Punjab News: ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 13 ਪਿਸਤੌਲਾਂ ਸਮੇਤ ਇਕ ਵਿਅਕਤੀ ਕਾਬੂ
Published : Dec 12, 2023, 6:09 pm IST
Updated : Dec 12, 2023, 6:09 pm IST
SHARE ARTICLE
Inter-state arms smuggling rackets busted in Punjab
Inter-state arms smuggling rackets busted in Punjab

ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦਾ ਸੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸ ਤਸਕਰੀ ਗਿਰੋਹ ਦੇ ਇਕ ਪ੍ਰਮੁੱਖ ਮੈਂਬਰ ਨੂੰ ਅੰਮ੍ਰਿਤਸਰ ਦੇ ਪਿੰਡ ਭੈਣੀ ਦੇ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਕਾਲੂ (28) ਵਾਸੀ ਪਿੰਡ ਭੁੱਲਰ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਗ੍ਰਿਫਤਾਰ ਮੁਲਜ਼ਮ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਨਡੀਪੀਐਸ ਐਕਟ ਅਤੇ ਕੁੱਟ-ਮਾਰ ਨਾਲ ਸਬੰਧਤ ਘੱਟੋ-ਘੱਟ ਅੱਠ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ। ਪੁਲਿਸ ਟੀਮ ਵੱਲੋਂ ਉਸ ਕੋਲੋਂ .32 ਬੋਰ ਦੇ 13 ਪਿਸਤੌਲਾਂ ਤੇ 26 ਮੈਗਜ਼ੀਨਾਂ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਉਸਦੀ ਹੁੰਡਈ ਆਈ-20 ਕਾਰ ਵੀ ਜ਼ਬਤ ਕੀਤੀ ਗਈ ਹੈ।

ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਸਬੰਧੀ ਮਿਲੀ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਏਡੀਸੀਪੀ ਸਿਟੀ-2 ਪ੍ਰਭਜੋਤ ਸਿੰਘ ਵਿਰਕ, ਏਸੀਪੀ ਵੈਸਟ ਕਮਲਜੀਤ ਸਿੰਘ ਔਲਖ ਦੀ ਅਗਵਾਈ ਵਿੱਚ ਸੀਆਈਏ-2 ਦੀ ਪੁਲੀਸ ਟੀਮ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਪਿੰਡ ਭੈਣੀ, ਥਾਣਾ ਛੇਹਰਟਾ, ਅੰਮ੍ਰਿਤਸਰ ਤੋਂ ਉਕਤ ਮੁਲਜ਼ਮ ਨੂੰ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਮੱਧ ਪ੍ਰਦੇਸ਼ ਤੋਂ 35,000 ਰੁਪਏ ਵਿੱਚ ਇੱਕ ਪਿਸਤੌਲ ਖਰੀਦ ਕੇ ਪੰਜਾਬ ਵਿੱਚ 50,000 ਰੁਪਏ ਵਿੱਚ ਵੇਚਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਲੜੀ ਤੋੜਨ ਲਈ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰ. 273 ਮਿਤੀ 10-12-2023 ਨੂੰ ਅਸਲਾ ਐਕਟ ਦੀ ਧਾਰਾ 25/54/59 ਤਹਿਤ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

 (For more news apart from Inter-state arms smuggling rackets busted in Punjab, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement