ਪੰਜਾਬ ਚੋਣ ਕਮਿਸ਼ਨ ਨੇ 22 IAS ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਚੋਣ ਆਬਜ਼ਰਵਰ ਲਾਇਆ
Published : Dec 12, 2024, 12:29 pm IST
Updated : Dec 12, 2024, 12:29 pm IST
SHARE ARTICLE
SEC deputes 22 IAS officers as Election Observers in different Districts of the state
SEC deputes 22 IAS officers as Election Observers in different Districts of the state

21 ਦਸੰਬਰ ਨੂੰ ਪੈਣਗੀਆਂ ਵੋਟਾਂ

ਚੰਡੀਗੜ੍ਹ: ਸਥਾਪਤ ਨਿਯਮਾਂ ਅਤੇ ਕਾਨੂੰਨ ਦੇ ਵੱਖ-ਵੱਖ ਉਪਬੰਧਾਂ ਅਨੁਸਾਰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਖ਼ਤ ਨਿਗਰਾਨੀ ਹੇਠ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੰਜਾਬ ਚੋਣ ਕਮਿਸ਼ਨ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ 22 ਆਈ.ਏ.ਐਸ ਅਧਿਕਾਰੀਆਂ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਹੈ। ਇਨ੍ਹਾਂ ਵਿਚੋਂ ਪੰਜ ਅਧਿਕਾਰੀ 5 ਨਗਰ ਨਿਗਮਾਂ (ਹਰੇਕ ਨਗਰ ਨਿਗਮ ਲਈ ਇੱਕ ਅਧਿਕਾਰੀ) ਦੀਆਂ ਚੋਣਾਂ ਦੀ ਨਿਗਰਾਨੀ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬਾਕੀ ਆਬਜ਼ਰਵਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੀ ਨਿਗਰਾਨੀ ਕਰਨਗੇ। ਦੱਸਣਯੋਗ ਹੈ ਕਿ ਇਨ੍ਹਾਂ ਆਬਜ਼ਰਵਰਾਂ ਨੂੰ ਚੋਣਾਂ ਨਾਲ ਸਬੰਧਤ ਸਾਰੇ ਪ੍ਰਬੰਧਾਂ ਅਤੇ ਲੋੜੀਂਦੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਅੱਜ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਤੱਕ ਆਪਣੇ ਅਲਾਟ ਕੀਤੇ ਜ਼ਿਲ੍ਹਿਆਂ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਆਬਜ਼ਰਵਰ ਚੋਣਾਂ, ਚੋਣਾਂ ਸਬੰਧੀ ਸ਼ਿਕਾਇਤਾਂ, ਵੱਖ-ਵੱਖ ਚੋਣ ਸਮੱਗਰੀ, ਈ.ਵੀ.ਐਮ. ਦੇ ਸੰਚਾਲਨ , ਪੋਲਿੰਗ ਸਟਾਫ਼ ਦੀ ਸਿਖਲਾਈ, ਆਦਰਸ਼ ਚੋਣ ਜ਼ਾਬਤੇ ਦੇ ਲਾਗੂਕਰਨ, ਵੀਡੀਓਗ੍ਰਾਫੀ/ਸੀ.ਸੀ.ਟੀ.ਵੀ. ਦੇ ਪ੍ਰਬੰਧ ਆਦਿ ਦੇ ਸਬੰਧ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਅਮਨ-ਕਾਨੂੰਨ ਦੇ ਪ੍ਰਬੰਧਾਂ ਦੀ ਸਮੀਖਿਆ ਕਰਨਗੇ। ਜ਼ਿਕਰਯੋਗ ਹੈ ਕਿ ਇਹ ਸੂਚਨਾ ਆਮ ਜਨਤਾ ਅਤੇ ਉਮੀਦਵਾਰਾਂ ਦੀ ਜਾਣਕਾਰੀ ਲਈ ਜਾਰੀ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਨਗਰ ਨਿਗਮ ਵੋਟਾਂ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ ਚਾਰ ਵਜੇ ਤੱਕ ਪੈਣਗੀਆਂ। ਉਸ ਦਿਨ ਹੀ ਚੋਣ ਨਤੀਜੇ ਐਲਾਨੇ ਜਾਣਗੇ। ਵੋਟਿੰਗ ਲਈ ਈ.ਵੀ.ਐੱਮਜ਼. ਦੀ ਵਰਤੋਂ ਕੀਤੀ ਜਾਣੀ ਹੈ ਅਤੇ ਚੋਣ ਕਮਿਸ਼ਨ ਨੇ ਇਸ ਬਾਰੇ ਲੋੜੀਂਦੇ ਪ੍ਰਬੰਧ ਕਰ ਲਏ ਹਨ। ਇਨ੍ਹਾਂ ਚੋਣਾਂ ਵਿਚ ਕੁੱਲ 37,32,636 ਵੋਟਰ ਆਪਣੇ ਹੱਕ ਦਾ ਇਸਤੇਮਾਲ ਕਰ ਸਕਣਗੇ ਜਿਨ੍ਹਾਂ ਵਿਚ 19,55,888 ਪੁਰਸ਼, 17,76,544 ਮਹਿਲਾਵਾਂ ਅਤੇ 204 ਹੋਰ ਸ਼ਾਮਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement