ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਕੀਰਤਨ ਉੱਤੇ ਮਾਲਕੀ ਦਾ ਦਾਅਵਾ ਗੁਰਬਾਣੀ ਦੀ ਨਿਰਾਦਰੀ- ਬਾਜਵਾ
Published : Jan 13, 2020, 5:48 pm IST
Updated : Jan 13, 2020, 5:48 pm IST
SHARE ARTICLE
File Photo
File Photo

ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਜ਼ੋਰ ਦੇ ਕੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ ..

ਚੰਡੀਗੜ੍ਹ, 13 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਜ਼ੋਰ ਦੇ ਕੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ ਉੱਤੇ ਆਪਣੀ ਮਾਲਕੀ ਦਾ ਦਾਅਵਾ ਕਰਨਾ ਗੁਰਬਾਣੀ ਦੀ ਘੋਰ ਨਿਰਾਦਰੀ ਹੈ ਅਤੇ ਇਹ ਨਿਰਾਦਰੀ ਕਰਨ ਦੇ ਦੋਸ਼ੀਆਂ ਵਿਰੁੱਧ ਸਿੱਖ ਪੰਪਰਾਵਾਂ ਅਤੇ ਮਰਿਯਾਦਾ ਅਨੁਸਾਰ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ।

Darbar SahibDarbar Sahib

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇਹ ਕਾਰਵਾਈ ਕਰਨ ਦੀ ਅਪੀਲ ਕਰਦਿਆਂ, ਸ਼੍ਰੀ ਬਾਜਵਾ ਨੇ ਕਿਹਾ, ''ਸਿੱਖ ਗੁਰੂ ਸਾਹਿਬਾਨ ਵਲੋਂ ਉਚਾਰੀ ਪਾਵਨ ਬਾਣੀ ਪੂਰੇ ਸੰਸਾਰ ਵਿਚ ਵਸਦੇ ਪ੍ਰਾਣੀ ਮਾਤਰ ਦੇ ਭਲੇ ਲਈ ਹੈ ਅਤੇ ਪੂਰਾ ਸਿੱਖ ਸਮਾਜ ਗੁਰਬਾਣੀ ਦਾ ਨਿਗਰਾਨ ਹੈ, ਪਰ ਮਾਲਕ ਨਹੀਂ। ਇਸ ਲਈ ਸ੍ਰੀ ਦਰਬਾਰ ਸਾਹਿਬ ਦਾ ਪਾਵਨ ਹੁਕਮਨਾਮਾ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਜਾਗੀਰ ਨਹੀਂ ਹੋ ਸਕਦਾ।''

Sukhbir BadalSukhbir Badal

ਉਹਨਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮਾਲਕੀ ਵਾਲੇ ਟੀਵੀ ਚੈਨਲ ਵਲੋਂ ਸ੍ਰੀ ਦਰਬਾਰ ਸਾਹਿਬ ਵਿਚ ਹਰ ਰੋਜ਼ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਏ ਜਾਂਦੇ ਪਵਿੱਤਰ ਹੁਕਮਨਾਮੇ ਉੱਤੇ ਨਿਰੋਲ ਆਪਣਾ ਹੱਕ ਹੋਣ ਦਾ ਕੀਤਾ ਗਿਆ ਦਾਅਵਾ ਗੁਰਬਾਣੀ ਦੇ ਸਰਬ ਸਾਂਝੇ ਸੰਦੇਸ਼ ਤੋਂ ਬਿਲਕੁਲ ਉਲਟ ਹੈ 'ਤੇ ਇਹ ਦਾਅਵਾ ਗੁਰਬਾਣੀ ਦੀ ਘੋਰ ਨਿਰਾਦਰੀ ਹੈ।

Tript Rajinder BajwaTript Rajinder Bajwa

ਸ੍ਰੀ ਬਾਜਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੁਕਮਨਾਮਾ ਅਤੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਦੇ ਹੱਕ ਕਿਸੇ ਟੀਵੀ ਚੈਨਲ ਨੂੰ ਵੇਚਣ ਦੇ ਅਧਿਕਾਰ ਨੁੰ ਚੁਣੌਤੀ ਦਿੰਦਿਆਂ ਕਿਹਾ ਕਿ ਖ਼ੁਦ ਸ਼੍ਰੋਮਣੀ ਕਮੇਟੀ ਵੀ ਗੁਰਬਾਣੀ ਦੀ ਮਾਲਕ ਨਹੀਂ ਹੈ ਅਤੇ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣਾ ਹੀ ਇਸ ਦੀ ਜ਼ਿੰਮੇਵਾਰੀ ਹੈ। ਇਸ ਲਈ ਉਹ ਅੱਗੇ ਕਿਸੇ ਹੋਰ ਅਦਾਰੇ ਨੂੰ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਦੇ ਹੱਕ ਕਿਵੇਂ ਵੇਚ ਸਕਦੀ ਹੈ

SGPC SGPC

ਅਤੇ ਉਹ ਵੀ ਨਿਰੋਲ ਮੁਨਾਫ਼ਾ ਕਮਾਉਣ ਵਾਲੇ ਇੱਕ ਨਿੱਜੀ ਵਪਾਰਕ ਅਦਾਰੇ ਨੂੰ। ਉਹਨਾਂ ਦੋਸ਼ ਲਾਇਆ ਕਿ ਅਜਿਹਾ ਕਰ ਕੇ ਸ਼੍ਰੋਮਣੀ ਕਮੇਟੀ ਨੇ ਗੁਰਬਾਣੀ ਕੀਰਤਨ ਅਤੇ ਸ੍ਰੀ ਦਰਬਾਰ ਸਾਹਿਬ ਦੋਹਾਂ ਨੂੰ ਹੀ ਵਪਾਰ ਦੀ ਵਸਤੂ ਬਣਾ ਦਿੱਤਾ ਹੈ। ਪੰਚਾਇਤ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਆਪਣੇ ਹੋਰ ਕਾਰੋਬਾਰਾਂ ਵਾਂਗ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਨੂੰ ਵੀ ਆਪਣਾ ਇੱਕ ਨਵਾਂ ਕਾਰੋਬਾਰ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਦਬਾਅ ਪਾ ਕੇ ਆਪਣੀ ਮਾਲਕੀ ਵਾਲੇ ਟੀਵੀ ਚੈਨਲ ਨੂੰ ਪ੍ਰਸਾਰਨ ਦੇ ਹੱਕ ਦਿਵਾਏ।

Tript Rajinder Bajwa demands police dope testTript Rajinder Bajwa 

ਸ਼੍ਰੀ ਬਾਜਵਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਹਿਦਾਇਤ ਕਰਨ ਕਿ ਉਹ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਟੀਵੀ ਚੈਨਲਾਂ ਅਤੇ ਡਿਜ਼ੀਟਲ ਮੀਡੀਆ ਅਦਾਰਿਆਂ ਨੂੰ ਸਹੂਲਤ ਪ੍ਰਦਾਨ ਕਰਨ ਦਾ ਬੰਦੋਬਸਤ ਕਰੇ। ਉਹਨਾਂ ਕਿਹਾ ਕਿ ਇਸ ਨਾਲ ਗੁਰਬਾਣੀ ਦੇ ਸਰਬ ਸਾਂਝੇ ਸੰਦੇਸ਼ ਨੁੰ ਘਰ-ਘਰ ਪਹੁੰਚਾਉਣ ਵਿਚ ਵੀ ਮਦਦ ਮਿਲੇਗੀ ਅਤੇ ਕਿਸੇ ਇੱਕ ਚੈਨਲ ਜਾਂ ਅਦਾਰੇ ਨੂੰ ਪ੍ਰਸਾਰਨ ਦੇ ਹੱਕ ਦੇਣ ਦਾ ਮਾਮਲਾ ਵੀ ਨਜਿੱਠਿਆ ਜਾਵੇਗਾ।

Kirtan At Darbar Sahib  Kirtan

ਉਹਨਾਂ ਕਿਹਾ ਕਿ ਪੂਰੇ ਸਿੱਖ ਪੰਥ ਦੀ ਸੱਤਰਵਿਆਂ ਦੇ ਦਹਾਕੇ ਤੋਂ ਇਹ ਤੀਬਰ ਤਾਂਘ ਰਹੀ ਹੈ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਕੀਤਾ ਜਾਵੇ ਅਤੇ ਕੀਰਤਨ ਦੇ ਸਿੱਧੇ ਪ੍ਰਸਾਰਨ ਨੂੰ ਵਪਾਰ ਬਣਾਉਣਾ ਸਿੱਖ ਪੰਥ ਦੀਆਂ ਭਾਵਨਾਵਾਂ ਦੇ ਬਿਲਕੁਲ ਉਲਟ ਹੈ। ਕੇਬਲ ਟੀਵੀ ਸ਼ੁਰੂ ਹੋਣ ਸਮੇਂ ਸ਼੍ਰੋਮਣੀ ਕਮੇਟੀ ਨੇ ਇਹ ਕਿਹਾ ਸੀ ਕਿ ਉਹ ਅਜਿਹਾ ਪ੍ਰਬੰਧ ਕਰੇਗੀ ਜਿਸ ਨਾਲ ਮਿੱਥੀ ਗਈ ਮਰਿਯਾਦਾ ਨੂੰ ਮੰਨਣ ਵਾਲੇ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਲਈ ਮੁਫ਼ਤ ਸਿਗਨਲ ਮੁਹੱਈਆ ਕਰਵਾਇਆ ਜਾਵੇਗਾ। ਪਰ ਬਾਦਲ ਪਰਿਵਾਰ ਦੇ ਦਬਾਅ ਹੇਠ ਇਹ ਤਜਵੀਜ ਛੱਡ ਕੇ ਉਹਨਾਂ ਦੇ ਟੀਵੀ ਚੈਨਲ ਨੂੰ ਸਾਰੇ ਹੱਕ ਦੇ ਦਿੱਤੇ ਗਏ।  

Akal Thakt Sahib Akal Thakt Sahib

ਸ਼੍ਰੀ ਬਾਜਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਵਲੋਂ ਬਾਦਲ ਪਰਿਵਾਰ ਦੀ ਮਾਲਕੀ ਵਾਲੇ ਟੀਵੀ ਚੈਨਲ ਨਾਲ ਕੀਤੇ ਗਏ ਸਮਝੌਤੇ ਨੂੰ ਜਨਤਕ ਕਰਨ ਤਾਂ ਕਿ ਪੂਰੇ ਸਿੱਖ ਪੰਥ ਨੂੰ ਇਸ ਦੀ ਅਸਲੀਅਤ ਦਾ ਪਤਾ ਲੱਗ ਸਕੇ। ਉਹਨਾਂ ਕਿਹਾ ਕਿ ਜਥੇਦਾਰ ਸਾਹਿਬ ਸ਼੍ਰੋਮਣੀ ਕਮੇਟੀ ਨੂੰ ਇਹ ਹਦਾਇਤ ਕਰੇ ਕਿ ਉਹ ਮਰਿਯਾਦਾ ਵਿਚ ਰਹਿ ਕੇ ਗੁਰਬਾਣੀ ਕੀਰਤਨ ਪ੍ਰਸਾਰਤ ਕਰਨ ਦੇ ਚਾਹਵਾਨ ਮੀਡੀਆ ਅਦਾਰਿਆਂ ਨੂੰ ਸਿਗਨਲ ਮੁਹੱਈਆ ਕਰਾਵੇ।

SGPC SGPC

ਉਹਨਾਂ ਜਥੇਦਾਰ ਸਾਹਿਬ ਨੂੰ ਯਾਦ ਕਰਾਉਂਦਿਆਂ ਕਿਹਾ ਕਿ ਗੁਰੂ ਦੇ ਨਾਮ ਉੱਤੇ ਜਿਉਣ ਵਾਲੇ ਪੰਜਾਬ ਦੀ ਵਿਧਾਨ ਸਭਾ ਵਲੋਂ ਵੀ ੬ ਨਵੰਬਰ ਨੂੰ ਇਸ ਸਬੰਧੀ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਵੀ ਉਹਨਾਂ ਨੂੰ ਬੇਨਤੀ ਕੀਤੀ ਗਈ ਸੀ। ਇਸ ਸਬੰਧੀ ਉਹਨਾਂ ਖੁਦ ਇੱਕ ਚਿੱਠੀ ਲਿਖ ਕੇ ਵੀ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਸੀ।

ਸ਼੍ਰੀ ਬਾਜਵਾ ਨੇ ਕਿਹਾ ਕਿ ਉਹਨਾਂ ਵਲੋਂ ਇਸ ਮਾਮਲੇ ਸਬੰਧੀ ਆਵਾਜ਼ ਉਠਾਉਣ ਦਾ ਇੱਕੋ ਇੱਕ ਮਕਸਦ ਗੁਰਬਾਣੀ ਅਤੇ ਸ੍ਰੀ ਦਰਬਾਰ ਸਾਹਿਬ ਦੀ ਇੱਕ ਪਰਿਵਾਰ ਵਲੋਂ ਵਪਾਰਕ ਵਰਤੋਂ ਨੂੰ ਖਤਮ ਕਰਾਉਣਾ ਹੈ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement