Sidhu Moosewala murder case; ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੂਰੀਆ ਨੇ ਖੁਦ ਨੂੰ ਦਸਿਆ ਬੇਕਸੂਰ
Published : Dec 12, 2023, 8:51 pm IST
Updated : Dec 12, 2023, 9:14 pm IST
SHARE ARTICLE
 Gangster Lawrence Bishnoi U turn in Sidhu Moosewala murder case
Gangster Lawrence Bishnoi U turn in Sidhu Moosewala murder case

ਕੇਸ ਵਿਚੋਂ ਖੁਦ ਨੂੰ ਡਿਸਚਾਰਜ ਕਰਨ ਦੀ ਕੀਤੀ ਮੰਗ; ਮਾਨਸਾ ਅਦਾਲਤ ਵਿਚ ਦਿਤੀ ਪਟੀਸ਼ਨ

Sidhu Moosewala murder case: ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਅਪਣੇ ਆਪ ਨੂੰ ਬੇਕਸੂਰ ਦਸਿਆ ਹੈ। ਉਨ੍ਹਾਂ ਨੇ ਵਕੀਲਾਂ ਰਾਹੀਂ ਮਾਨਸਾ ਦੀ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿਚ ਕਿਹਾ ਗਿਆ ਕਿ ਕਤਲ ਵਿਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਸੀ, ਇਸ ਲਈ ਉਨ੍ਹਾਂ ਕੇਸ ਵਿਚੋਂ ਡਿਸਚਾਰਜ ਕੀਤਾ ਜਾਵੇ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ ਨੂੰ ਤੈਅ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਜਾਣਬੁੱਝ ਕੇ ਫੈਸਲੇ ਵਿਚ ਦੇਰੀ ਕਰਨ ਲਈ ਚਾਲਾਂ ਖੇਡ ਰਹੇ ਹਨ।

ਪੁਲਿਸ ਸੂਤਰਾਂ ਅਨੁਸਾਰ ਦੋਵੇਂ ਗੈਂਗਸਟਰਾਂ ਨੇ ਪੁਲਿਸ ਦੀ ਚਾਰਜਸ਼ੀਟ ਨੂੰ ਹੀ ਬੇਗੁਨਾਹ ਹੋਣ ਦਾ ਆਧਾਰ ਬਣਾਇਆ ਹੈ। ਜਿਸ ਵਿਚ ਪੁਲਿਸ ਨੇ ਕਤਲ ਕੇਸ ਵਿਚ ਫੜੇ ਗਏ ਗੈਂਗਸਟਰਾਂ ਦੇ ਹਵਾਲੇ ਨਾਲ ਉਸ ਦਾ ਨਾਮ ਲਿਆ ਸੀ। ਇਸ ਵਿਚ ਕਿਹਾ ਗਿਆ ਸੀ ਕਿ ਉਹ ਮੋਬਾਈਲ ਰਾਹੀਂ ਗੈਂਗਸਟਰ ਲਾਰੈਂਸ ਅਤੇ ਜੱਗੂ ਦੇ ਸੰਪਰਕ ਵਿਚ ਰਹੇ।

ਜੱਗੂ ਨੇ ਅਪਣੀ ਪਟੀਸ਼ਨ 'ਚ ਕਿਹਾ ਹੈ ਕਿ ਉਸ ਨੂੰ ਮਨਮੋਹਨ ਮੋਹਣਾ ਦੇ ਬਿਆਨ 'ਤੇ ਨਾਮਜ਼ਦ ਕੀਤਾ ਗਿਆ ਹੈ। ਜਿਸ ਵਿਚ ਉਸ ਨੇ ਜੱਗੂ ਅਤੇ ਲਾਰੈਂਸ ਦੇ ਸੰਪਰਕ ਵਿਚ ਰਹਿਣ ਦੀ ਗੱਲ ਕੀਤੀ ਸੀ। ਹਾਲਾਂਕਿ ਪੁਲਿਸ ਨੂੰ ਉਸ ਦੇ ਮੋਬਾਈਲ ਰਾਹੀਂ ਦੋਵਾਂ ਦੇ ਸੰਪਰਕ ਵਿਚ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ। ਪੁਲਿਸ ਨੂੰ ਅਜਿਹਾ ਕੋਈ ਵੀ ਲਿੰਕ ਨਹੀਂ ਮਿਲਿਆ ਜਿਸ ਰਾਹੀਂ ਉਨ੍ਹਾਂ ਨੂੰ ਇਸ ਮਾਮਲੇ ਨਾਲ ਜੋੜਿਆ ਜਾ ਸਕੇ। ਸੂਤਰਾਂ ਮੁਤਾਬਕ ਲਾਰੈਂਸ ਅਤੇ ਜੱਗੂ ਨੇ ਇਹ ਵੀ ਦਾਅਵਾ ਕੀਤਾ ਕਿ ਜੇਲ ਵਿਭਾਗ ਦਾ ਕਹਿਣਾ ਹੈ ਕਿ ਜਿਸ ਜਗ੍ਹਾ 'ਤੇ ਇਹ ਦੋਵੇਂ ਬੰਦ ਹਨ ਉਥੇ ਮੋਬਾਈਲ ਨੈੱਟਵਰਕ ਕੰਮ ਨਹੀਂ ਕਰਦਾ। ਅਜਿਹੀ ਸਥਿਤੀ ਵਿਚ ਉਹ ਮੋਬਾਈਲ ਦੀ ਵਰਤੋਂ ਕਿਵੇਂ ਕਰ ਸਕਦੇ ਹਨ? ਉਨ੍ਹਾਂ ਨੇ ਤਿਹਾੜ ਜੇਲ ਦਾ ਵੀ ਜ਼ਿਕਰ ਕੀਤਾ ਕਿ ਉਹ ਵੱਖ-ਵੱਖ ਬੈਰਕਾਂ ਵਿਚ ਬੰਦ ਸਨ। ਉਨ੍ਹਾਂ ਦਾ ਇਕ ਦੂਜੇ ਨਾਲ ਕੋਈ ਸੰਪਰਕ ਨਹੀਂ ਸੀ। ਪੁਲਿਸ ਜਾਂਚ ਵਿਚ ਵੀ ਇਹ ਸਾਬਤ ਨਹੀਂ ਹੋਇਆ ਕਿ ਉਹ ਇਕ ਦੂਜੇ ਦੇ ਸੰਪਰਕ ਵਿਚ ਸਨ।

ਇਸ ਤੋਂ ਪਹਿਲਾਂ ਜੇਲ ਤੋਂ ਲਾਰੈਂਸ ਬਿਸ਼ਨੋਈ ਦਾ ਇਕ ਇੰਟਰਵਿਊ ਵਾਇਰਲ ਹੋਇਆ ਸੀ। ਜਿਸ ਵਿਚ ਉਸ ਨੇ ਮੰਨਿਆ ਕਿ ਸਿੱਧੂ ਮੂਸੇਵਾਲਾ ਉਸ ਦੀ ਗੈਂਗ ਵਾਰ ਵਿਚ ਆ ਰਿਹਾ ਸੀ। ਮੂਸੇਵਾਲਾ ਦਾ ਉਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਵਿਚ ਹੱਥ ਸੀ। ਇਸ ਕਾਰਨ ਉਸ ਦੀ ਹਤਿਆ ਕਰ ਦਿਤੀ ਗਈ। ਹੁਣ ਪਟੀਸ਼ਨ ਤੋਂ ਬਾਅਦ ਲਾਰੈਂਸ ਦੇ ਇੰਟਰਵਿਊ ਦੇ ਇਹ ਬਿਆਨ ਉਸ ਲਈ ਔਖੇ ਹੋ ਸਕਦੇ ਹਨ। ਹਾਲਾਂਕਿ, ਲਾਰੈਂਸ ਦਾ ਦਾਅਵਾ ਹੈ ਕਿ ਉਸ ਨੇ ਪੁਲਿਸ ਪੁਛਗਿਛ ਵਿਚ ਕਿਤੇ ਵੀ ਇਹ ਨਹੀਂ ਕਿਹਾ ਕਿ ਉਸ ਨੇ ਮੂਸੇਵਾਲਾ ਨੂੰ ਮਾਰਿਆ ਸੀ ਜਾਂ ਉਸ ਨੇ ਕਤਲ ਦੀ ਸਾਜ਼ਿਸ਼ ਰਚੀ ਸੀ।

ਪਟੀਸ਼ਨ ਦਾ ਪੂਰਾ ਜਵਾਬ ਦੇਵਾਂਗੇ: ਬਲਕੌਰ ਸਿੰਘ  

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨਾ ਹੁੰਦਾ ਹੈ। ਗੈਂਗਸਟਰਾਂ ਦੀ ਇਸ ਚਾਲ ਕਾਰਨ ਕੁੱਝ ਦੇਰੀ ਹੋ ਸਕਦੀ ਹੈ, ਪਰ ਉਨ੍ਹਾਂ ਨੂੰ ਇਨਸਾਫ ਜ਼ਰੂਰ ਮਿਲੇਗਾ। ਦੋਸ਼ੀਆਂ ਨੂੰ ਸਜ਼ਾ ਦੇ ਮੁਕਾਮ ਤਕ ਲੈ ਕੇ ਜਾਵਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੇ ਮਾਮਲਿਆਂ ਲਈ ਫਾਸਟ ਟਰੈਕ ਅਦਾਲਤਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਮੰਗਲਵਾਰ ਚਾਰਜ ਫਰੇਮ ਦੀ ਚੌਥੀ ਤਰੀਕ ਸੀ, ਪਰ ਹਰ ਵਾਰ ਉਹ ਕੋਈ ਨਾ ਕੋਈ ਗੱਲ ਰੱਖ ਕੇ ਇਸ ਵਿਚ ਦੇਰੀ ਕਰ ਦਿੰਦੇ ਹਨ। ਅਸੀਂ ਲਾਰੈਂਸ ਅਤੇ ਜੱਗੂ ਵਲੋਂ ਪਾਈ ਪਟੀਸ਼ਨ ਦਾ ਪੂਰਾ ਜਵਾਬ ਦੇਵਾਂਗੇ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ ਸੀ। ਉਸ ਸਮੇਂ ਉਹ ਬਿਨਾਂ ਗੰਨਮੈਨ ਦੇ ਦੋ ਦੋਸਤਾਂ ਨਾਲ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ। ਇਸ ਮਾਮਲੇ 'ਚ ਪੁਲਿਸ ਨੇ 4 ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਪਿਲ ਮੁੰਡੀ ਅਤੇ ਕਸ਼ਿਸ਼ ਨੂੰ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਸੀ। ਪੰਜਾਬ ਦੇ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਅਟਾਰੀ ਵਿਚ ਪੁਲਿਸ ਮੁਕਾਬਲੇ ਦੌਰਾਨ ਮਾਰ ਦਿਤਾ ਗਿਆ ਸੀ। ਇਸ ਮਾਮਲੇ ਵਿਚ ਪੁਲਿਸ ਨੇ 35 ਤੋਂ ਵੱਧ ਗੈਂਗਸਟਰਾਂ ਵਿਰੁਧ ਚਾਰਜਸ਼ੀਟ ਪੇਸ਼ ਕੀਤੀ ਸੀ। ਇਸ ਕਤਲ ਨੂੰ ਲਾਰੈਂਸ ਗੈਂਗ ਦੀ ਸਾਜ਼ਿਸ਼ ਦਸਿਆ ਗਿਆ ਸੀ, ਜਿਸ ਦਾ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਵਿਦੇਸ਼ ਬੈਠਾ ਹੈ।

 (For more news apart from  Gangster Lawrence Bishnoi U turn in Sidhu Moosewala murder case, stay tuned to Rozana Spokesman)

Location: India, Punjab, Mansa

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement