Punjab News: ਵਿਆਹ ਵਿਚ ਭੰਗੜਾ ਪਾਉਂਦਾ ਨਜ਼ਰ ਆਇਆ ਹਵਾਲਾਤੀ; ਬੀਮਾਰੀ ਦਾ ਬਹਾਨਾ ਬਣਾ ਆਇਆ ਸੀ ਜੇਲ ਤੋਂ ਬਾਹਰ
Published : Dec 12, 2023, 2:14 pm IST
Updated : Dec 12, 2023, 3:17 pm IST
SHARE ARTICLE
Ludhiana Congress Leader Lucky Sandhu at wedding
Ludhiana Congress Leader Lucky Sandhu at wedding

ਪੁਲਿਸ ਦੀ ਮਿਲੀਭੁਗਤ ਨਾਲ ਵਿਆਹ ਵਿਚ ਪਹੁੰਚਿਆ ਸੀ ਕਾਂਗਰਸ ਆਗੂ

Punjab News: ਲੁਧਿਆਣਾ ਵਿਚ ਇਕ ਕਾਂਗਰਸੀ ਆਗੂ ਵਲੋਂ ਵਿਆਹ ਵਿਚ ਭੰਗੜਾ ਪਾਉਣ ਦਾ ਵੀਡੀਉ ਸਾਹਮਣੇ ਆਇਆ ਹੈ। ਦਰਅਸਲ ਸਾਹਨੇਵਾਲ ਦਾ ਸਰਵੋਤਮ ਸਿੰਘ ਉਰਫ਼ ਲੱਕੀ ਸੰਧੂ ਕਈ ਗੰਭੀਰ ਧਾਰਾਵਾਂ ਤਹਿਤ ਜੇਲ ਵਿਚ ਬੰਦ ਹੈ। ਹਾਲ ਹੀ ਵਿਚ ਉਸ ਨੇ ਜੇਲ 'ਚ ਬੀਮਾਰੀ ਦਾ ਬਹਾਨਾ ਬਣਾਇਆ, ਜਿਸ ਤੋਂ ਬਾਅਦ ਜੇਲ ਪ੍ਰਸ਼ਾਸਨ ਨੇ ਉਸ ਨੂੰ ਚੰਡੀਗੜ੍ਹ ਪੀਜੀਆਈ ਵਿਖੇ ਚੈੱਕਅਪ ਲਈ ਜ਼ਿਲ੍ਹਾ ਪੁਲਿਸ ਹਵਾਲੇ ਕਰ ਦਿਤਾ।

ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਿਸ ਦੀ ਮਿਲੀਭੁਗਤ ਨਾਲ ਲੱਕੀ ਸੰਧੂ ਲੁਧਿਆਣਾ ਦੇ ਰਾਏਕੋਟ ਇਲਾਕੇ ਵਿਚ ਇਕ ਵਿਆਹ ਵਿਚ ਪਹੁੰਚਿਆ। ਉਥੇ ਉਹ ਵੀਡੀਉ 'ਚ ਅਪਣੇ ਭਰਾ ਨਾਲ ਭੰਗੜਾ ਪਾਉਂਦਾ ਨਜ਼ਰ ਆਇਆ। ਇਸ ਦੀ ਵੀਡੀਉ ਵੀ ਕਾਫੀ ਵਾਇਰਲ ਹੋ ਰਹੀ ਹੈ। ਲੱਕੀ ਸੰਧੂ ਵਿਰੁਧ ਕੇਸ ਦਰਜ ਕਰਵਾਉਣ ਵਾਲੇ ਗੁਰਵੀਰ ਸਿੰਘ ਗਰਚਾ ਨੇ ਵੀਡੀਉ ਸਮੇਤ ਸ਼ਿਕਾਇਤ ਮੁੱਖ ਮੰਤਰੀ ਭਗਵੰਤ ਮਾਨ, ਡੀਜੀਪੀ ਗੌਰਵ ਯਾਦਵ ਅਤੇ ਜੇਲ ਪ੍ਰਸ਼ਾਸਨ ਨੂੰ ਭੇਜ ਦਿਤੀ ਹੈ।

ਗੁਰਵੀਰ ਸਿੰਘ ਨੇ ਦਸਿਆ ਕਿ ਲੱਕੀ ਸੰਧੂ ਵਿਰੁਧ ਉਸ ਦੇ ਬਿਆਨਾਂ 'ਤੇ ਦੋ ਕੇਸ ਦਰਜ ਕੀਤੇ ਗਏ ਹਨ। ਉਸ 'ਤੇ ਮੋਹਾਲੀ 'ਚ ਹਨੀਟ੍ਰੈਪ ਦਾ ਮਾਮਲਾ ਅਤੇ ਲੁਧਿਆਣਾ ਦੇ ਮਾਡਲ ਟਾਊਨ ਥਾਣੇ 'ਚ ਧਮਕੀਆਂ ਦੇਣ ਦਾ ਇਕ ਮਾਮਲਾ ਦਰਜ ਹੈ। ਜੇਲ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਦਸਿਆ ਕਿ ਲੱਕੀ ਸੰਧੂ ਦੀ ਰੀੜ੍ਹ ਦੀ ਹੱਡੀ ਵਿਚ ਸਮੱਸਿਆ ਸੀ। ਡਾਕਟਰਾਂ ਦੀ ਸਲਾਹ 'ਤੇ ਉਸ ਨੂੰ ਪੀਜੀਆਈ ਭੇਜਿਆ ਗਿਆ ਸੀ। ਪੀਜੀਆਈ ਤੋਂ ਆਉਣ ਮਗਰੋਂ ਉਹ ਵਿਆਹ ’ਤੇ ਚਲਾ ਗਿਆ। ਇਸ ਮਾਮਲੇ ਵਿਚ ਉਨ੍ਹਾਂ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੂੰ ਪੱਤਰ ਲਿਖਿਆ ਹੈ। ਉਸ ਨੂੰ ਵਿਆਹ ਵਿਚ ਲਿਜਾਣ ਵਾਲੇ ਪੁਲਿਸ ਮੁਲਾਜ਼ਮਾਂ ਵਿਰੁਧ ਪੁਲਿਸ ਕਮਿਸ਼ਨਰ ਦੇ ਪੱਧਰ ’ਤੇ ਹੀ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਲੁਧਿਆਣਾ 'ਚ ਕਾਰੋਬਾਰੀਆਂ ਨੂੰ ਫਸਾਉਣ ਵਾਲੀ 'ਬਲੈਕਮੇਲਰ ਹਸੀਨਾ’ ਜਸਨੀਤ ਕੌਰ ਦਾ ਪਰਦਾਫਾਸ਼ ਹੋਣ ਤੋਂ ਬਾਅਦ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਸਾਹਨੇਵਾਲ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਲੱਕੀ ਸੰਧੂ ਵਿਰੁਧ ਵੀ ਮਾਮਲਾ ਦਰਜ ਕੀਤਾ ਸੀ। ਲੱਕੀ ਸੰਧੂ 'ਤੇ ਜਸਨੀਤ ਕੌਰ ਨੂੰ ਮੋਹਰੇ ਵਜੋਂ ਵਰਤਣ ਅਤੇ ਗੈਂਗਸਟਰਾਂ ਰਾਹੀਂ ਲੋਕਾਂ ਨੂੰ ਧਮਕਾਉਣ ਦਾ ਦੋਸ਼ ਹੈ। ਇਸ ਤੋਂ ਬਾਅਦ ਲੱਕੀ ਸੰਧੂ ਨੇ ਸੋਸ਼ਲ ਮੀਡੀਆ 'ਤੇ ਅਪਣਾ ਪੱਖ ਰੱਖਿਆ ਸੀ। ਲੱਕੀ ਸੰਧੂ ਨੇ ਦਾਅਵਾ ਕੀਤਾ ਸੀ ਕਿ ਇਸ ਤੋਂ ਪਹਿਲਾਂ 2022 'ਚ ਵੀ ਮੋਹਾਲੀ ਥਾਣੇ 'ਚ ਉਕਤ ਲੜਕੀ 'ਤੇ ਮਾਮਲਾ ਦਰਜ ਹੋਇਆ ਸੀ, ਹਾਲਾਂਕਿ ਉਸ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਉਸ ਸਮੇਂ ਤਿੰਨ ਸੀਨੀਅਰ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਕੀਤੀ ਸੀ, ਜਿਸ ਵਿਚ ਕੁੱਝ ਵੀ ਸਾਹਮਣੇ ਨਹੀਂ ਆਇਆ ਸੀ।

 (For more news apart from Ludhiana Congress Leader Lucky Sandhu at wedding video, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement