ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ: ਕਾਰ ’ਚ ਭੁੱਕੀ, ਚੂਰਾ ਪੋਸਤ, ਡਰੱਗ ਮਨੀ, ਤੇ ਸੋਨੇ ਦੇ ਲਿਜਾ ਰਿਹਾ ਮੁਲਜ਼ਮ ਕਾਬੂ
Published : Dec 12, 2022, 3:19 pm IST
Updated : Dec 12, 2022, 3:19 pm IST
SHARE ARTICLE
A big success in the hands of the police: the accused who was carrying poppies, crushed poppy seeds, drug money and gold in the car was arrested
A big success in the hands of the police: the accused who was carrying poppies, crushed poppy seeds, drug money and gold in the car was arrested

ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ

 

ਗੁਰੂਹਰਸਹਾਏ- ਪੁਲਿਸ ਦੇ ਹੱਥ ਉਸ ਸਮੇਂ ਵੱਡੀ ਕਾਮਯਾਬੀ ਹੱਥ ਲੱਗੀ ਜਦੋਂ ਉਨ੍ਹਾਂ ਨੇ ਇਕ ਵਰਨਾ ਕਾਰ ਸਵਾਰ ਵਿਅਕਤੀ ਨੂੰ ਭੁੱਕੀ, ਚੂਰਾਪੋਸਤ, ਡਰੱਗ ਮਨੀ ਅਤੇ ਸੋਨੇ ਦੇ ਗਹਿਣਿਆਂ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰੇਸ਼ਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੱਖਣ ਸਿੰਘ ਪੁੱਤਰ ਹਰਜਿੰਦਰ ਸਿੰਘ ਅਤੇ ਉਸ ਦੀ ਪਤਨੀ ਮੋਨਿਕਾ ਉਰਫ਼ ਮੋਨਾ ਵਾਸੀ ਸੋਹਣਗੜ ਰਤੇਵਾਲਾ ਜੋ ਬਾਹਰੋਂ ਭੁੱਕੀ ਚੂਰਾਪੋਸਤ ਲਿਆ ਕੇ ਗ੍ਰਾਹਕਾਂ ਨੂੰ ਵੇਚਦੇ ਆ ਰਹੇ ਹਨ।

ਅੱਜ ਵੀ ਆਪਣੀ ਕਾਰ ਵਰਨਾ ਰੰਗ ਚਿੱਟਾ ਨੰਬਰ ਪੀ. ਬੀ. 05 12 7809 ’ਤੇ ਸਵਾਰ ਹੋ ਕੇ ਭੁੱਕੀ, ਚੂਰਾਪੋਸਤ ਲੈਣ ਲਈ ਗਏ ਹਨ। ਜਿਸ ਤੋਂ ਬਾਅਦ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਕਰ ਕੇ ਮੁਲਜ਼ਮਾਂ ਨੂੰ ਰੰਗੇ ਹੱਥੀ ਕਾਬੂ ਕਰ ਲਿਆ ਤੇ ਤਲਾਸ਼ੀ ਦੌਰਾਨ 50 ਕਿਲੋ ਭੁੱਕੀ ਚੂਰਾਪੋਸਤ, 1 ਲੱਖ 97 ਹਜ਼ਾਰ 500 ਰੁਪਏ ਦੀ ਡਰੱਗ ਮਨੀ, 45 ਗ੍ਰਾਮ ਸੋਨੇ ਤੇ ਚਾਂਦੀ ਦੇ ਗਹਿਣੇ ਬਰਾਮਦ ਹੋਏ ਹਨ। ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement