ਕੇਂਦਰ ਸਰਕਾਰ ਆਪਣੇ ਕਹੇ ਮੁਤਾਬਕ ਬੰਦੀ ਸਿੰਘਾਂ ਨੂੰ ਤੁਰੰਤ ਰਿਹਾ ਕਰੇ :ਹਰਸਿਮਰਤ ਕੌਰ ਬਾਦਲ
Published : Dec 12, 2022, 6:02 pm IST
Updated : Dec 12, 2022, 6:02 pm IST
SHARE ARTICLE
Harsimrat Kaur Badal
Harsimrat Kaur Badal

MSP ਕਮੇਟੀ ਦਾ ਪੁਨਰਗਠਨ ਹੋਵੇ, ਕਿਸਾਨਾਂ ਨੂੰ MSP ਦਾ ਕਾਨੂੰਨੀ ਅਧਿਕਾਰ ਮਿਲੇ: ਹਰਸਿਮਰਤ ਕੌਰ ਬਾਦਲ

ਕਿਹਾ- ਕਿਸਾਨਾਂ ਲਈ 50 ਫੀਸਦੀ ਮੁਨਾਫਾ ਯਕੀਨੀ ਬਣਾਉਣ ਲਈ MSP ਉਸ ਅਨੁਸਾਰ ਨਿਸ਼ਚਿਤ ਕੀਤੀ ਜਾਵੇ 

ਚੰਡੀਗੜ੍ਹ : ਬਠਿੰਡਾ ਤੋਂ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਇਕ ਸਾਲ ਪਹਿਲਾਂ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਐਮ ਐਸ ਪੀ ਕਮੇਟੀ ਦਾ ਤੁਰੰਤ ਪੁਨਰਗਠਨ ਕੀਤਾ ਜਾਵੇ ਅਤੇ ਉਹਨਾਂ ਨੇ ਐਮ ਐਸ ਪੀ ਨੂੰ ਕਾਨੂੰਨੀ ਅਧਿਕਾਰ ਬਣਾਉਣ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਲਾਗਤ ’ਤੇ 50 ਫੀਸਦੀ ਮੁਨਾਫਾ ਸ਼ਾਮਲ ਕਰ ਕੇ ਐਮ ਐਸਪੀ ਉਸ ਅਨੁਸਾਰ ਤੈਅ ਕੀਤੀ ਜਾਵੇ।


ਸੰਸਦ ਵਿਚ ਇਹ ਮਾਮਲਾ ਚੁੱਕਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਿਖਤੀ ਭਰੋਸਾ ਦਿੱਤਾ ਸੀ  ਕਿ ਉਹ ਐਮ ਐਸ ਪੀ ਤੈਅ ਕਰਨ ਵਾਲੀ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਸ਼ਾਮਲ ਕਰ ਕੇ ਇਸ ਦਾ ਪੁਨਰਗਠਨ ਕਰੇਗੀ ਪਰ ਅਜਿਹਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਅਤੇ ਖੇਤੀਬਾੜੀ ਮਾਹਰ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਨੇ ਕੇਂਦਰ ਸਰਕਾਰ ਨੂੰਅਪੀਲ  ਕੀਤੀ ਕਿ ਉਹ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਐਮ ਐਸ ਪੀ ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਵੇ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਰਬਕ ਸੀ 2 ਦੇ ਨਾਲ 50 ਫੀਸਦੀ ਮੁਨਾਫਾ ਜੋੜ ਕੇ ਐਮ ਐਸ ਪੀ ਤੈਅ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਇਕ ਫਸਲ ਦੇ ਪਾਲਣ ਪੋਸ਼ਣ ’ਤੇ ਆਈ ਲਾਗਤ ’ਤੇ 50 ਫੀਸਦੀ ਮੁਨਾਫਾ ਮਿਲ ਸਕੇ।  


ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਲਿਖਤੀ ਵਾਅਦਾ ਕਰ ਕੇ ਉਸਨੂੰ ਪੂਰਾ ਨਾ ਕਰਨਾ ਸਰਕਾਰ ਨੂੰ ਸੋਭਾ ਨਹੀਂ ਦਿੰਦਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਨਾ ਕਰ ਕੇ ਕਿਸਾਨਾਂ ਨੂੰ ਮੁੜ ਅੰਦੋਲਨ ਦੇ ਰਾਹ ਪੈਣ ਲਈ ਮਜਬੂਰ ਕਰ ਰਹੀ ਹੈ।  ਉਹਨਾਂ ਨੇ ਬਿਜਲੀ ਸੋਧ ਬਿੱਲ ਦਾ ਹਵਾਲਾ ਦਿੱਤਾ ਜਿਸ ਬਾਰੇ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਉਹ ਕਿਸਾਨਾਂ ਦੇ ਖਦਸ਼ਿਆਂ ਅਨੁਸਾਰ ਇਸ ਦੀ ਸਮੀਖਿਆ ਕਰੇਗੀ ਪਰ ਅਜਿਹਾ ਨਹੀਂ ਕੀਤਾ ਗਿਆ।  ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 850 ਕਿਸਾਨਾਂ ਦੇ ਪਰਿਵਾਰ  ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਵੀ ਉਠਾਈ ਅਤੇ ਕਿਸਾਨ ਅੰਦੋਲਨ ਦੌਰਾਨ ਜਿਹੜੇ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਗਏ ਸਨ, ਉਹ ਸਾਰੇ ਵਾਪਸ ਲੈਣ ਦੀ ਮੰਗ ਵੀ ਕੀਤੀ।


ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਸਰਕਾਰ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਰੇ ਬੰਦੀ ਸਿੰਘ ਰਿਹਾਅ ਕਰਨ ਦਾ ਫੈਸਲਾ ਲਿਆ ਸੀ ਤੇ ਨਾਲ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦਾ ਐਲਾਨ ਕੀਤਾ ਸੀ ਤਾਂ ਜੋ ਉਹ ਰਿਹਾਅ ਹੋ ਸਕਣ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੇ ਨਾਵਾਂ ਦੀ ਸ਼ਮੂਲੀਅਤ ਵਾਲਾ ਵਿਸਥਾਰਿਤ ਹੁਕਮ ਹੋਣ ਦੇ ਬਾਵਜੂਦ ਇਹਨਾਂ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਨਾਲ ਸਿੱਖ ਕੌਮ ਵਿਚ ਗਲਤ ਸੰਦੇਸ਼ ਜਾ ਰਿਹਾ ਹੈ ਤੇ ਅਸੀਂ ਮੰਗ ਕਰਦੇ ਹਾਂ ਕਿ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਮੈਂਬਰ ਪਾਰਲੀਮੈਂਟ ਨੇ ਇਹ ਵੀ ਮੰਗ ਕੀਤੀ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ ਕਿਉਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ 8 ਮਹੀਨਿਆਂ ਤੋਂ ਹੁਕਮਾਂ ’ਤੇ ਹਸਤਾਖ਼ਰ ਨਾਕਰਨ  ਕਾਰਨ ਉਹ ਰਿਹਾਅ ਨਹੀਂ ਹੋ ਰਹੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement