈ ਜੋ ਵਿਕਾਸ ਅਤੇ ਕਮੇਟੀ ਦੇ ਉਪਰ ਨਿਗਰਾਨੀ ਰੱਖੇ ਅਤੇ ਇਸ ਕਮੇਟੀ ਵਿਚ ਹਾਰੇ ਹੋਏ ਉਮੀਦਵਾਰ ਵੀ ਕਮੇਟੀ ਦੇ ਮੈਂਬਰ ਹੋਣੇ ਚਾਹੀਦੇ ਹਨ ਤਾਂਕਿ ਉਹ ਵੀ ਅਪਣੇ ਸੁਝਾਅ ਦੇ ਸਕਣ। ਉਨ੍ਹਾਂ ਨੇ ਕਿਹਾ ਕਿ ਲੈਡ ਫੰਡ ਹੋਣੇ ਚਾਹੀਦੇ ਹਨ ਜਿਸ ਨਾਲ ਉਹ ਕਿਸੇ ਲੋੜਵੰਦ ਨੂੰ ਸੁਵਿਧਾ ਮੁਹੱਈਆ ਕਰਵਾ ਸਕਣ ਅਤੇ ਹਰ ਇਕ ਹਲਕੇ ਵਿਚ ਇਕ ਦਫ਼ਤਰ ਹੋਣਾ ਚਾਹੀਦਾ ਹੈ ਅਤੇ ਪੂਰਾ ਸਟਾਫ਼ ਹੋਣਾ ਚਾਹੀਦਾ ਹੈ ਅਤੇ ਡਿਊਟੀ ਦਾ ਟਾਈਮ ਹੋਣਾ ਚਾਹੀਦਾ ਹੈ।

ਇਸ ਪੱਤਰ ਵਿਚ ਮੰਗ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਹਰ ਮਹੀਨੇ ‘ਚ ਚਾਰ ਵਾਰ ਵਿਧਾਨ ਸਭਾ ‘ਚ ਇਜਲਾਸ ਹੋਣਾ ਚਾਹੀਦਾ ਹੈ ਅਤੇ ਹਰ ਸਿਟਿੰਗ ਦੀ ਲਾਈਵ ਰਿਪੋਰਟ ਹੋਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement