Punjab Vigilance Bureau: ਵਿਜੀਲੈਂਸ ਬਿਊਰੋ ਨੇ ਨਵੰਬਰ ਮਹੀਨੇ ਵਿਚ ਰਿਸ਼ਵਤਖੋਰੀ ਦੇ 7 ਕੇਸਾਂ ਵਿਚ 9 ਮੁਲਜ਼ਮ ਕੀਤੇ ਗ੍ਰਿਫਤਾਰ
Published : Dec 12, 2023, 4:53 pm IST
Updated : Dec 12, 2023, 4:53 pm IST
SHARE ARTICLE
Punjab Vigilance Bureau
Punjab Vigilance Bureau

ਅਦਾਲਤਾਂ ਵੱਲੋਂ ਰਿਸ਼ਵਤ ਲੈਣ ਦੇ ਦੋਸ਼ੀ ਪਾਏ ਗਏ 8 ਮੁਲਜ਼ਮਾਂ ਨੂੰ ਸਜ਼ਾਵਾਂ ਤੇ ਜੁਰਮਾਨੇ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਵੰਬਰ ਮਹੀਨੇ ਦੌਰਾਨ ਰਿਸ਼ਵਤ ਲੈਣ ਸੰਬੰਧੀ 7 ਵੱਖ-ਵੱਖ ਮਾਮਲਿਆਂ ਵਿੱਚ 9 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜਿਨ੍ਹਾਂ ਵਿੱਚ ਦੋ ਡਾਕਟਰ, ਦੋ ਬਿਜਲੀ ਕਰਮਚਾਰੀ ਅਤੇ ਦੋ ਪੁਲੀਸ ਮੁਲਾਜ਼ਮ ਸ਼ਾਮਲ ਸਨ। ਇਸ ਤੋਂ ਇਲਾਵਾ 6 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿਚ 14 ਮੁਲਜ਼ਮ ਸ਼ਾਮਲ ਹਨ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਹਰ ਖੇਤਰ ਵਿੱਚ ਜਨਤਕ ਸੇਵਕਾਂ ਅਤੇ ਹੋਰਨਾਂ ਖੇਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਉਨ੍ਹਾਂ ਖੁਲਾਸਾ ਕੀਤਾ ਕਿ ਇਸ ਸਮੇਂ ਦੌਰਾਨ ਵਿਸ਼ੇਸ਼ ਅਦਾਲਤਾਂ ਨੇ ਵਿਜੀਲੈਂਸ ਬਿਊਰੋ ਦੁਆਰਾ ਦਾਇਰ ਕੀਤੇ ਅਤੇ ਲੜੇ ਗਏ 7 ਕੇਸਾਂ ਦਾ ਫੈਸਲਾ ਸੁਣਾਇਆ ਜਿੰਨਾ ਵਿੱਚ 8 ਅਧਿਕਾਰੀਆਂ/ਕਰਮਚਾਰੀਆਂ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਤੋਂ 7 ਸਾਲ ਤੱਕ ਦੀ ਕੈਦ ਅਤੇ 10,000 ਤੋਂ 60,500 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਵਿਸ਼ੇਸ਼ ਜੱਜ  ਦੀ ਅਦਾਲਤ ਵੱਲੋਂ ਅਦਾਲਤ ਨੇ ਰਿਸ਼ਵਤਖੋਰੀ ਦੇ ਇੱਕ ਕੇਸ ਦਾ ਫੈਸਲਾ ਸੁਣਾਉਂਦੇ ਹੋਏ ਸੇਵਾ ਕੇਂਦਰ, ਲੁਧਿਆਣਾ ਵਿਖੇ ਤਾਇਨਾਤ ਕੰਪਿਊਟਰ ਅਪਰੇਟਰ ਹਰਕਿੰਦਰ ਸਿੰਘ ਨੂੰ 4 ਸਾਲ ਦੀ ਕੈਦ ਅਤੇ 10,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸੇ ਤਰ੍ਹਾਂ ਵਧੀਕ ਸੈਸ਼ਨ ਜੱਜ, ਫਿਰੋਜ਼ਪੁਰ ਦੀ ਅਦਾਲਤ ਨੇ ਰਿਸ਼ਵਤਖੋਰੀ ਦੇ ਇੱਕ ਕੇਸ ਵਿੱਚ ਫਿਰੋਜ਼ਪੁਰ ਸ਼ਹਿਰੀ ਥਾਣੇ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਮੇਜਰ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ 4 ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

ਇਸ ਤੋਂ ਇਲਾਵਾ ਬਰਨਾਲਾ ਦੀ ਅਦਾਲਤ ਨੇ ਰਿਸ਼ਵਤਖੋਰੀ ਦੇ ਦੋ ਕੇਸਾਂ ਦਾ ਫੈਸਲਾ ਕੀਤਾ ਹੈ ਜਿਸ ਵਿੱਚ ਨਵਲ ਕਿਸ਼ੋਰ, ਜੂਨੀਅਰ ਇੰਜਨੀਅਰ, ਪਾਵਰਕਾਮ ਅਤੇ ਚਰਨਜੀਤ ਸਿੰਘ ਸਹਾਇਕ ਸਬ ਇੰਸਪੈਕਟਰ, ਥਾਣਾ ਬਰਨਾਲਾ ਨੂੰ ਦੋਸ਼ੀ ਕਰਾਰ ਦਿੰਦਿਆਂ 4 ਸਾਲ ਦੀ ਕੈਦ ਅਤੇ 20,000-20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸੇ ਤਰ੍ਹਾਂ ਵਧੀਕ ਸੈਸ਼ਨ ਜੱਜ, ਐਸ.ਬੀ.ਐਸ. ਨਗਰ ਦੀ ਅਦਾਲਤ ਨੇ ਰਿਸ਼ਵਤਖੋਰੀ ਦੇ ਇੱਕ ਕੇਸ ਦਾ ਫੈਸਲਾ ਸੁਣਾਇਆ ਹੈ ਜਿਸ ਵਿੱਚ ਮਹਿਤਪੁਰ, ਜਿਲ੍ਹਾ ਐਸ.ਬੀ.ਐਸ.ਨਗਰ ਵਿਖੇ ਤਾਇਨਾਤ ਪਟਵਾਰੀ ਨੰਦ ਲਾਲ ਨੂੰ ਦੋਸ਼ੀ ਕਰਾਰ ਦਿੰਦਿਆਂ 3 ਸਾਲ ਦੀ ਕੈਦ ਅਤੇ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧੀਕ ਸੈਸ਼ਨ ਜੱਜ ਐੱਸ.ਏ.ਐੱਸ. ਨਗਰ ਦੀ ਅਦਾਲਤ ਨੇ ਰਿਸ਼ਵਤਖੋਰੀ ਦੇ ਦੋ ਵੱਖ ਵੱਖ ਕੇਸਾਂ  ਦਾ ਫੈਸਲਾ ਸੁਣਾਇਆ ਹੈ ਜਿਸ ਵਿੱਚ ਅਜੀਤ ਸਿੰਘ ਲੌਂਗੀਆ, ਨਾਇਬ ਤਹਿਸੀਲਦਾਰ, ਸ੍ਰੀ ਫਤਹਿਗੜ੍ਹ ਸਾਹਿਬ ਨੂੰ ਦੋਸ਼ੀ ਕਰਾਰ ਦਿੰਦਿਆਂ 5 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਸੁਰਿੰਦਰਪਾਲ ਸਿੰਘ ਸੁਪਰਡੈਂਟ ਇੰਜਨੀਅਰ ਪੰਜਾਬ ਮੰਡੀ ਬੋਰਡ ਅਤੇ ਲਾਭ ਸਿੰਘ ਸੁਪਰਡੈਂਟ ਪੰਜਾਬ ਸਕੂਲ ਸਿੱਖਿਆ ਬੋਰਡ ਐਸ.ਏ.ਐਸ.ਨਗਰ ਨੂੰ 7-7 ਸਾਲ ਦੀ ਕੈਦ ਅਤੇ 60,500 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਨੇ ਨਵੰਬਰ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ 17 ਵਿਜੀਲੈਂਸ ਕੇਸਾਂ ਦੇ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 5 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਹਨ।

 (For more news apart from Punjab Vigilance Bureau apprehends 9 officials in 7 bribery Cases During November, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement