
ਕਿਸਾਨਾਂ ਦੀ ਹੋਈ ਇਤਿਹਾਸਕ ਜਿੱਤ
ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਕਿਸਾਨਾਂ ਦੀ ਵਾਪਸੀ ਦਾ ਸਿਲਸਿਲਾ ਜਾਰੀ ਹੈ। ਪਿਛਲੇ ਇੱਕ ਸਾਲ ਤੋਂ ਆਪਣੇ ਹੱਕਾਂ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨ ਹੁਣ ਪੂਰੇ ਜਸ਼ਨਾਂ ਨਾਲ ਪੰਜਾਬ ਪਰਤ ਰਹੇ ਹਨ।
Farmers Victory
ਇਸ ਦੇ ਨਾਲ ਹੀ ਭਲਕੇ ਕਿਸਾਨ ਵੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਦੱਸ ਦੇਈਏ ਕਿ ਕਿਸਾਨਾਂ ਦੀ ਵਾਪਸੀ ਤੋਂ ਬਾਅਦ ਹੌਲੀ-ਹੌਲੀ ਦਿੱਲੀ ਦੀਆਂ ਸਰਹੱਦਾਂ ਖਾਲੀ ਹੁੰਦੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਕਿਸਾਨਾਂ ਦੀ ਵਾਪਸੀ 'ਤੇ ਲੋਕ ਉਨ੍ਹਾਂ ਦਾ ਨਿੱਘਾ ਸਵਾਗਤ ਕਰ ਰਹੇ ਹਨ।
Darbar Sahib