ਕੈਪਟਨ ਨੇ ਪੰਜਾਬ ਵਾਸੀਆਂ ਨੂੰ  ਟਵੀਟ ਰਾਹੀਂ ਦਿੱਤੀ ਲੋਹੜੀ ਦੀ ਵਧਾਈ
Published : Jan 13, 2020, 2:18 pm IST
Updated : Jan 13, 2020, 2:24 pm IST
SHARE ARTICLE
File
File

ਹਰ ਪਾਸੇ ਲੋਹੜੀ ਦੀਆਂ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ

ਚੰਡੀਗੜ੍ਹ- ਅੱਜ ਪੰਜਾਬ ਸਮੇਤ ਪੂਰੇ ਦੇਸ਼ ਤੇ ਦੁਨੀਆ 'ਚ ਲੋਹੜੀ ਦਾ ਤਿਉਹਾਰ ਜਾ ਰਿਹਾ ਹੈ ਅਤੇ ਹਰ ਪਾਸੇ ਲੋਹੜੀ ਦੀਆਂ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। 'ਲੋਹੜੀ' ਦੇ ਤਿਉਹਾਰ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। 

Captain Amrinder Singh File

ਕੈਪਟਨ ਨੇ ਲਿਖਿਆ ਕਿ ਨਵੇਂ ਸਾਲ ਦੀ ਸ਼ੁਰੂਆਤ 'ਚ ਹੀ ਲੋਹੜੀ ਦਾ ਤਿਉਹਾਰ ਆਉਂਦਾ ਹੈ ਅਤੇ ਇਸ ਤੋਂ ਹੀ ਪੰਜਾਬ 'ਚ ਸਾਰੇ ਤਿਉਹਾਰਾਂ ਦੀ ਸ਼ੁਰੂਆਤ ਹੁੰਦੀ ਹੈ। ਕੈਪਟਨ ਨੇ ਲਿਖਿਆ ਕਿ ਲੋਹੜੀ ਵਾਲੇ ਦਿਨ ਭੁੱਗਾ ਬਾਲ ਕੇ ਇਸ ਤਿਉਹਾਰ ਨੂੰ ਮਨਾਇਆ ਜਾਂਦਾ ਹੈ। 

 

 

ਉਨ੍ਹਾਂ ਕਿਹਾ ਕਿ ਇਸ ਦਿਨ ਸਭ ਨੂੰ ਆਪਣੇ ਅੰਦਰੋਂ ਦਲਿੱਦਰ ਕੱਢ ਕੇ ਨਵੀਂ-ਨਰੋਈ ਜ਼ਿੰਦਗੀ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ ਤੇ ਅਰਦਾਸ ਕਰਨੀ ਚਾਹੀਦੀ ਹੈ ਕਿ ਇਹ ਤਿਉਹਾਰ ਸਭ ਦੀ ਜ਼ਿੰਦਗੀ 'ਚ ਖੁਸ਼ੀਆਂ-ਖੇੜੇ ਲੈ ਕੇ ਆਵੇ। ਲੋਹੜੀ ਦਾ ਤਿਉਹਾਰ ਪੋਹ ਮਹੀਨੇ ਦੀ ਅਖੀਰਲੀ ਰਾਤ ਨੂੰ ਮਨਾਇਆ ਜਾਂਦਾ ਹੈ।

Captain Amrinder SinghFile

ਅਗਲੇ ਦਿਨ ਮਾਘ ਮਹੀਨੇ ਦੀ ਸੰਗਰਾਂਦ ਹੁੰਦੀ ਹੈ। ਲੋਹੜੀ ਦੇ ਤਿਉਹਾਰ ਨਾਲ ਕਈ ਕਥਾਵਾਂ ਵੀ ਜੁੜੀਆਂ ਹੋਈਆਂ ਹਨ। ਕੁਝ ਲੋਕ ਇਸ ਤਿਉਹਾਰ ਨੂੰ ਸੰਤ ਕਬੀਰ ਜੀ ਦੀ ਪਤਨੀ 'ਲੋਈ' ਦੇ ਨਾਂ ਨਾਲ ਵੀ ਜੋੜਦੇ ਹਨ ਕਿ 'ਲੋਈ' ਦੇ ਨਾਂ ਤੋਂ ਹੀ 'ਲੋਹੜੀ' ਦਾ ਨਾਂ ਪਿਆ ਹੈ। 

captain amrinder SinghFile

ਕੁਝ ਲੋਕ ਲੋਹੜੀ ਸ਼ਬਦ 'ਲੋਹ' ਸ਼ਬਦ ਤੋਂ ਪਿਆ ਦੱਸਦੇ ਹਨ, ਜਿਸ ਦਾ ਅਰਥ ਰੌਸ਼ਨੀ ਅਤੇ ਸੇਕ ਹੈ ਪਰ ਕੁਝ ਲੋਕਾਂ ਦਾ ਮੰਨਣਾ ਹੈ ਕਿ ਤਿਲ ਤੇ ਰਿਓੜੀਆਂ ਸ਼ਬਦਾਂ ਦੇ ਸੁਮੇਲ ਤੋਂ ਇਹ ਸ਼ਬਦ ਬਣਿਆ ਹੈ, ਪਹਿਲਾਂ ਇਹ 'ਤਿਲੋਹੜੀ' ਸੀ ਪਰ ਬਾਅਦ 'ਚ 'ਲੋਹੜੀ' ਮਸ਼ਹੂਰ ਹੋ ਗਿਆ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement