
ਪਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਗਹੁ ਨਾਲ ਸੁਣਨ ਉਪਰੰਤ ਢੁੱਕਵੇਂ ਅਤੇ ਛੇਤੀ ਹੱਲ ਲਈ ਪ੍ਰਕਿਰਿਆ ਅਮਲ ਵਿਚ ਲਿਆਉਣਗੇ
ਮੁਹਾਲੀ: NRI's ਵੀਰਾਂ ਦੀ ਸਹਾਇਤਾ ਨਾਲ ਪਿੰਡਾ ਦੇ ਵਿਕਾਸ ਕਰਵਾਉਣ ਤੇ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਗਏ ਵਾਅਦੇ ਮੁਤਾਬਕ ਸੂਬੇ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਗਲੇ ਦਿਨਾਂ ਜੌਰਾਨ ਪੰਜਾਬ ’ ਪੰਜ ਥਾਵਾਂ ’ਤੇ ਐਨਆਰਆਈਜ਼ ਮਿਲਣੀ ਪ੍ਰੋਗਰਾਮ ਉਲੀਕੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨਆਰਆਈ ਸਭਾ ਦੀ ਚੇਅਰਮੈਨ ਤੇ ਜਲੰਧਰ ਦੀ ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਤੁਰੰਤ ਅਤੇ ਤਸੱਲੀਬਖਸ਼ ਢੰਗ ਨਾਲ ਨਿਪਟਾਰੇ ਲਈ 16 ਦਸੰਬਰ ਨੂੰ ਐੱਸਐਏਐੱਸ ਨਗਰ ਮੁਹਾਲੀ,23 ਦਸੰਬਰ ਨੂੰ ਲੁਧਿਆਣਾ, 26 ਦਸੰਬਰ ਨੂੰ ਮੋਗਾ ਅਤੇ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਇਹ ਮਿਲਣੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾਣ ਵਾਲੀਆਂ ਇਨ੍ਹਾਂ ਪੰਜ ਮਿਲਣੀਆਂ ’ਚੋਂ ਪਹਿਲੀ 16 ਦਸੰਬਰ ਨੂੰ ਜਲੰਧਰ-ਕਰਤਾਰਪੁਰ ਹਾਈਵੇ ’ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ ਨੇੜੇ ਸਥਿਤ ਸੇਂਟ ਸੋਲਜਰ ਕੈਪਸ ਵਿਖੇ ਹੋਵੇਗੀ।
ਐੱਨਆਰਆਈ ਪੰਜਾਬੀਆਂ ਨਾਲ ਮਿਲਣੀ ਪ੍ਰੋਗਰਾਮ ਵਿਚ ਪੰਜਾਬ ਦੇ ਪਰਵਾਸੀ ਭਆਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ’ ਸ਼ਿਰਕਤ ਕਰਦਿਆਂ ਵੱਖ-ਵੱਖ ਮੁਲਕਾਂ ਤੋਂ ਆਏ ਪ੍ਰਵਾਸੀ ਪੰਜਾਬੀਆਂ ਨਾਲ ਵਿਚਾਰ-ਵਟਾਂਦਰਾ ਕਰਨਗੇ। ਡਵੀਜ਼ਨਲ ਕਮਿਸ਼ਨਰ ਕਮ ਚੇਅਰਮੈਨ ਐਨਆਰਆਈ ਸਭਾ ਗੁਰਪ੍ਰੀਤ ਕੌਰ ਸਪਰਾ ਨੇ ਅੱਗੇ ਦੱਸਿਆ ਕਿ 16 ਦਸੰਬਰ ਨੂੰ ਇਥੇ ਕਰਵਾਏ ਜਾਣ ਵਾਲੇ ਐਨਆਰਆਈ ਪੰਜਾਬੀਆਂ ਨਾਲ ਮਿਲਣੀ ਪ੍ਰੋਗਰਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਆਰੰਭ ਦਿੱਤੀਆ ਹਨ।
ਮਿਲਣੀ ਪ੍ਰੋਗਰਾਮ ਤਹਿਤ ਸਾਰੇ ਸਬੰਧਤ ਵਿਭਆਗਾਂ ਦੇ ਸੀਨੀਅਰ ਅਧਿਕਾਰੀ ਇੱਕੋਂ ਥਾਂ ’ਤੇ ਮੌਜੂਦ ਰਹਿਣਗੇ ਜਿਥੇ ਉਹ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਗਹੁ ਨਾਲ ਸੁਣਨ ਉਪਰੰਤ ਢੁੱਕਵੇਂ ਅਤੇ ਛੇਤੀ ਹੱਲ ਲਈ ਪ੍ਰਕਿਰਿਆ ਅਮਲ ਵਿਚ ਲਿਆਉਣਗੇ।
ਉਨ੍ਹਾਂ ਦੱਸਿਆ ਕਿ 16 ਦਸੰਬਰ ਨੂੰ ਸਵੇਰੇ 11 ਵਜੇ ਤੋਂ ਮਿਲਣੀ ਪ੍ਰੋਗਰਾਮ ਸ਼ੁਰੂ ਹੋਵੇਗਾ ਜਿਥੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਪ੍ਰਮੁੱਖ ਸਕੱਤਰ ਜੇ ਬਾਲਾਮੁਰਗਨ,ਐਨਆਰਆਈ ਵਿੰਗ ਦੇ ਏਡੀਜੀਪੀ ਪ੍ਰਵੀਨ ਕੁਮਾਰ ਸਿਨਹਾ ਤੋਂ ਇਲਾਵਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀਜ਼ ਤੇ ਹੋਰ ਅਧਿਕਾਰੀ ਵੀ ਮੌਜੂਦ ਰਹਿਣਗੇ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀ ਜਾਂ ਤਾਂ ਆਨਲਾਈਨ ਜਾਂ ਮੌਕੇ 'ਤੇ ਹੀ ਮੌਕੇ 'ਤੇ ਪਹੁੰਚ ਸਕਦੇ ਹਨ।