Laljit Singh Bhullar: ਲਾਲਜੀਤ ਸਿੰਘ ਭੁੱਲਰ ਨੇ ਨਵਾਂ ਗਾਓਂ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਇਆ
Published : Dec 12, 2023, 7:04 pm IST
Updated : Dec 12, 2023, 7:22 pm IST
SHARE ARTICLE
Laljit Singh Bhullar
Laljit Singh Bhullar

ਸੂਬੇ ਵਿਚ ਹੁਣ ਤੱਕ 12000 ਏਕੜ ਤੋਂ ਵੱਧ ਜ਼ਮੀਨ ਨਜਾਇਜ਼ ਕਬਜ਼ੇ ਤੋਂ ਛੁਡਵਾ ਕੇ ਪੰਚਾਇਤਾਂ ਨੂੰ ਸੌਂਪੀ

Laljit Singh Bhullar: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੂਨਕ ਨੇੜਲੇ ਪਿੰਡ ਨਵਾਂ ਗਾਓਂ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਨਜਾਇਜ਼ ਕਬਜ਼ੇ ਤੋਂ ਮੁਕਤ ਕਰਵਾਇਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੰਚਾਇਤੀ ਜ਼ਮੀਨਾਂ ਨੂੰ ਨਜਾਇਜ਼ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਖੁਦ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਇਸ ਮੁਹਿੰਮ ਦੀ ਅਗਵਾਈ ਕਰ ਰਹੇ ਹਨ ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ।

ਪਿੰਡ ਨਵਾਂ ਗਾਓਂ ਵਿਖੇ ਵਿਧਾਇਕ ਲਹਿਰਾ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਮੁਹਿੰਮ ਸਦਕਾ ਸੂਬੇ ਵਿਚ ਹੁਣ ਤੱਕ 12000 ਏਕੜ ਤੋਂ ਵੱਧ ਜ਼ਮੀਨ ਨਜਾਇਜ਼ ਕਬਜ਼ੇ ਤੋਂ ਛੁਡਵਾ ਕੇ ਪੰਚਾਇਤਾਂ ਨੂੰ ਸੌਂਪੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਲਹਿਰਾ ਹਲਕੇ ਅਧੀਨ ਆਉਂਦੇ ਇਸ ਪਿੰਡ ਦੀ ਇਹ ਜ਼ਮੀਨ ਪਿਛਲੇ ਲੰਬੇ ਸਮੇਂ ਤੋਂ ਨਜਾਇਜ਼ ਕਬਜ਼ੇ ਹੇਠ ਸੀ ਜਿਸ ਤੋਂ ਕਬਜ਼ਾਧਾਰੀਆਂ ਨੇ ਅੱਜ ਖੁਦ ਕਬਜ਼ਾ ਛੱਡ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਅਗਲੇ ਸੀਜ਼ਨ ਦੌਰਾਨ ਇਸ ਜ਼ਮੀਨ ਦੀ ਖੁੱਲੀ ਬੋਲੀ ਕਰਵਾਈ ਜਾਵੇਗੀ ਅਤੇ ਉਸ ਸਮੇਂ ਕੋਈ ਵੀ ਸਫਲ ਬੋਲੀਕਾਰ ਚਕੋਤੇ ਉਤੇ ਇਹ ਜ਼ਮੀਨ ਲੈ ਸਕੇਗਾ।ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਚਾਇਤੀ ਜ਼ਮੀਨ ਉੱਤੇ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬਹੁਤ ਗੰਭੀਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਨਜਾਇਜ਼ ਕਬਜ਼ੇ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਉੱਪਰ ਨਜਾਇਜ਼ ਕਬਜ਼ੇ ਜਿਹੀਆਂ ਘਟਨਾਵਾਂ ਲਈ ਪਿਛਲੀਆਂ ਸਰਕਾਰਾਂ ਜਿੰਮੇਵਾਰ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤੀ ਜ਼ਮੀਨ ਗ੍ਰਾਮ ਪੰਚਾਇਤ ਨੂੰ ਸੌਂਪ ਕੇ ਮਾਲੀਏ ਦੇ ਹੋਰ ਸਰੋਤ ਪੈਦਾ ਕਰਨ ਦੀ ਦਿਸ਼ਾ ਵਿੱਚ ਨਿਰੰਤਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਨਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖੀ ਜਾਵੇਗੀ। ਉਨ੍ਹਾਂ ਨਾਲ ਹੀ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੇ ਖ਼ਾਲੀ ਕਰਵਾਈ ਜ਼ਮੀਨ 'ਤੇ ਮੁੜ ਤੋਂ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਵਿਧਾਇਕ ਬਰਿੰਦਰ ਗੋਇਲ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਜੋਸ਼ੋ ਖਰੋਸ਼ ਨਾਲ ਚਲਾਈ ਜਾ ਰਹੀ ਮੁਹਿੰਮ ਦੀ ਸ਼ਲਾਘਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਾਇੰਟ ਡਾਇਰੈਕਟਰ ਜਗਵਿੰਦਰਜੀਤ ਸਿੰਘ ਸੰਧੂ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ, ਡਵੀਜ਼ਨਲ ਡਿਪਟੀ ਡਾਇਰੈਕਟਰ ਪੰਚਾਇਤ ਵਿਨੋਦ ਕੁਮਾਰ ਗਾਗਟ, ਡੀ.ਡੀ.ਪੀ.ਓ. ਸੁਖਚੈਨ ਸਿੰਘ, ਡੀ.ਐਸ.ਪੀ. ਪਰਮਿੰਦਰ ਸਿੰਘ, ਬੀ.ਡੀ.ਪੀ.ਓ. ਗੁਰਤੇਗ ਸਿੰਘ, ਸਰਪੰਚ ਨਵਾਂਗਾਓਂ ਕੁਲਵੰਤ ਸਿੰਘ ਤੇ ਪੰਚਾਇਤ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ।

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement