ਤਰਨਤਾਰਨ ਵਿਖੇ ਰੇਲਗੱਡੀ ਹੇਠਾਂ ਆਉਣ ਕਾਰਨ ASI ਦੀ ਮੌਤ
Published : Dec 12, 2024, 4:55 pm IST
Updated : Dec 12, 2024, 4:55 pm IST
SHARE ARTICLE
ASI dies due to train derailment at Tarn Taran
ASI dies due to train derailment at Tarn Taran

ਪਿੰਡ ਕੱਕਾ ਕੰਡਿਆਲਾ ਦੇ ਫਾਟਕ ਨਜ਼ਦੀਕ ਵਾਪਰੀ ਘਟਨਾ

ਤਰਨਤਾਰਨ 'ਚ ਰੇਲਗੱਡੀ ਹੇਠਾਂ ਆਉਣ ਨਾਲ ਪੰਜਾਬ ਪੁਲਿਸ ਦੇ ਏ.ਐੱਸ.ਆਈ ਦੀ ਮੌਤ ਹੋ ਗਈ। ਏ.ਐੱਸ.ਆਈ  ਦੀ ਪਹਿਚਾਣ ਲਖਵਿੰਦਰ ਸਿੰਘ ਵਜੋਂ ਹੈ। ਜੋ ਕਿ ਤਰਨਤਾਰਨ ਵਿਖੇ ਕਿਊ.ਆਰ.ਟੀ. ਗੱਡੀ ਵਿਚ ਤਾਇਨਾਤ ਸਨ। ਇਹ ਘਟਨਾ ਪਿੰਡ ਕੱਕਾ ਕੰਡਿਆਲਾ ਦੇ ਫਾਟਕ ਨਜ਼ਦੀਕ ਵਾਪਰੀ। ਇਸ ਸੰਬੰਧ ਵਿਚ ਰੇਲਵੇ ਪੁਲਿਸ ਨੇ ਪਹੁੰਚ ਕੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਤਰਨਤਾਰਨ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ।

ਮ੍ਰਿਤਕ ਏ.ਐੱਸ.ਆਈ. ਲਖਵਿੰਦਰ ਸਿੰਘ ਦੇ ਪੁੱਤਰ ਕਰਨਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਵੇਰੇ ਸੈਰ ਕਰਨ ਤੋਂ ਬਾਅਦ ਪਿੰਡ ਕੱਕਾ ਕੰਡਿਆਲਾ ਵਿਖੇ ਦਵਾਈ ਲੈਣ ਲਈ ਜਾ ਰਹੇ ਸਨ।  ਧੁੰਦ ਹੋਣ ਕਾਰਨ ਤਰਨਤਾਰਨ ਤੋਂ ਅੰਮ੍ਰਿਤਸਰ ਨੂੰ ਜਾ ਰਹੀ ਡੀ.ਐੱਮ.ਯੂ. ਨਾਲ ਸਵੇਰੇ ਸਾਢੇ 7 ਵਜੇ ਦੇ ਕਰੀਬ ਟੱਕਰ ਹੋ ਗਈ। ਹਾਦਸੇ ਵਿਚ ਉਨ੍ਹਾਂ ਦੇ ਪਿਤਾ ਦੀ ਮੌਕੇ ’ਤੇ ਹੀ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement