‘ਆਪ’ ਨੇ ਸਵੀਕਾਰ ਕੀਤੀ ਸਿਹਤ ਮੰਤਰੀ ਓਪੀ ਸੋਨੀ ਦੀ ਚੁਣੌਤੀ, ਬਹਿਸ ਲਈ ਜਗ੍ਹਾ ਚੁਣਨ ਲਈ ਕਿਹਾ
Published : Dec 12, 2021, 8:50 pm IST
Updated : Dec 12, 2021, 8:50 pm IST
SHARE ARTICLE
AAP accepts Health Minister OP Soni's challenge
AAP accepts Health Minister OP Soni's challenge

‘ਆਪ’ ਨੇਤਾ ਅਮਨ ਅਰੋੜਾ ਨੇ ਸਿਹਤ ਮੰਤਰੀ ਓ.ਪੀ. ਸੋਨੀ ’ਤੇ ਅੰਕੜਿਆਂ ਦੀ ਅਸਲੀਅਤ ਛੁਪਾਉਣ ਦਾ ਲਾਇਆ ਦੋਸ਼

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਤੇ ਵਿਧਾਇਕ ਅਮਨ ਅਰੋੜਾ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਂਝੇ ਬਿਆਨ ਰਾਹੀਂ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓਪੀ ਸੋਨੀ ਨੂੰ ਚੁਣੌਤੀ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਵਿਚਾਰ- ਚਰਚਾ (ਡਿਬੇਟ) ਲਈ ਮੰਤਰੀ ਸਾਬ ਆਪਣੀ ਪਸੰਦ ਦੀ ਜਗ੍ਹਾ, ਤਾਰੀਖ ਅਤੇ ਚੈਨਲ ਚੁਣ ਕੇ ਦੱਸ ਦੇਣ । ਜ਼ਿਕਰਯੋਗ ਹੈ ਕਿ ਕਾਂਗਰਸੀ ਮੰਤਰੀ ਓ.ਪੀ. ਸੋਨੀ ਨੇ ਆਪਣੇ ਸਾਥੀ ਮੰਤਰੀ ਪਰਗਟ ਸਿੰਘ ਦੇ ਰਾਹ ’ਤੇ ਚੱਲ ਰਹੇ ਹਨ ਅਤੇ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਪੰਜਾਬ ਅਤੇ ਦਿੱਲੀ ਦੀ ਸਿਹਤ ਪ੍ਰਣਾਲੀ ’ਤੇ ਬਹਿਸ ਲਈ ਚੁਣੌਤੀ ਦਿੱਤੀ ਹੈ, ਤਾਂ ਜੋ ਪਤਾ ਲੱਗ ਸਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ’ਚ ਸਿਹਤ ਸੇਵਾਵਾਂ ’ਚ ਕੀ ਸੁਧਾਰ ਕੀਤੇ ਹਨ। 

Aman Arora Aman Arora

ਅਮਨ ਅਰੋੜਾ ਨੇ ਸਿਹਤ ਮੰਤਰੀ ਓਪੀ ਸੋਨੀ ’ਤੇ ਅੰਕੜਿਆਂ ਨੂੰ ਗੁੰਮਰਾਹ ਦੱਸਿਆ ਹੈ । ਉਨ੍ਹਾਂ ਕਿਹਾ ਕਿ ਮਾਲੂਮ ਹੁੰਦਾ ਕਿ ਪੰਜਾਬ ਦੇ ਸਿਹਤ ਮੰਤਰੀ ਓਪੀ ਸੋਨੀ ਨੇ  ‘ਇੰਟਰਵਿਊ’ ਦੌਰਾਨ ਪੰਜਾਬ ਅਤੇ ਦਿੱਲੀ ਦੀ ਸਿਹਤ ਪ੍ਰਣਾਲੀ ਅਤੇ ਇਲਾਜ ਵਿਵਸਥਾ ਦੀ ਤੁਲਨਾ ਕੀਤੀ ਹੈ  ਅਤੇ ਦਾਅਵਾ ਕੀਤਾ ਹੈ ਕਿ ਪੰਜਾਬ ਹਰ ਮਾਮਲੇ ਵਿੱਚ ਦਿੱਲੀ ਤੋਂ ਅੱਗੇ ਹੈ। ਮੰਤਰੀ ਦੇ ਇਸ ਦਾਅਵੇ ਤੋਂ ਪਤਾ ਲਗਦਾ ਹੈ ਕਿ ਉਹ ਸਿਹਤ ਵਿਵਸਥਾ ਦੇ ਮਾਮਲੇ ’ਚ ਦਿੱਲੀ ਸਰਕਾਰ ਨੂੰ ਚੁਣੌਤੀ ਦਿੰਦੇ ਹਨ।  
ਮੰਤਰੀ ਵੱਲੋਂ ਪੇਸ਼ ਕੀਤੇ ਅੰਕੜਿਆਂ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਦੀ ਸਿਹਤ ਸੇਵਾਵਾਂ ਤੁਲਨਾਂ ਕਰਨ ਦੀ ਛੇਤੀ ’ਚ ਸਿਹਤ ਮੰਤਰੀ ਓਪੀ ਸੋਨੀ ਇਹ ਭੁੱਲ ਗਏ ਕਿ ਪੰਜਾਬ ਦੀ ਸਿਹਤ ਵਿਵਸਥਾ ਰਾਸ਼ਟਰੀ ਪੱਧਰ ’ਤੇ ਨਿਰਧਾਰਤ ਮਾਪਦੰਡਾਂ ਅਤੇ ਡਬਲਯੂਐਚਓ ਦੇ ਮਿਆਰਾਂ ’ਤੇ ਖ਼ਰੀ ਨਹੀਂ ਉਤਰਦੀ।  ਪੰਜਾਬ ਦੇ ਪਿੰਡਾਂ ਦੇ ਰਾਸ਼ਟਰੀ ਸਿਹਤ ਨਿਯਮਾਂ ਅਨੁਸਾਰ 700 ਤੋਂ ਵੱਧ ਪ੍ਰਾਇਮਰੀ ਸਿਹਤ ਕੇਂਦਰ ਹੋਣੇ ਚਾਹੀਦੇ ਹਨ , ਪਰ ਇਨਾਂ ਦੀ ਗਿਣਤੀ ਸਿਰਫ 416 ਹੈ।  ਇਸੇ ਤਰ੍ਹਾਂ ਪਿੰਡਾਂ ਦੇ ਖੇਤਰ ਵਿੱਚ ਆਬਾਦੀ ਹਿਸਾਬ ਤੋਂ ਲਗਭਗ 200 ਸੀਐਚਸੀ ਦੀ ਜ਼ਰੂਰਤ ਹੈ, ਪਰ ਪੰਜਾਬ ਕੋਲ ਸਿਰਫ਼ 87 ਹਨ। ਇਨਾਂ 87 ਸੀਐਸੀ ਵਿੱਚੋਂ 80 ਸੀਐਚਸੀ ਵਿੱਚ ਕੋਈ ਮਾਹਰ ਡਾਕਟਰ ਨਹੀਂ ਹੈ।  ਉਨ੍ਹਾਂ ਨੇ ਸੋਨੀ ਨੂੰ ਗ੍ਰਾਮੀਣ ਖੇਤਰ ਵਿੱਚ ਇੱਕ ਸੀਐਚਸੀ ਦਾ ਨਾਮ ਦੇਣਾ ਦੀ ਚੁਣੌਤੀ ਦੀ ਜੋ ਰਾਸ਼ਟਰੀ ਮਾਪਦੰਡਾਂ ਅਨੁਸਾਰ ਸਹੀ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।

Meet HayerMeet Hayer

ਅਰੋੜਾ ਨੇ ਕਿਹਾ ਕਿ ਰਾਜ ਵਿੱਚ ਕੁਝ ਪ੍ਰਾਇਮਰੀ ਅਤੇ ਸਾਮੂਦਾਇਕ ਸਿਹਤ ਕੇਂਦਰਾਂ ਦੀਆਂ ਇਮਾਰਤਾਂ ਨੂੰ ਅਸੁਰੱਖਿਅਤ ਐਲਾਨਿਆ ਗਿਆ ਹੈ, ਕਈ ਕਈ ਕੇਂਦਰਾਂ ’ਚ ਇਲਾਜ ਦੇ  ਉਪਕਰਣ ਵੀ ਉਪਲਬਧ ਨਹੀਂ ਹਨ। 2019 ਦੀ ਕੇਂਦਰੀ ਸਿਹਤ ਅਤੇ ਕਲਿਆਣਕਾਰੀ ਵਿੱਤੀ ਰਿਪੋਰਟ ਵਿੱਚ ਰਾਜ ਵਿੱਚ 50 ਫ਼ੀਸਦੀ ਤੋਂ ਵੱਧ ਪੀਐਚਸੀ ਕਿਸੇ ਵੀ ਪ੍ਰਮਾਣ ਨੂੰ ਪੂਰਾ ਨਹੀਂ ਕਰਦਾ ਹੈ ਅਤੇ ਇਸ ਲਈ ਉਹਨਾਂ ਨੂੰ ਸਹੀ ਨਹੀਂ ਮੰਨਿਆ ਗਿਆ ਹੈ। ਓਪੀ ਸੋਨੀ ਦੱਸਣ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੀ ਸਰਕਾਰ ਨੇ ਪ੍ਰਾਇਮਰੀ ਸਿਹਤ ਕੇਂਦਰਾਂ ਲਈ ਕੀ ਦਿੱਤਾ ਹੈ? ਅਰੋੜਾ ਨੇ ਕਿਹਾ ਕਿ ਸੋਨੀ ਸਿਰਫ ਅੰਕੜਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਦੋਂ ਕਿ ਸਿਹਤ ਮੰਤਰੀ ਨੂੰ ਇਨਾਂ ਦੀ ਸਹੀ ਸਥਿਤੀ ਦੀ ਅਸਲੀਅਤ ਜਾਨਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਸਿਹਤ ਮੰਤਰੀ ਨੂੰ ਸੱਚ ਨਹੀਂ ਪਤਾ ਜਿਸ ਦੇ ਅਧੀਨ ਰਾਜ ਦੇ ਸਰਕਾਰੀ ਹਸਪਤਾਲ, ਉਪ ਕੇਂਦਰ, ਪੀਐਚਸੀ ਅਤੇ ਸੀਐਚਸੀ ਚੱਲ ਰਹੇ ਹਨ।

OP Soni orders 40,000 daily tests in view of possible third wave of Covid-19
OP Soni 

ਉਨ੍ਹਾਂ ਨੇ ਕਿਹਾ ਕਿ ਬਾਦਲ-ਭਾਜਪਾ ਅਤੇ ਕਾਂਗਰਸ ਦੇ ਰਾਜ ਵਿੱਚ ਪੰਜਾਬ ਦੇ ਸਰਕਾਰੀ ਹਸਪਤਾਲਾਂ, ਪ੍ਰਾਇਮਰੀ ਅਤੇ ਸਮਾਜਿਕ ਸਿਹਤ ਕੇਂਦਰਾਂ ਵਿੱਚ ਸਿਹਤ ਅਤੇ ਇਲਾਜ ਵਿਵਸਥਾ ਪੂਰੀ ਤਰ੍ਹਾਂ ਫ਼ੇਲ ਹੋ ਚੁੱਕੀ ਹੈ, ਕਿਉਂਕਿ ਕਿਸੇ ਨੇ ਕਦੇ ਵੀ ਸਿਹਤ ਸੇਵਾਵਾਂ ਵੱਲ ਧਿਆਨ ਨਹੀਂ ਦਿੱਤਾ । ਸਗੋਂ ਪ੍ਰਾਈਵੇਟ ਖੇਤਰ ਪੰਜਾਬ ਵਿੱਚ ਵਧੇ ਫੁੱਲੇ ਹਨ ਅਤੇ ਹੁਣ ਪ੍ਰਾਈਵੇਟ ਹਸਪਤਾਲਾਂ ਇਲਾਜ ਮਹਿੰਗਾਂ ਹੋ ਗਿਆ ਹੈ । ਆਮ ਲੋਕ ਇਲਾਜ ਦਾ ਖਰਚਾ ਵੀ ਨਹੀਂ ਉਠਾ ਸਕਦੇ ਅਤੇ ਕੇਵਲ ਪ੍ਰਭੂ ਦੀ ਕਿਰਪਾ ਉੱਤੇ ਜੀਅ ਰਹੇ ਹਨ। ਵਿਧਾਇਮ ਅਰੋੜਾ ਨੇ ਕਿਹਾ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰਦੇ ਸਿਹਤ ਅਧਿਕਾਰੀ, ਡਾਕਟਰ, ਨਰਸ, ਕਲਰਕ ਅਤੇ ਹੋਰ ਕਰਮਚਾਰੀ ਆਪਣੀਆਂ ਮੰਗਾਂ ਨੂੰ ਲਗਾਤਾਰ ਧਰਨੇ ਦੇ ਰਹੇ ਹਨ, ਪਰ ਰਾਜ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੈ। ਕਾਂਗਰਸ ਸਰਕਾਰ ਨੇ ਜਨਤਕ ਸਿਹਤ ਪ੍ਰਣਾਲੀ ਨੂੰ ਉਤਸ਼ਾਹਤ ਕਰਨ ਅਤੇ ਮਿਹਨਤ ਕਰਨ ਵਾਲੇ ਲੋਕਾਂ ਨੂੰ ਚੰਗੀ ਤਨਖਾਹ ਨਹੀਂ ਦਿੱਤੀ। ਅਰੋੜਾ ਨੇ ਅੱਗੇ ਕਿਹਾ ਕਿ ਜੇਕਰ ਓ.ਪੀ. ਸੋਨੀ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਵੱਖ-ਵੱਖ ਸਿਹਤ ਕਰਮਚਾਰੀਆਂ ਨਾਲ ਸਮਝੌਤਾ ਕਰਨਾ ਚਾਹੀਦਾ ਹੈ, ਜੋ ਕਿ ਮੌਜੂਦਾ ਸਮੇਂ ਵਿੱਚ ਕਿਸੇ ਨਾ ਕਿਸੇ ਕਾਰਨ ਤੋਂ ਹੜਤਾਲ ਹੈ। ਜਦੋਂ ਕਿ ਪੰਜਾਬ ਵਿੱਚ ਡਾਕਟਰਾਂ, ਮਾਹਰ ਡਾਕਟਰਾਂ, ਨਰਸਾਂ ਅਤੇ ਫਾਰਮਾਸਿਸਟਾਂ ਦੀਆਂ ਅੱਧ ਤੋਂ ਵੱਧ ਅਸਾਮੀਆਂ ਖਾਲੀ ਪਈਆਂ ਹਨ।  

Aman Arora Aman Arora

ਸਿਹਤ ਮੰਤਰੀ ਓ.ਪੀ. ਸੋਨੀ ਦੀ ਚੁਣੌਤੀ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਹਤ ਮੰਤਰੀ ਦੀ ਚੁਣੌਤੀ ਦਾ ਸਵਾਗਤ ਕਰਦੀ ਹੈ, ਕਿਉਂਕਿ ਇਸ ਤਰ੍ਹਾਂ ਦੇ ਲੋਕ ਮੁੱਦਿਆਂ ’ਤੇ ਵਿਆਪਕ ਚਰਚਾ ਹੋਣੀ ਚਾਹੀਦੀ ਹੈ । ਉਨ੍ਹਾਂ ਦਾਅਵਾ ਕੀਤਾ ਕਿ ਇਸੇ ਤਰ੍ਹਾਂ ਦੀ ਚੁਣੌਤੀ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਦਿੰਤੀ ਗਈ ਸੀ, ਪਰ ਉਹ ਮੈਦਾਨ ਛੱਡ ਕੇ ਭੱਜ ਗਏ। ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਪ ਮੁੱਖ ਮੰਤਰੀ ਓ.ਪੀ ਸੋਨੀ ਮੈਦਾਨ ਛੱਡ ਕੇ ਨਹੀਂ ਭੱਜਣਗੇ, ਸਗੋਂ ਡਿਬੇਟ ਵਿੱਚ ਜ਼ਰੂਰ ਭਾਗ ਲੈਣਗੇ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਪੰਜ ਸਾਲਾਂ ਵਿੱਚ ਕਾਂਗਰਸ ਸਰਕਾਰ ਨੇ ਸਿਹਤ ਸੇਵਾਵਾਂ ਸਮੇਤ ਹੋਰਨਾਂ ਖੇਤਰਾਂ ’ਚ ਵੀ ਕੁਝ ਨਹੀਂ ਕੀਤਾ ਅਤੇ ਹੁਣ ਉਪ ਮੁੱਖ ਮੰਤਰੀ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰ ਰਹੇ ਹਨ, ਜਦੋਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਰਾਜ ਦੇ ਸਰਕਾਰੀ ਹਸਪਤਾਲਾਂ, ਪੀਐਚਸੀ ਅਤੇ ਸੀਐਚਸੀ ਆਦਿ ’ਚ ਲੈਬ ਟੈਕਨੀਸ਼ੀਅਨ ਅਤੇ ਡਾਕਟਰਾਂ ਸਮੇਤ ਹੋਰ ਸਟਾਫ਼ ਦੀ ਵੱਡੀ ਘਾਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਸਿਹਤ ਅਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕਰ ਸਕਦੀ ਹੈ ਅਤੇ ਇਸ ਦਾ ਆਮ ਲੋਕਾਂ ਅਤੇ ਪੰਜਾਬੀਆਂ ਲਾਭ ਪ੍ਰਦਾਨ ਕਰ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement