ਸਕੂਲਾਂ ਨੂੰ ਕਰਵਾਇਆ ਗਿਆ ਖ਼ਾਲੀ
ਅੰਮ੍ਰਿਤਸਰ : ਅੰਮ੍ਰਿਤਸਰ : ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੇ ਧਮਕੀ ਮਿਲੀ। ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ। ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਜ਼ਿਲ੍ਹੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਅਤੇ ਐਡਿਡ ਸਕੂਲਾਂ ਵਿੱਚ ਤੁਰੰਤ ਛੁੱਟੀ ਕਰ ਦਿੱਤੀ ਗਈ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਸ਼ਰਮਾ ਨੇ ਦੱਸਿਆ ਕਿ ਇਸ ਸਬੰਧੀ ਅਧਿਕਾਰਕ ਪੱਤਰ ਵੀ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਪੂਰੀ ਤਰ੍ਹਾਂ ਸੁਰੱਖਿਤ ਹਨ ਅਤੇ ਪ੍ਰਸ਼ਾਸਨ ਸਾਰੀ ਸਥਿਤੀ ’ਤੇ ਚੌਕਸੀ ਨਾਲ ਨਿਗਰਾਨੀ ਕਰ ਰਿਹਾ ਹੈ। ਅਧਿਕਾਰੀਆਂ ਵੱਲੋਂ ਸਕੂਲਾਂ ਵਿੱਚ ਨਿਰੀਖਣ ਵੀ ਕੀਤਾ ਗਿਆ ਹੈ ਅਤੇ ਹੁਣ ਤੱਕ ਕਿਸੇ ਵੀ ਜਗ੍ਹਾ ਤੋਂ ਕੋਈ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ।
