ਅੰਤਰਰਾਸ਼ਟਰੀ ਪੱਧਰ 'ਤੇ ਕਾਂਸੀ ਦਾ ਤਮਗ਼ਾ ਹਾਸਲ ਕਰਨ ਵਾਲੀ ਵਿਦਿਆਰਥਣ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਕੀਤਾ ਲੰਚ
Published : Dec 12, 2022, 7:40 pm IST
Updated : Dec 12, 2022, 7:40 pm IST
SHARE ARTICLE
The student who won the bronze medal at the international level had lunch with the Education Minister Harjot Bains.
The student who won the bronze medal at the international level had lunch with the Education Minister Harjot Bains.

ਜ਼ੀਰਾ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਭਜਨਪ੍ਰੀਤ ਕੌਰ ਪਰਾਲੀ ਦੀ ਸਮੱਸਿਆ ਦਾ ਹੱਲ ਕੱਢ ਕੇ ਬਣੀ ਜੂਨੀਅਰ ਸਾਇੰਸਦਾਨ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ  ਵੱਲੋਂ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜ਼ੀਰਾ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਵਿਦਿਆਰਥਣ ਰਹੀ ਭਜਨਪ੍ਰੀਤ ਕੌਰ ਨੂੰ ਆਪਣੀ ਰਿਹਾਇਸ਼ ‘ਤੇ ਦੁਪਹਿਰ ਦੇ ਖਾਣੇ 'ਤੇ ਬੁਲਾ ਕੇ ਉਸਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।

ਭਜਨਪ੍ਰੀਤ ਕੌਰ ਸਪੁੱਤਰੀ ਭਾਈ ਜਗਸੀਰ ਸਿੰਘ ਅਤੇ ਗਗਨਦੀਪ ਕੌਰ  ਸਰਕਾਰੀ ਸਕੂਲ ਜ਼ੀਰਾ ਦੀ ਵਿਦਿਆਰਥਣ ਰਹੀ ਹੈ ਅਤੇ ਉਸਨੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਅਤੇ ਗਾਈਡ ਅਧਿਆਪਕ ਸੁਖਦੀਪ ਸਿੰਘ ਲੈਕਚਰਾਰ ਕਮਿਸਟਰੀ ਦੀ ਅਗਵਾਈ ਵਿੱਚ ਬਾਰ੍ਹਵੀਂ ਜਮਾਤ ਵਿੱਚ ਪੜ੍ਹਣ ਸਮੇਂ ਪਰਾਲ਼ੀ ਸਾੜਣ ਦੀ ਸਮੱਸਿਆ ਤੋਂ ਨਿਜਾਤ ਪਾਉਣ ਦੇ ਤਰੀਕਿਆਂ ਦੇ ਵਿਸ਼ੇ 'ਤੇ ਗੋਆ ਵਿਖੇ ਹੋਈ ਅੰਤਰ-ਰਾਸ਼ਟਰੀ ਕਾਨਫਰੰਸ ਵਿੱਚ ਕਾਂਸੀ ਦਾ ਤਮਗ਼ਾ ਪ੍ਰਾਪਤ ਕੀਤਾ ਹੈ। ਭਜਨਪ੍ਰੀਤ ਕੌਰ ਦੇ ਪਿਤਾ ਸਥਾਨਕ ਗੁਰਦੁਆਰਾ ਸਾਹਿਬ ਵਿਚ ਬਤੌਰ ਗ੍ਰੰਥੀ ਸਿੰਘ ਸੇਵਾ ਨਿਭਾਅ ਰਹੇ ਹਨ।  ਇਸ ਸਮੇਂ ਭਜਨਪ੍ਰੀਤ ਕੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਬੀ.ਐੱਸ.ਸੀ. ਕਰ ਰਹੀ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਜਨਪ੍ਰੀਤ ਕੌਰ ਨੇ ਪਰਾਲੀ ਨੂੰ ਨਾ ਕੇਵਲ ਖਾਦ ਦੇ ਰੂਪ ਵਿੱਚ ਵਰਤੋਂ ਕਰਨ ਬਾਰੇ ਆਪਣੀ ਗੱਲ ਰੱਖੀ ਸਗੋਂ ਪਰਾਲੀ ਤੋਂ ਸਿਲੀਕਾਨ ਨੂੰ ਵੱਖ ਕਰ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਦੇ ਸੰਭਾਵਿਤ ਹੱਲ ਵੀ ਦਿਖਾਏ। ਉਹਨਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀ ਬੇਟੀ ਨੇ ਅੰਤਰਰਾਸ਼ਟਰੀ ਇਨੋਵੇਸ਼ਨ ਅਤੇ ਇਨਵੈਂਨਸ਼ਨ ਐਕਸਪੋ 2022 ਵਿੱਚ ਦੇਸ਼ ਅਤੇ ਵਿਦੇਸ਼ਾਂ ਤੋਂ ਆਏ 300 ਦੇ ਕਰੀਬ ਰਿਸਰਚਰ ਅਤੇ ਡੈਲੀਗੇਟਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਮੌਜੂਦਗੀ ਨੂੰ ਦਰਜ ਕਰਵਾਇਆ ਅਤੇ ਜੂਨੀਅਰ ਲੈਵਲ ਵਿੱਚ ਕਾਂਸੀ ਦਾ ਤਮਗ਼ਾ ਵੀ ਜਿੱਤਿਆ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਬਹੁਤ ਵਧੀਆ ਮਾਹੌਲ ਦਿੱਤਾ ਜਾ ਰਿਹਾ ਹੈ ਅਤੇ ਭਜਨਪ੍ਰੀਤ ਕੌਰ ਤੋਂ ਪ੍ਰੇਰਿਤ ਹੋ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਵੀ ਵਿਦਿਆਰਥੀ ਆਪਣੀ ਖੋਜ ਨੂੰ ਦੇਸ਼ ਅਤੇ ਦੁਨੀਆ ਨਾਲ ਸਾਂਝੇ ਕਰਨ ਲਈ ਪ੍ਰੇਰਿਤ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM

400 ਬੱਚਿਆਂ ਦੇ ਮਾਂ-ਪਿਓ ਆਏ ਕੈਮਰੇ ਸਾਹਮਣੇ |Gurdaspur 400 students trapped as floodwaters |Punjab Floods

27 Aug 2025 3:13 PM

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM
Advertisement