ਖ਼ਬਰਾਂ |

ਤਾਜ਼ਾ |

ਅਕਾਲੀਆਂ ਨੇ ਕੀਤੀ ਦਰਬਾਰ ਸਾਹਿਬ ‘ਚ ਸੇਵਾ
Published : Dec 12, 2019, 2:17 pm IST
Updated : Dec 12, 2019, 2:17 pm IST
SHARE ARTICLE
Sukhbir badal In darbar Sahib
Sukhbir badal In darbar Sahib

ਬੀਬੀ ਜਗੀਰ ਕੌਰ ਲੰਗਰ ਹਾਲ ਵਿੱਚ ਭਾਂਡੇ ਮਾਂਜਣ ਦੀ ਸੇਵਾ ’ਚ ਵੇਖੇ ਗਏ

ਪੰਜਾਬ- ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ 14 ਦਸੰਬਰ ਨੂੰ ਹੈ ਅਤੇ ਅੱਜ ਉਸੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰੰਭ ਹੋਇਆ ਜਿਸ ਦਾ ਭੋਗ ਸਨਿੱਚਰਵਾਰ ਨੂੰ ਪੈਣਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਲਗਭਗ ਸਾਰੇ ਮੁੱਖ ਆਗੂ ਮੌਜੂਦ ਸਨ।

Sukhbir Singh badal Sukhbir Singh badal

ਇਸ ਮੌਕੇ ਸੁਖਬੀਰ ਬਾਦਲ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਗੋਬਿੰਦ ਸਿੰਘ ਲੌਂਗੋਵਾਲ, ਡਾ. ਦਲਜੀਤ ਸਿੰਘ ਚੀਮਾ, ਬੀਬੀ ਹਰਸਿਮਰਤ ਕੌਰ ਬਾਦਲ, ਸ੍ਰੀ ਗੁਲਜ਼ਾਰ ਸਿੰਘ ਰਣੀਕੇ, ਸ੍ਰੀ ਗੁਰਪ੍ਰਤਾਪ ਸਿੰਘ ਟਿੱਕਾ, ਸ੍ਰੀ ਤਲਬੀਰ ਸਿੰਘ ਗਿੱਲ ਜਿਹੇ ਸੀਨੀਅਰ ਅਕਾਲੀ ਆਗੂ ਜੋੜੇ ਝਾੜਨ ਦੀ ਸੇਵਾ ਕਰਦੇ ਵੇਖੇ ਗਏ। ਬੀਬੀ ਜਗੀਰ ਕੌਰ ਲੰਗਰ ਹਾਲ ਵਿੱਚ ਭਾਂਡੇ ਮਾਂਜਣ ਦੀ ਸੇਵਾ ਚ ਵੇਖੇ ਗਏ।

14 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਸੈਸ਼ਨ ਹੋਵੇਗਾ, ਜਿੱਥੇ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਵੀ ਹੋਣੀ ਹੈ। ਸੂਤਰਾਂ ਮੁਤਾਬਕ ਸ੍ਰੀ ਸੁਖਬੀਰ ਸਿੰਘ ਬਾਦਲ ਨੂੰ ਹੀ ਮੁੜ ਪਾਰਟੀ ਪ੍ਰਧਾਨ ਚੁਣੇ ਜਾਣ ਦੀ ਸੰਭਾਵਨਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ 14 ਦਸੰਬਰ, 1920 ਨੂੰ ਹੋਈ ਸੀ।

Bibi Jagir kaur Bibi Jagir kaur

ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਸੈਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੈੱਡਕੁਆਰਟਰਜ਼ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਆਪਣੀ ਪਾਰਟੀ ਦੀ ਮੈਂਬਰਸ਼ਿਪ ਵਧਾਉਣ ਤੋਂ ਬਾਅਦ ਹੁਣ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ਉੱਤੇ ਡੈਲੀਗੇਟ ਚੁਣੇ ਜਾ ਰਹੇ ਹਨ। ਇਸ ਮੈਂਬਰਸ਼ਿਪ ਮੁਹਿੰਮ ਲਈ ਜ਼ਿਲ੍ਹਾ ਨਿਗਰਾਨ ਇਹ ਕੰਮ ਕਰ ਰਹੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement