
Sukhbir Singh Badal: ਅੱਜ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ਼ੋਂ ਲਗਾਈ ਗਈ ਧਾਰਮਿਕ ਸਜ਼ਾ ਦਾ 10ਵਾਂ ਤੇ ਆਖ਼ਰੀ ਦਿਨ ਹੈ।
Sukhbir Singh Badal: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਭੁਗਤਣ ਲਈ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅੱਜ ਦੂਸਰੇ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਹਨ। ਉਹ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਗੇਟ ’ਤੇ ਇਕ ਘੰਟਾ ਨੀਲਾ ਚੋਲਾ ਪਹਿਣ ਕੇ ਗਲ ’ਚ ਗੁਰਬਾਣੀ ਦੀ ਪਾਵਨ ਤੁਕ ਵਾਲੀ ਤਖ਼ਤੀ ਪਾ ਕੇ ਅਤੇ ਹੱਥ ਵਿਚ ਬਰਛਾ ਫੜ ਕੇ ਪਹਿਰੇਦਾਰ ਦੀ ਸੇਵਾ ਨਿਭਾਉਣਗੇ। ਇਸ ਤੋਂ ਬਾਅਦ ਉਹ ਇਕ ਘੰਟਾ ਕੀਰਤਨ ਸਰਵਣ ਕਰਕੇ ਲੰਗਰ ਵਿਚ ਜੂਠੇ ਭਾਂਡੇ ਮਾਂਜਣ ਦੀ ਸੇਵਾ ਨਿਭਾਉਣਗੇ।
ਜ਼ਿਕਰਯੋਗ ਹੈ ਅੱਜ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ਼ੋਂ ਲਗਾਈ ਗਈ ਧਾਰਮਿਕ ਸਜ਼ਾ ਦਾ 10ਵਾਂ ਤੇ ਆਖ਼ਰੀ ਦਿਨ ਹੈ।