Punjab News: ਸਿੱਧੂ ਮੂਸੇਵਾਲਾ ਦੇ ਪਿਤਾ ਲੋਕ ਸਭਾ ਚੋਣ ਲੜਨ ਦੀ ਇੱਛਾ ਜਤਾਉਣਗੇ ਤਾਂ ਸਵਾਗਤ ਕਰਾਂਗੇ - ਰਾਜਾ ਵੜਿੰਗ 
Published : Dec 12, 2023, 3:21 pm IST
Updated : Dec 12, 2023, 3:21 pm IST
SHARE ARTICLE
Raja Warring
Raja Warring

ਗਠਜੋੜ ਬਣਾ ਕੇ ਚੋਣ ਲੜਨ ਨੂੰ ਲੈ ਕੇ ਵੀ ਦਿਤਾ ਵੱਡਾ ਬਿਆਨ

Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਲੋਕ ਸਭਾ ਚੋਣਾਂ 2024 ਲਈ ਉਨ੍ਹਾਂ ਨੂੰ ਪੰਜਾਬ ਅੰਦਰ ਸਾਰੀਆਂ 13 ਲੋਕ ਸੀਟਾਂ ਲਈ ਤਿਆਰੀ ਕਰਨ ਅਤੇ ਉਮੀਦਵਾਰ ਉਤਾਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਪੰਜਾਬ ਇਕਾਈ ਨੂੰ ਪਾਰਟੀ ਦੀ ਹਾਈਕਮਾਂਡ ਜਾਂ ਸੀਨੀਅਰ ਲੀਡਰਸ਼ਿੱਪ ਵੱਲੋਂ ਅਜਿਹਾ ਕੋਈ ਹੁਕਮ ਪ੍ਰਾਪਤ ਨਹੀਂ ਹੋਇਆ ਕਿ ਲੋਕ ਸਭਾ ਚੋਣ 2024 ਕਿਸੇ ਨਾਲ ਗਠਜੋੜ ਕਰਕੇ ਲੜਨੀਆਂ ਹਨ ਜਾਂ ਕਿਸੇ ਹੋਰ ਤਰ੍ਹਾਂ। 

ਇਸ ਦੇ ਨਾਲ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾਦੇ ਪਿਤਾ ਬਲਕੌਰ ਸਿੰਘ ਨੂੰ ਲੈ ਕੇ ਵੀ ਪ੍ਰਤੀਕਿਰਿਆ ਦਿੱਤੀ ਹੈ। 
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਬਲਕੌਰ ਸਿੰਘ ਨੇ ਹੁਣ ਤੱਕ ਚੋਣਾਂ ਲੜਨ ਦੀ ਕੋਈ ਵੀ ਇੱਛਾ ਨਹੀਂ ਜਤਾਈ ਹੈ ਪਰ ਫਿਰ ਵੀ ਉਹ ਪੰਜਾਬ ਕਾਂਗਰਸ ਦਾ ਪ੍ਰਧਾਨ ਹੋਣ ਦੇ ਨਾਤੇ ਇੱਕ ਵਾਰ ਜ਼ਰੂਰ ਉਨ੍ਹਾਂ ਨੂੰ ਘਰ ਜਾਕੇ ਚੋਣ ਮੈਦਾਨ ਵਿੱਚ ਉਤਰਨ ਲਈ ਅਪੀਲ ਕਰਨਗੇ।

ਉਹਨਾਂ ਨੇ ਕਿਹਾ ਕਿ ਜੇ ਉਹ ਚੋਣ ਲੜਨ ਲਈ ਕਹਿਣਗੇ ਤਾਂ ਉਹਨਾਂ ਦਾ ਸੁਆਗਤ ਕਰਾਂਗੇ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਖ਼ੁਦ ਵੀ ਸਿਆਸਤ ਵਿਚ ਉਤਰ ਕੇ ਲੋਕਾਂ ਦਾ ਭਲਾ ਕਰਨਾ ਚਾਹੁੰਦੇ ਸਨ ਇਸ ਲਈ ਹੋ ਸਕਦਾ ਹੈ ਕਿ ਪੁੱਤ ਦੇ ਸੁਪਨੇ ਨੂੰ ਪਿਓ ਸਾਕਾਰ ਕਰੇ।

(For more news apart from Punjab News, stay tuned to Rozana Spokesman)
 

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement