ਪੰਜਾਬ ਸਰਕਾਰ ਵੱਲੋਂ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ `ਤੇ ਗਜ਼ਟਿਡ ਛੁੱਟੀ ਦਾ ਐਲਾਨ
Published : Dec 12, 2021, 9:45 pm IST
Updated : Dec 12, 2021, 9:45 pm IST
SHARE ARTICLE
CM Channi
CM Channi

ਸੂਬਾ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਭਾਈ ਜੈਤਾ ਜੀ ਦੇ ਸ਼ਹੀਦੀ ਦਿਵਸ `ਤੇ ਕੋਈ ਗਜ਼ਟਿਡ ਜਾਂ ਰਾਖਵੀਂ ਛੁੱਟੀ ਦਾ ਐਲਾਨ ਨਹੀਂ ਕੀਤਾ

ਚੰਡੀਗੜ੍ਹ: ਸ਼ੋਸ਼ਲ ਮੀਡੀਆ ਪਲੇਟਫਾਰਮਾਂ `ਤੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ `ਤੇ ਗਜ਼ਟਿਡ ਛੁੱਟੀ ਸਬੰਧੀ ਪੈਦਾ ਹੋਈ ਉਲਝਣ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਲ ਹੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ `ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਸੀ।

CM Channi
CM Channi

ਹਾਲਾਂਕਿ ਬੁਲਾਰੇ ਨੇ ਅੱਗੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੇ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ, ਜੋ ਕਿ ਇਸ ਸਾਲ 23 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, `ਤੇ ਨਾ ਤਾਂ ਕੋਈ ਗਜ਼ਟਿਡ ਅਤੇ ਨਾ ਹੀ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਕਿਉਂਕਿ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਵਸ ਇਸ ਸਾਲ 5 ਸਤੰਬਰ ਨੂੰ ਸੀ ਅਤੇ ਹੁਣ ਮੁੱਖ ਮੰਤਰੀ ਚੰਨੀ ਦੇ ਐਲਾਨ ਅਨੁਸਾਰ ਇਹ ਛੁੱਟੀ ਅਗਲੇ ਸਾਲ ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਵਿੱਚ 5 ਸਤੰਬਰ, 2022 ਵਜੋਂ ਸ਼ਾਮਲ ਕੀਤੀ ਜਾਵੇਗੀ।

   Punjab GovtPunjab Govt

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਬਾਬਾ ਜੈਤਾ ਜੀ ਦੇ ਸ਼ਹੀਦੀ ਦਿਹਾੜੇ 'ਤੇ ਛੁੱਟੀ ਦਾ ਐਲਾਨ ਨਹੀਂ ਕੀਤਾ ਸੀ। ਇਸ ਕਰਕੇ ਏਸੇ ਸਾਲ ਦੀ 23 ਦਸੰਬਰ ਨੂੰ ਵੀ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੋਂ ਇਲਾਵਾ ਵਿਦਿਅਕ ਅਦਾਰੇ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement