
ਮਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਕ ਵਾਰ ਉਕਤ ਦੋਸ਼ੀ ਆਪਣੀ ਬੇਟੀ ਨਾਲ ਬਲਾਤਕਾਰ ਕਰ ਚੁੱਕਾ ਹੈ।
ਨਾਭਾ : ਰਿਸ਼ਤਿਆਂ ਵਿਚ ਗਿਰਾਵਟ ਇਸ ਕਦਰ ਆ ਗਈ ਹੈ ਕਿ ਇਕ ਬਾਪ ਆਪਣੀ ਹੀ ਨਾਬਾਲਗ ਧੀ ਨਾਲ ਬਲਾਤਕਾਰ ਕਰਕੇ ਰਿਸ਼ਤਿਆਂ ਨੂੰ ਤਾਰ-ਤਾਰ ਕਰ ਰਿਹਾ ਹੈ। ਅਜਿਹੀ ਹੀ ਇਕ ਸ਼ਰਮਨਾਕ ਘਟਨਾ ਨਾਭਾ ਦੇ ਇਕ ਇਲਾਕੇ ਦੀ ਸਾਹਮਣੇ ਆਈ ਹੈ, ਜਿਥੇ ਇਕ ਬਾਪ ਵਲੋਂ ਆਪਣੀ ਹੀ ਨਾਬਾਲਗ ਬੇਟੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਥਾਣਾ ਕੋਤਵਾਲੀ ਵਿਚ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੱਚੀ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਨਾਭਾ ਵਿਖੇ ਭੇਜਿਆ ਗਿਆ ਹੈ, ਇਸ ਦੀ ਪੁਸ਼ਟੀ ਥਾਣਾ ਕੋਤਵਾਲੀ ਇੰਚਾਰਜ ਨਾਭਾ ਹੈਰੀ ਬੋਪਾਰਾਏ ਨੇ ਕੀਤੀ ਹੈ।
ਇਸ ਸੰਬੰਧੀ ਥਾਣਾ ਕੋਤਵਾਲੀ ਦੇ ਇੰਚਾਰਜ ਹੈਰੀ ਬੋਪਾਰਾਏ ਨੇ ਦੱਸਿਆ ਕਿ ਨਾਬਾਲਗ ਬੱਚੀ ਜੋ ਕਿ 6ਵੀਂ ਕਲਾਸ ਦੀ ਵਿਦਿਆਰਥਣ ਹੈ, ਉਸ ਦੀ ਮਾਤਾ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਦਾ ਨਸ਼ੇੜੀ ਪਤੀ ਆਪਣੀ ਹੀ ਸਕੀ ਬੇਟੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਰਿਹਾ ਹੈ। ਉਸ ਨੇ ਦੱਸਿਆ ਕਿ ਜਦੋਂ ਉਹ ਰਾਤ ਕੰਬਾਇਨ ਤੋਂ ਵਾਪਸ ਆਇਆ ਤਾਂ ਉਸ ਨੇ ਨਾਬਾਲਗ 12 ਸਾਲਾ ਧੀ ਨਾਲ ਜ਼ਬਰਦਸਤੀ ਕੀਤੀ ਅਤੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ।
ਮਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਕ ਵਾਰ ਉਕਤ ਦੋਸ਼ੀ ਆਪਣੀ ਬੇਟੀ ਨਾਲ ਬਲਾਤਕਾਰ ਕਰ ਚੁੱਕਾ ਹੈ। ਉਸ ਨੇ ਦੱਸਿਆ ਕਿ ਉਸ ਦੇ ਪਤੀ ਨੇ ਇਸ ਬਾਰੇ ਕਿਸੇ ਨੂੰ ਦੱਸਣ ’ਤੇ ਦੋਵਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ। ਉਧਰ ਦੂਜੇ ਪਾਸੇ ਥਾਣਾ ਕੋਤਵਾਲੀ ਇੰਚਾਰਜ ਹੈਰੀ ਬੋਪਾਰਾਏ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।