ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦਾ ਫੈਸਲਾ
Published : Dec 12, 2020, 5:59 pm IST
Updated : Dec 12, 2020, 6:12 pm IST
SHARE ARTICLE
OP Soni
OP Soni

ਜਾਬ ਦੇ ਸੁਤੰਤਰਤਾ ਸੈਨਾਨੀਆਂ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਦਿੱਤੀ ਗਈ ਜਾਣਕਾਰੀ

ਚੰਡੀਗੜ: ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ ਹੈ।  ਉਕਤ ਜਾਣਕਾਰੀ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਦਿੱਤੀ ਗਈ।

OP Soni OP Soni

ਸੋਨੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿੰਦੀ ਹੈ। ਉਨਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਕਈ ਅਹਿਮ ਫੈਸਲੇ ਸੁਤੰਤਰਤਾ ਸੈਨਾਨੀਆਂ ਅਤੇ ਉਨਾਂ ਦੇ ਯੋਗ ਵਾਰਸਾਂ ਦੀ ਭਲਾਈ ਹਿੱਤ ਕੀਤੇ ਗਏ ਹਨ।

Captain Amarinder SinghCaptain Amarinder Singh

ਉਨਾਂ ਦੱਸਿਆ ਕਿ ਨਵੇਂ ਫੈਸਲੇ ਅਨੁਸਾਰ ਸੁਤੰਤਰਤਾ ਸੈਨਾਨੀਆਂ ਨੂੰ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਸਾਧਾਰਨ/ਏ.ਸੀ. ਬੱਸਾਂ ਵਿੱਚ ਮਿਲਣ ਵਾਲੀ ਮੁਫ਼ਤ ਸਫਰ ਸਹਲਤ ਦਾ ਦਾਇਰਾ ਵਧਾਉਂਦੇ ਹੋਏ ਇਸ ਮੁਫ਼ਤ ਸਫਰ ਸਹੂਲਤ ਵਿੱਚ ਉਨਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੁਜ਼ਗਾਰ ਲੜਕੀਆਂ ਸਮੇਤ ਸੁਤੰਤਰਤਾ ਸੈਨਾਨੀਆਂ ਦੇ ਤੀਸਰੀ ਪੀੜੀ ਤੱਕ ਦੇ ਸਾਰੇ ਯੋਗ ਵਾਰਸਾਂ ਲੜਕਾ/ਲੜਕੀ, ਪੋਤਾ/ਪੋਤੀ, ਦੋਹਤਾ/ਦੋਹਤੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੋਨੀ ਨੇ ਦੱਸਿਆ ਕਿ ਇਸ ਸਬੰਧੀ ਸੁਤੰਤਰਤਾ ਸੈਨਾਨੀ ਵਿਭਾਗ ਵੱਲੋਂ ਸਬੰਧਤ ਵਿਭਾਗਾਂ ਨੂੰ ਹੁਕਮ ਵੀ ਜਾਰੀ ਕਰ ਦਿੱਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement