ਰਿਸ਼ਤੇ ਹੋਏ ਤਾਰ-ਤਾਰ! ਚਾਚੇ ਨੇ ਆਪਣੀ 6 ਸਾਲਾ ਭਤੀਜੀ ਨਾਲ ਕੀਤਾ ਬਲਾਤਕਾਰ
Published : Dec 12, 2022, 2:05 pm IST
Updated : Dec 12, 2022, 2:05 pm IST
SHARE ARTICLE
Representative
Representative

ਮੌਕੇ 'ਤੇ ਕਾਬੂ ਕਰ ਪਰਿਵਾਰ ਨੇ ਕੀਤਾ ਪੁਲਿਸ ਹਵਾਲੇ

 

ਜਲੰਧਰ: ਸ਼ਹਿਰ 'ਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਬਸਤੀ ਸ਼ੇਖ ਇਲਾਕੇ 'ਚ ਚਾਚੇ ਨੇ ਆਪਣੀ ਹੀ 6 ਸਾਲਾ ਭਤੀਜੀ ਨਾਲ ਬਲਾਤਕਾਰ ਕੀਤਾ। ਦੋਸ਼ੀ ਨੂੰ ਫੜਨ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਅਤੇ ਦੇਰ ਰਾਤ ਲੜਕੀ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਮੁਤਾਬਿਕ ਬੱਚੀ ਨੂੰ ਸੌਣ ਦੇ ਬਹਾਨੇ ਮੁਲਜ਼ਮ ਵੱਖਰੇ ਕਮਰੇ ਵਿੱਚ ਲੈ ਗਿਆ ਜਿਥੇ ਉਸ ਨਾਲ ਗਲਤ ਕੰਮ ਕੀਤਾ।ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਘਰ ਪੂਜਾ ਦਾ ਪ੍ਰੋਗਰਾਮ ਰੱਖਿਆ ਹੋਇਆ ਸੀ ਅਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਉਸ ਨੇ ਆਪਣੇ ਰਿਸ਼ਤੇਦਾਰਾਂ ਨੂੰ ਵੀ ਪ੍ਰੋਗਰਾਮ ਵਿੱਚ ਬੁਲਾਇਆ ਸੀ। ਇਸ 'ਚ ਉਨ੍ਹਾਂ ਨੇ ਪ੍ਰੋਗਰਾਮ 'ਚ ਆਪਣੇ ਚਾਚੇ ਦੇ ਬੇਟੇ ਨੂੰ ਵੀ ਸੱਦਾ ਭੇਜਿਆ ਸੀ। ਚਾਚੇ ਦੇ ਮੁੰਡੇ ਨੇ ਖਾਣਾ ਖਾਣ ਤੋਂ ਬਾਅਦ ਕਿਹਾ ਕਿ ਉਸ ਨੂੰ ਨੀਂਦ ਆ ਰਹੀ ਹੈ। ਉਹ ਕਮਰੇ ਵਿੱਚ ਸੌਣ ਲਈ ਚਲਿਆ ਗਿਆ ਅਤੇ ਆਪਣੀ ਛੇ ਸਾਲਾ ਮਾਸੂਮ ਬੱਚੀ ਨੂੰ ਆਪਣੇ ਨਾਲ ਲੈ ਗਿਆ। ਜਿਥੇ ਉਸ ਨੇ ਮਾਸੂਮ ਨਾਲ ਇਸ ਗਲਤ ਹਰਕਤ ਨੂੰ ਅੰਜਾਮ ਦਿੱਤਾ।

ਉਨ੍ਹਾਂ ਦੱਸਿਆ ਕਿ ਬੱਚੀ ਦੀਆਂ ਚੀਕਾਂ ਸੁਣ ਕੇ ਮਾਂ ਕਮਰੇ ਵੱਲ ਭੱਜੀ ਅਤੇ ਦੇਖਿਆ ਕਿ ਬੱਚੀ ਦਾ ਖੂਨ ਵਹਿ ਰਿਹਾ ਸੀ। ਉਸ ਨੇ ਤੁਰੰਤ ਆਪਣੇ ਪਤੀ ਨੂੰ ਬੁਲਾਇਆ। ਬੱਚੀ ਦੇ ਪਿਤਾ ਨੇ ਦੱਸਿਆ ਕਿ ਫਰਸ਼ ਖੂਨ ਨਾਲ ਲੱਥਪਥ ਸੀ ਅਤੇ ਮੁਲਜ਼ਮ ਵੀ ਮੌਕੇ 'ਤੇ ਮੌਜੂਦ ਸੀ। ਜਿਸ ਨੂੰ ਉਨ੍ਹਾਂ ਨੇ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

ਇਸ ਤੋਂ ਬਾਅਦ ਬੱਚੀ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਅਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਮੁਲਜ਼ਮ ਚਾਚੇ ਨੂੰ ਗ੍ਰਿਫਤਾਰ ਕਰ ਲਿਆ ਹੈ। ਥਾਣਾ ਡਵੀਜ਼ਨ ਨੰਬਰ ਪੰਜ ਦੇ ਏਐਸਆਈ ਹਰੀਸ਼ ਕੁਮਾਰ ਨੇ ਦੱਸਿਆ ਕਿ ਪਰਿਵਾਰਕ ਮੈਂਬਰ ਦੇ ਬਿਆਨਣਾ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।  ਮੁਲਜ਼ਮ ਨਸ਼ੇ ਵਿੱਚ ਸੀ। ਏਐਸਆਈ ਹਰੀਸ਼ ਕੁਮਾਰ ਨੇ ਦੱਸਿਆ ਕਿ ਲੜਕੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ। 

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement