
ਸੁਖਬੀਰ ਬਾਦਲ ਨੂੰ ਅਸਤੀਫਾ ਦੇਣਾ ਪਵੇਗਾ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਤੇ ਲੋਕਾਂ ਦੀ ਅੱਖਾਂ ਵਿਚ ਘੱਟਾ ਪਾਉਣ ਲਈ ਬਾਦਲ ਸਾਹਿਬ ਅਕਾਲੀ ਦਲ ਦੀ....
ਚੰਡੀਗੜ੍ਹ (ਭਾਸ਼ਾ) : ਸੁਖਬੀਰ ਬਾਦਲ ਨੂੰ ਅਸਤੀਫਾ ਦੇਣਾ ਪਵੇਗਾ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਤੇ ਲੋਕਾਂ ਦੀ ਅੱਖਾਂ ਵਿਚ ਘੱਟਾ ਪਾਉਣ ਲਈ ਬਾਦਲ ਸਾਹਿਬ ਅਕਾਲੀ ਦਲ ਦੀ ਪ੍ਰਧਾਨਗੀ ਆਪਣੇ ਘਰੇ ਰੱਖਣਗੇ, ਇਹ ਕਹਿਣਾ ਹੈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ। ਸੁਨੀਲ ਜਾਖੜ ਨੇ ਅਕਾਲੀ ਲੀਡਰਸ਼ਿਪ ਵੱਲੋਂ ਸ਼੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰ ਬਖਸ਼ਾਈਆਂ ਗਈਆਂ ਭੁੱਲਾਂ ਬਾਰੇ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਨੇ ਇਹ ਗੱਲ ਪਹਿਲਾ ਹੀ ਸਪਸ਼ਟ ਕਰ ਦਿਤੀ ਸੀ ਕਿ ਸਮੁੱਚੀ ਅਕਾਲੀ ਲੀਡਰਸ਼ਿਪ ਸ਼੍ਰੀ ਦਰਬਾਰ ਸਾਹਿਬ ਜਾ ਕੇ ਮੁਆਫੀ ਮੰਗੇਗਾ।
ਇਸਦੇ ਨਾਲ ਹੀ ਉਨ੍ਹਾਂ ਨੇ ਸੁਖਬੀਰ ਬਾਦਲ 'ਤੇ ਹੱਲਾ ਬੋਲਦੇ ਹੋਏ ਕਿਹਾ ਕਿ ਸੂਬੇ ਦੇ ਲੋਕ ਹੁਣ ਬੇਵਕੂਫ ਨਹੀਂ ਬਣਨਗੇ ਅਤੇ ਸੁਖਬੀਰ ਬਾਦਲ ਨੂੰ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣਾ ਪੇਵਗਾ। ਦੱਸ ਦੇਈਏ ਕਿ ਬੀਤੀ ਦਿਨੀ ਸਮੁੱਚੀ ਅਕਾਲੀ ਲੀਡਰਸ਼ਿਪ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਸੀ ਅਤੇ ਆਪਣੇ ਕਾਰਜਕਾਲ ਦੌਰਾਨ ਹੋਈਆਂ ਭੁਲਾਂ ਦੀ ਮੁਆਫੀ ਮੰਗੀ ਸੀ।