Khanuri Border News : ਡੱਲੇਵਾਲ ਦਾ ਮਰਨ ਵਰਤ ਅੱਜ 17ਵੇਂ ਦਿਨ ਵੀ ਜਾਰੀ, ਡੱਲੇਵਾਲ ਦੀ ਸਿਹਤ ਨਾਜ਼ੁਕ

By : BALJINDERK

Published : Dec 12, 2024, 7:39 pm IST
Updated : Dec 12, 2024, 7:39 pm IST
SHARE ARTICLE
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

Khanuri Border News : ਡਾਕਟਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ ਹੈ ਅਤੇ ਕਿਸੇ ਵੀ ਸਮੇਂ ਐਮਰਜੈਂਸੀ ਸਥਿਤੀ ਬਣ ਸਕਦੀ ਹੈ

Khanuri Border News : ਖਨੌਰੀ ਬਾਰਡਰ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 17ਵੇਂ ਦਿਨ ਵੀ ਜਾਰੀ ਰਿਹਾ। ਅਮਰੀਕਾ ਤੋਂ ਆਏ ਮਾਹਿਰ ਡਾਕਟਰਾਂ ਅਤੇ ਸਰਕਾਰੀ ਡਾਕਟਰਾਂ ਨੇ ਜਗਜੀਤ ਸਿੰਘ ਡੱਲੇਵਾਲ ਦਾ ਮੈਡੀਕਲ ਚੈੱਕਅਪ ਕਰਦਿਆਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ ਹੈ ਅਤੇ ਕਿਸੇ ਵੀ ਸਮੇਂ ਐਮਰਜੈਂਸੀ ਸਥਿਤੀ ਬਣ ਸਕਦੀ ਹੈ।

1

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਖੂਨ ਨਾਲ ਦਸਤਖਤ ਵਾਲਾ ਖੁੱਲ੍ਹਾ ਖਤ ਲਿਖਿਆ ਹੈ। ਇਸ ਚਿੱਠੀ ਦੀ ਇੱਕ ਕਾਪੀ ਇਸ ਨਾਲ ਨੱਥੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਦੋਵੇਂ ਮੋਰਚਿਆਂ ਨੇ ਅਪੀਲ ਕੀਤੀ ਹੈ ਕਿ ਭਲਕੇ ਦੇਸ਼ ਭਰ ਦੇ ਪਿੰਡਾਂ ਵਿੱਚ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਪੁਤਲੇ ਫੂਕੇ ਜਾਣ ਅਤੇ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਸਾਰੇ ਰਾਜਾਂ ਵਿੱਚ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੀਤੇ ਜਾਣਗੇ ਅਤੇ 16 ਦਸੰਬਰ ਨੂੰ ਹੋਣ ਵਾਲੇ ਟਰੈਕਟਰ ਮਾਰਚ ਤੋਂ ਬਾਅਦ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੇ ਦਸਤਖਤ ਵਾਲਾ ਮੰਗ ਪੱਤਰ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ।

ਖਨੌਰੀ ਮੋਰਚੇ ਨੂੰ ਮਜਬੂਤ ਕਰਨ ਦੀ ਜ਼ਿੰਮੇਵਾਰੀ ਪੰਜਾਬ ਦੇ ਕਿਸਾਨਾਂ ਨੂੰ ਦਿੱਤੀ ਗਈ ਹੈ ਅਤੇ ਕੱਲ ਤੋਂ ਔਰਤਾਂ ਦੇ ਵੱਡੇ ਜੱਥੇ ਖਨੌਰੀ ਮੋਰਚੇ ਵਿੱਚ ਪਹੁੰਚਣੇ ਸ਼ੁਰੂ ਹੋ ਜਾਣਗੇ।  ਅੱਜ ਸਰਦਾਰ ਜਗਜੀਤ ਸਿੰਘ ਡੱਲੇਵਾਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਵੀ ਲਿਖੀ ਗਈ । 

(For more news apart from Dallewal's death fast continues today on 17th day, Dallewal's health is critical News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement