
ਕਾਂਗਰਸ ਦੀ ਮਾਨਸਾ ਰੈਲੀ ਦੌਰਾਨ ਈਟੀਟੀ ਟੈੱਟ ਪਾਸ ਅਧਿਆਪਕਾਂ ’ਤੇ ਪੁਲਿਸ ਲਾਠੀਚਾਰਜ ਮਾਮਲੇ ਵਿਚ ਪੰਜਾਬ ਸਰਕਾਰ ਨੇ ਜਾਂਚ ਦੇ ਆਦੇਸ਼ ਦਿੱਤੇ ਹਨ।
ਮਾਨਸਾ: ਕਾਂਗਰਸ ਦੀ ਮਾਨਸਾ ਰੈਲੀ ਦੌਰਾਨ ਈਟੀਟੀ ਟੈੱਟ ਪਾਸ ਅਧਿਆਪਕਾਂ ’ਤੇ ਪੁਲਿਸ ਲਾਠੀਚਾਰਜ ਮਾਮਲੇ ਵਿਚ ਪੰਜਾਬ ਸਰਕਾਰ ਨੇ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈ ਸੀ ਜਿਸ ਵਿਚ ਪੁਲਿਸ ਵਾਲੇ ਅਧਿਆਪਕਾਂ ‘ਤੇ ਲਾਠੀਚਾਰਜ ਕਰਦੇ ਨਜ਼ਰ ਆ ਰਹੇ ਸਨ।
Photo
ਵੀਡੀਓ ਵਾਇਰਲ ਹੋਣ ਤੋਂ ਬਾਅਦ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਹਫ਼ਤੇ ਵਿਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਜਾਂਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਅੰਮੋਲ ਸਿੰਘ ਧਾਲੀਵਾਲ ਕਰਨਗੇ।
Punjab govt orders probe into lathicharge in Mansa
ਇਸ ਰੈਲੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅਤੇ ਹਾਲ ਹੀ ਵਿਚ ਕਾਂਗਰਸ ’ਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਪਹੁੰਚੇ ਸਨ।