ਨਾਮ ਵੱਡੇ ਤੇ ਦਰਸ਼ਨ ਛੋਟੇ, AAP ਦੇ ਪੰਜਾਬ ਵਿਚ ਸਿਹਤ ਢਾਂਚੇ ਦੀ ਅਸਲੀਅਤ : ਜੈਵੀਰ ਸ਼ੇਰਗਿੱਲ
Published : Dec 12, 2023, 3:04 pm IST
Updated : Dec 12, 2023, 3:04 pm IST
SHARE ARTICLE
Jaiveer Shergill
Jaiveer Shergill

ਆਮ ਆਦਮੀ ਦੇ ਕਈ ਕਲੀਨਿਕਾਂ ਵਿੱਚ ਜਾਅਲੀ ਓ.ਪੀ.ਡੀ ਰਜਿਸਟ੍ਰੇਸ਼ਨਾਂ ਕੀਤੀਆਂ ਜਾ ਰਹੀਆਂ ਸਨ - ਜੈਵੀਰ ਸ਼ੇਰਗਿੱਲ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸੂਬੇ ਭਰ ਦੇ 664 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 80 ਲੱਖ ਤੋਂ ਵੱਧ ਮਰੀਜਾਂ ਦੇ ਲਾਭ ਲੈਣ ਦਾ ਦਾਅਵਾ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਕਾਰੀ ਕੰਮਕਾਜ ਵਿੱਚ ਹੋਰ ਪਾਰਦਰਸ਼ੀ ਅਤੇ ਉਦੇਸ਼ਮੁਖੀ ਹੋਣ ਦੀ ਸਲਾਹ ਦਿੰਦਿਆਂ, ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਮਾਨ ਆਪਣੇ ਫੇਲ੍ਹ ਹੋਏ ਆਮ ਆਦਮੀ ਕਲੀਨਿਕ ਮਾਡਲ ਨੂੰ ਜਾਇਜ਼ ਠਹਿਰਾਉਣ ਲਈ ਸਿਰਫ਼ ਵਧਾ ਚੜ੍ਹਾ ਕੇ ਅੰਕੜੇ ਪੇਸ਼ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

ਇੱਥੇ ਜਾਰੀ ਇੱਕ ਬਿਆਨ ਵਿੱਚ ਆਪਣੇ ਦਾਅਵਿਆਂ ਦੀ ਪੁਸ਼ਟੀ ਕਰਦਿਆਂ, ਸ਼ੇਰਗਿੱਲ ਨੇ ਕਿਹਾ ਹੈ ਕਿ ਆਮ ਆਦਮੀ ਦੇ ਕਈ ਕਲੀਨਿਕਾਂ ਵਿੱਚ ਜਾਅਲੀ ਓ.ਪੀ.ਡੀ ਰਜਿਸਟ੍ਰੇਸ਼ਨਾਂ ਕੀਤੀਆਂ ਜਾ ਰਹੀਆਂ ਸਨ, ਜਿਸਦਾ ਹਾਲ ਹੀ ਵਿੱਚ ਮੀਡੀਆ ਵੱਲੋਂ ਪਰਦਾਫਾਸ਼ ਕੀਤਾ ਗਿਆ ਸੀ ਅਤੇ ਇੱਥੋਂ ਤੱਕ ਕਿ ਇਸ ਸਬੰਧੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਂਚ ਕਰਵਾਈ ਸੀ।  ਉਨ੍ਹਾਂ ਕਿਹਾ ਹੈ ਕਿ ਜਾਂਚ ਦੇ ਨਤੀਜਿਆਂ ਵਿੱਚ ਪਟਿਆਲਾ ਦੇ ਸੱਤ ਆਮ ਆਦਮੀ ਕਲੀਨਿਕਾਂ ਵਿੱਚ ਕਈ ਖਾਮੀਆਂ ਪਾਈਆਂ ਗਈਆਂ ਸਨ, ਪਰ ਉਨ੍ਹਾਂ ਸਾਰਿਆਂ ਨੂੰ ਸਿਰਫ਼ ਚੇਤਾਵਨੀਆਂ ਦੇ ਕੇ ਛੱਡ ਦਿੱਤਾ ਗਿਆ।

