ਚੰਨੀ ਨੇ ਪੰਜਾਬ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਭੌ ਵਿਕਾਸ ਵਿੱਤ ਨਿਗਮ ਦੇ 50,000 ਰੁਪਏ
Published : Dec 12, 2021, 12:32 am IST
Updated : Dec 12, 2021, 12:32 am IST
SHARE ARTICLE
image
image

ਚੰਨੀ ਨੇ ਪੰਜਾਬ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਭੌ ਵਿਕਾਸ ਵਿੱਤ ਨਿਗਮ ਦੇ 50,000 ਰੁਪਏ ਤਕ ਦੇ ਕਰਜ਼ਾ ਮਾਫ਼ੀ ਦੀ ਕੀਤੀ ਸ਼ੁਰੂਆਤ

ਮੋਰਿੰਡਾ, 11 ਦਸੰਬਰ (ਸਸਸ): ਮੁੱਖ ਮੰਤਰੀ ਪੰਜਾਬ ਸ ਚਰਨਜੀਤ ਸਿੰਘ ਚੰਨੀ ਨੇ ਅੱਜ ਅਪਣੀ ਰਿਹਾਇਸ਼ ਵਿਖੇ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਭੌ ਵਿਕਾਸ ਵਿੱਤ ਨਿਗਮ ਦੇ 50,000 ਰੁਪਏ ਤਕ ਦੇ ਕਰਜ਼ਾ ਮਾਫ਼ੀ ਦੇ ਸਰਟੀਫ਼ੀਕੇਟ ਵੱਢਣ ਦੀ ਸ਼ੁਰੂਆਤ ਕੀਤੀ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਰੇ ਸੂਬੇ ਦੇ ਲਾਭਪਾਤਰੀਆਂ ਨੂੰ ਵਿਸ਼ੇਸ਼ ਸਮਾਗਮਾਂ ਦੌਰਾਨ ਮੰਤਰੀਆਂ ਅਤੇ ਸਬੰਧਤ ਐਮ ਐਲ ਏਜ਼ ਵਲੋਂ ਇਹ ਕਰਜ਼ਾ ਮਾਫ਼ੀ ਦੇ ਸਰਟੀਫ਼ੀਕੇਟ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਪੜਾਅ ਵਿਚ ਪੰਜਾਬ ਅਨੁਸੂਚਿਤ ਜਾਤੀਆਂ ਦੇ 41.48 ਕਰੋੜ ਰੁਪਏ ਦੇ ਕਰਜ਼ੇ ਅਤੇ ਪਛੜੀਆਂ ਸ਼੍ਰੇਣੀਆਂ ਦੇ 20.98 ਕਰੋੜ ਰੁਪਏ ਦੇ ਕਰਜ਼ੇ ਮਾਫ਼ੀ ਦੇ ਸਰਟੀਫ਼ੀਕੇਟ ਵੰਡੇ ਜਾ ਰਹੇ ਹਨ। ਸ. ਚੰਨੀ ਨੇ ਅੱਗੇ ਦਸਿਆ ਕਿ ਗ਼ਰੀਬ ਲੋਕਾਂ ਦਾ ਆਰਥਕ ਪੱਧਰ ਉੱਚਾ ਚੁੱਕਣ ਲਈ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਲੋੜਵੰਦ ਲੋਕਾਂ ਨੂੰ ਕਰਜ਼ੇ ਮੁਹਈਆ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਕਈ ਲੋੜਵੰਦ ਪ੍ਰਵਾਰ ਇਨ੍ਹਾਂ ਕਰਜ਼ਿਆਂ ਨੂੰ ਵਾਪਿਸ ਮੋੜਨ ਵਿਚ ਅਸਮਰਥ ਹਨ ਜਿਸ ਲਈ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਨੂੰ ਦੇਖਦੇ ਹੋਏ ਕਰਜ਼ਾ ਮਾਫ਼ੀ ਦਾ ਫ਼ੈਸਲਾ ਕੀਤਾ ਗਿਆ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement