ਗਿਆਨੀ ਗੁਰਬਚਨ ਸਿੰਘ ਨੂੰ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਖਿਮਾ ਦੇਣ ਸਬੰਧੀ ਗਲਤੀ ਲਈ ਪੰਜ ਸਿੰਘ ਸਾਹਿਬਾਨ ਨੇ ਲਗਾਈ ਸੀ ਤਨਖਾਹ
ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਪੇਸ਼ ਹੋਣ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਲੱਗੀ ਤਨਖਾਹ ਨੂੰ ਭੁਗਤਦਿਆਂ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਧਾਰਮਿਕ ਸੇਵਾ ਪੂਰੀ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਤੋਂ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਖਿਮਾ ਦੇਣ ਸਬੰਧੀ ਕੀਤੀ ਗਲਤੀ ਲਈ ਪੰਜ ਸਿੰਘ ਸਾਹਿਬਾਨ ਨੇ ਤਨਖਾਹ ਲਗਾਈ ਸੀ, ਜਿਸ ਵਿਚ ਦੋ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿੱਚ ਇਕ ਘੰਟਾ ਭਾਂਡੇ ਮਾਂਜਣ ਅਤੇ ਇੱਕ ਘੰਟਾ ਜੋੜੇ ਝਾੜਨਾ ਸ਼ਾਮਲ ਸੀ।
ਨਿਤਨੇਮ ਤੋਂ ਇਲਾਵਾ ਦੋ ਦਿਨ ਸ੍ਰੀ ਜਪੁਜੀ ਸਾਹਿਬ, ਆਸਾ ਦੀ ਵਾਰ, ਜਾਪੁ ਸਾਹਿਬ ਦੇ ਇਕ-ਇਕ ਪਾਠ ਕਰਨ ਦੀ ਧਾਰਮਿਕ ਸੇਵਾ ਲਗਾਈ ਗਈ ਸੀ, ਜਿਸ ਨੂੰ ਪੂਰਾ ਕਰਨ ਲਈ ਗਿਆਨੀ ਗੁਰਬਚਨ ਸਿੰਘ ਨੇ ਸੇਵਾ ਕੀਤੀ। ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ 1100 ਰੁਪਏ ਗੋਲਕ ਵਿੱਚ ਪਾ ਕੇ ਖਿਮਾ ਜਾਚਨਾ ਦੀ ਅਰਦਾਸ ਕਰਵਾਈ।