ਉਨ੍ਹਾਂ ਖੁਲਾਸਾ ਕੀਤਾ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਅਧਿਕਾਰੀਆਂ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਨੂੰ ਹਦਾਇਤ ਕੀਤੀ ਸੀ ਕਿ ਜੋ ਮਰੀਜ਼ ਆਪਣੀਆਂ ਲੈਬ ਰਿਪੋਰਟਾਂ ਲੈਣ ਆਏ ਸਨ, ਉਨ੍ਹਾਂ ਨੂੰ ਨਵੇਂ ਮਰੀਜ਼ਾਂ ਵਜੋਂ ਰਜਿਸਟਰ ਨਾ ਕੀਤਾ ਜਾਵੇ।  ਇਸ ਤੋਂ ਇਲਾਵਾ, ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਮਰੀਜ਼ਾਂ ਦੀ ਐਂਟਰੀ ਔਨਲਾਈਨ ਹੋਣੀ ਚਾਹੀਦੀ ਹੈ ਨਾ ਕਿ ਔਫਲਾਈਨ।

 ਪਰ ਜ਼ਮੀਨੀ ਰਿਪੋਰਟਾਂ ਤੋਂ ਸਾਫ਼ ਪਤਾ ਲੱਗਦਾ ਹੈ ਕਿ ਆਮ ਆਦਮੀ ਕਲੀਨਿਕਾਂ ਵਿੱਚ ਬਹੁਤ ਸਾਰੇ ਅਜਿਹੇ ਹਨ ਜਿੱਥੇ ਫਾਲੋ-ਅੱਪ ਮਰੀਜ਼ਾਂ ਨੂੰ ਅਜੇ ਵੀ ਨਵੇਂ ਮਰੀਜ਼ਾਂ ਵਜੋਂ ਰਜਿਸਟਰ ਕੀਤਾ ਜਾ ਰਿਹਾ ਹੈ, ਤਾਂ ਜ਼ੋ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ ਵਿੱਚ ਭਾਰੀ ਵਾਧਾ ਦਿਖਾਇਆ ਜਾ ਸਕੇ। ਇਸ ਲਈ ਜ਼ਰੂਰੀ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ।

ਸ਼ੇਰਗਿੱਲ ਨੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੀ ਮੌਜੂਦਾ ਆਪ ਸਰਕਾਰ ਵੱਲੋਂ ਹਰ ਮੁੱਦੇ 'ਤੇ ਝੂਠੇ ਦਾਅਵੇ ਕਰਕੇ ਜਨਤਾ ਨੂੰ ਗੁੰਮਰਾਹ ਕਰਨ ਦੇ ਮੱਦੇਨਜ਼ਰ ਉਹ ਪੁਰਜ਼ੋਰ ਮੰਗ ਕਰਦੇ ਹਨ ਕਿ ਸੂਬੇ ਦੇ ਸਾਰੇ 664 ਆਮ ਆਦਮੀ ਕਲੀਨਿਕਾਂ 'ਤੇ ਆਉਣ ਵਾਲੇ ਮਰੀਜ਼ਾਂ ਦੀ ਅਸਲ ਗਿਣਤੀ ਦਾ ਪਤਾ ਲਗਾਉਣ ਵਾਸਤੇ ਜਾਂਚ ਦੇ ਹੁਕਮ ਦਿੱਤੇ ਜਾਣ, ਤਾਂ ਜੋ ਪੰਜਾਬ ਦੇ ਲੋਕਾਂ ਸਾਹਮਣੇ ਸੱਚਾਈ ਆ ਸਕੇ।  ਉਨ੍ਹਾਂ ਭਗਵੰਤ ਮਾਨ ਤੋਂ ਇਸ ਸਬੰਧੀ ਤੁਰੰਤ ਜਾਂਚ ਦੇ ਹੁਕਮ ਦੇਣ ਦੀ ਮੰਗ ਕੀਤੀ ਹੈ।

ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਧਾਉਣ ਤੋਂ ਇਲਾਵਾ, ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਸਬੰਧੀ ਸਰਕਾਰ ਦਾ ਦਾਅਵਾ ਵੀ ਸਭ ਤੋਂ ਵੱਡੇ ਝੂਠਾਂ ਵਿਚੋਂ ਇਕ ਹੈ ਅਤੇ ਪੰਜਾਬੀਆਂ ਨਾਲ ਇੱਕ ਕੋਝਾ ਮਜ਼ਾਕ ਹੈ।  ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਆਪ ਸਰਕਾਰ ਨੇ ਆਪਣੇ ਫਰਜ਼ੀ ਆਮ ਆਦਮੀ ਕਲੀਨਿਕਾਂ ਦੇ ਦਿੱਲੀ ਸਿਹਤ ਮਾਡਲ ਨੂੰ ਵੇਚਣ ਲਈ ਪੰਜਾਬ ਦੇ ਸਿਹਤ ਢਾਂਚੇ ਨੂੰ ਤਬਾਹ ਕਰ ਦਿੱਤਾ ਹੈ।

 ਉਨ੍ਹਾਂ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਵੱਲੋਂ ਐਲਾਨੇ 100 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਬਜਾਏ ਸਰਕਾਰ ਨੂੰ ਮੌਜੂਦਾ ਸਿਹਤ ਸਹੂਲਤਾਂ ਖਾਸ ਕਰਕੇ ਪੇਂਡੂ ਡਿਸਪੈਂਸਰੀਆਂ ਨੂੰ ਮਜ਼ਬੂਤ ਅਤੇ ਅਪਗ੍ਰੇਡ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਂਝ ਕੇਂਦਰਾਂ ਦਾ ਨਾਂਮ ਬਦਲ ਕੇ ਆਮ ਆਦਮੀ ਕਲੀਨਿਕ ਕਰਨ ਲਈ ਕਰੋੜਾਂ ਰੁਪਏ ਬਰਬਾਦ ਕਰ ਦਿੱਤੇ ਹਨ ਅਤੇ ਇਸ ਤੋਂ ਇਲਾਵਾ ਆਯੂਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰਾਂ ਦਾ ਨਾਂਮ ਵੀ ਆਮ ਆਦਮੀ ਕਲੀਨਿਕ ਰੱਖ ਦਿੱਤਾ ਗਿਆ ਹੈ।

ਭਾਜਪਾ ਆਗੂ ਨੇ ਕਿਹਾ ਹੈ ਕਿ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਅਤੇ ਪੇਂਡੂ ਡਿਸਪੈਂਸਰੀਆਂ ਵਿੱਚ ਡਾਕਟਰਾਂ, ਮੈਡੀਕਲ ਉਪਕਰਨਾਂ ਅਤੇ ਦਵਾਈਆਂ ਦੀ ਘਾਟ ਹੈ।  ਸ਼ੇਰਗਿੱਲ ਨੇ ਕਿਹਾ ਹੈ ਕਿ ਹੈਰਾਨ ਕਰਨ ਵਾਲੀ ਅਤੇ ਸ਼ਰਮਨਾਕ ਗੱਲ ਇਹ ਹੈ ਕਿ ਭਾਵੇਂ ਕੇਂਦਰ ਸਰਕਾਰ ਨੇ ਪੰਜਾਬ ਦੀ ਆਪ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ 11,000 ਕਰੋੜ ਰੁਪਏ ਦੀ ਗਰਾਂਟ ਦਿੱਤੀ ਸੀ

 ਪਰ ਸਰਕਾਰ ਹੁਣ ਤੱਕ 8,000 ਕਰੋੜ ਰੁਪਏ ਦੀ ਵਰਤੋਂ ਕਰਨ 'ਚ ਵੀ ਬੁਰੀ ਤਰ੍ਹਾਂ ਅਸਫਲ ਰਹੀ ਹੈ।  ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਚਾਰ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਖਤਮ ਹੋ ਜਾਵੇਗਾ, ਇਸ ਲਈ ਸਰਕਾਰ ਨੂੰ ਇਸ ਗ੍ਰਾਂਟ ਨੂੰ ਖਤਮ ਹੋਣ ਤੋਂ ਪਹਿਲਾਂ ਹੀ ਵਰਤ ਲੈਣਾ ਚਾਹੀਦਾ ਹੈ।  ਨਾਲ ਹੀ, ਇਹ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਪੇਂਡੂ ਖੇਤਰਾਂ ਵਿੱਚ ਰਹਿੰਦੇ 60 ਫੀਸਦੀ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਪੇਂਡੂ ਡਿਸਪੈਂਸਰੀਆਂ ਲਈ ਲੋੜੀਂਦੇ ਫੰਡ ਉਪਲਬਧ ਕਰਵਾਏ ਜਾਣ, ਤਾਂ ਜੋ ਉਨ੍ਹਾਂ ਨੂੰ ਜ਼ਰੂਰੀ ਦਵਾਈਆਂ ਅਤੇ ਹੋਰ ਲੋੜੀਂਦਾ ਬੁਨਿਆਦੀ ਢਾਂਚਾ ਮਿਲ ਸਕੇ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement