
ਇਸ ਕਾਫਲੇ ਦੇ 70 ਫੀਸਦੀ ਹਿੱਸੇ ਨੂੰ ਬੜੀ ਮੁਸ਼ਕਿਲ ਨਾਲ ਇਕੱਠਾ ਕੀਤਾ ਗਿਆ।
ਅੰਮ੍ਰਿਤਸਰ- ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਸ਼ਨੀਵਾਰ ਨੂੰ 17 ਦਿਨ ਹੋ ਗਏ। ਪਰ ਕਿਸਾਨਾਂ ਅਤੇ ਸਰਕਾਰ ਕਿਸੇ ਵੀ ਪੱਖ ਦੇ ਰਵੱਈਏ 'ਚ ਨਰਮੀ ਨਹੀਂ ਆਈ। ਇਸ ਦੇ ਨਾਲ ਹੀ ਹੁਣ ਹੰਗਾਮਾ ਹੋਰ ਵਧਣ ਦੀ ਸੰਭਾਵਨਾ ਹੈ ਕਿਉਂਕਿ ਕਿਸਾਨ ਸੰਗਠਨਾਂ ਨੇ ਦਿੱਲੀ-ਜੈਪੁਰ ਰਾਸ਼ਟਰੀ ਰਾਜਮਾਰਗ 'ਤੇ ਆਵਾਜਾਈ ਨੂੰ ਰੋਕਣ ਦੀ ਚੇਤਾਵਨੀ ਦਿੱਤੀ ਹੈ। ਇਸ ਦੌਰਾਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਥੇ ਬਾਰੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਉਨ੍ਹਾਂ ਅੰਦਾਜ਼ੇ ਤੋਂ ਕਿਤੇ ਵਧੇਰੇ ਕਿਸਾਨਾਂ-ਮਜ਼ਦੂਰਾਂ ਨੇ ਦਿੱਲੀ ਜਾਣ ਵਾਲੇ ਇਸ ਜਥੇ 'ਚ ਸ਼ਾਮਿਲ ਹੋਣ ਲਈ ਉਤਸ਼ਾਹ ਵਿਖਾਇਆ।
ਇਸ ਕਾਫਲੇ ਦੇ 70 ਫੀਸਦੀ ਹਿੱਸੇ ਨੂੰ ਬੜੀ ਮੁਸ਼ਕਿਲ ਨਾਲ ਇਕੱਠਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਅੱਜ ਸਵੇਰੇ ਇਸ ਕਾਫ਼ਲੇ ਨੂੰ ਸ਼ਾਹਬਾਦ ਤੋਂ ਦਿੱਲੀ ਦੇ ਕੁੰਡਲੀ ਬਾਰਡਰ ਲਈ ਰਵਾਨਾ ਕੀਤਾ ਗਿਆ। ਇਹ ਕਾਫ਼ਲਾ ਤਕਰੀਬਨ 30 ਕਿਲੋਮੀਟਰ ਲੰਮਾ ਬਣ ਗਿਆ। ਉਨ੍ਹਾਂ ਕਿਹਾ ਕਿ ਲੋਕ ਮੋਦੀ ਹਕੂਮਤ ਦੇ ਸਾਰੇ ਭਰਮ ਦੂਰ ਕਰ ਦੇਣਗੇ। ਸਰਕਾਰ ਵਲੋਂ ਸੰਘਰਸ਼ ਨੂੰ ਬਦਨਾਮ ਕਰਨ ਦੇ ਕੋਝੇ ਹੱਥਕੰਡਿਆਂ ਦੇ ਬਾਵਜੂਦ ਲੋਕ-ਕਾਫ਼ਲਿਆਂ ਦੀ ਗਿਣਤੀ ਘਟੇਗੀ ਨਹੀਂ।
ਜਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਦੇ ਚਲਦੇ ਕਿਸਾਨ ਅੱਜ ਦੇਸ਼ ਭਰ ਦੇ ਟੋਲ ਪਲਾਜ਼ਿਆਂ ਨੂੰ ਬੰਦ ਕਰਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ। ਕਿਸਾਨ ਅਜੇ ਵੀ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਬੈਠੇ ਹਨ। ਪਰ 12 ਦਸੰਬਰ ਯਾਨੀ ਅੱਜ ਤੋਂ ਕਿਸਾਨਾਂ ਦੇ ਅੰਦੋਲਨ ਦਾ ਦਾਇਰਾ ਵਧੇਗਾ। ਕਿਸਾਨ ਅੱਜ ਦਿੱਲੀ ਜੈਪੁਰ ਹਾਈਵੇ ਅਤੇ ਦਿੱਲੀ ਆਗਰਾ ਹਾਈਵੇ ਵੀ ਜਾਮ ਕਰ ਦਿੱਤਾ ਜਾਵੇਗਾ।