ਬਲਵੰਤ ਸਿੰਘ ਲਈ ਅਮਿਤ ਸ਼ਾਹ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ
Published : Jan 13, 2020, 11:48 am IST
Updated : Jan 13, 2020, 12:43 pm IST
SHARE ARTICLE
Amit Shah with Sukhbir Badal
Amit Shah with Sukhbir Badal

ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...

ਚੰਡੀਗੜ੍ਹ: ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਨੇ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ 'ਚ ਅਕਾਲੀ ਦਲ ਦੇ ਵਫ਼ਦ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਅਤੇ ਛੇਤੀ ਰਿਹਾਈ ਦੀ ਬੇਨਤੀ ਕੀਤੀ ਹੈ।

Balwant Singh RajoanaBalwant Singh 

ਵਫ਼ਦ ਨੇ ਅਮਿਤ ਸ਼ਾਹ ਨੂੰ ਕਿਹਾ ਕਿ, ਰਾਜੋਆਣਾ ਨੂੰ ਬਿਨਾਂ ਪੈਰੋਲ ਦੇ 24 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੱਸ ਦਈਏ ਸ਼੍ਰੋਮਣੀ ਕਮੇਟੀ ਨੇ 25 ਅਪ੍ਰੈਲ 2012 ਨੂੰ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਕੀਤੀ ਸੀ, ਜਿਸ ਦੀ ਸੁਣਵਾਈ ਅਜੇ ਬਾਕੀ ਹੈ। ਇਸ ਲਈ ਰਾਜੋਆਣਾ ਨੂੰ ਛੇਤੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਅਤੇ ਡੀਐਸਜੀਐਮਸੀ ਮੁਖੀ ਤੋਂ ਇਲਾਵਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਵੀ ਸ਼ਾਮਲ ਸਨ।

Balwant Singh RajoanaBalwant Singh

ਇਥੇ ਦੱਸਣਯੋਗ ਹੈ ਕਿ ਹਾਲ ਹੀ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਟੀਮ ਨਾਲ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦਾਅਵਾ ਕੀਤਾ ਸੀ।

Sukhbir Badal re-elected SAD chiefSukhbir Badal 

ਇਹ ਜਾਣਕਾਰੀ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨਾਲ ਮੁਲਾਕਾਤ ਤੋਂ ਬਾਅਦ ਪ੍ਰੈਸ ਕਾਂਨਫਰੰਸ ਦੌਰਾਨ ਦਿੱਤੀ ਸੀ। ਸੁਖਬੀਰ ਬਾਦਲ ਨੇ ਕਿਹਾ ਸੀ ਕਿ ਕਮਲਜੀਤ ਕੌਰ ਨਾਲ ਮੁਲਾਕਾਤ ਕਰਨ ਦਾ ਮੁੱਖ ਕਾਰਨ ਇਹ ਸੀ ਜੇਲ ਵਿਚ ਬਲਵੰਤ ਸਿੰਘ ਰਾਜੋਆਣਾ 11 ਜਨਵਰੀ ਨੂੰ ਭੁਖ ਹੜਤਾਲ ਨਾ ਕਰਨ।

Sukhbir Badal Sukhbir Badal

400 ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਨੈਸ਼ਨਲ ਕਾਨਫਰੰਸ ਕਮੇਟੀ ਦਾ ਕੀਤਾ ਗਠਨ

9ਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ, ਇੱਕ ਰਾਸ਼ਟਰੀ ਕਾਂਨਫਰੰਸ ਕਮੇਟੀ ਬਣਾਈ ਗਈ ਸੀ ਅਤੇ ਇੱਕ ਰਾਸ਼ਟਰੀ ਛੁੱਟੀ ਦੀ ਵੀ ਮੰਗ ਕੀਤੀ ਗਈ ਸੀ। ਸ੍ਰੋਮਣੀ ਕਮੇਟੀ ਦੇ ਵਫ਼ਦ ਨੂੰ ਨਨਕਾਣਾ ਸਾਹਿਬ ਦੇ ਦਰਸ਼ਨ ਦੀ ਆਗਿਆ ਨਾ ਦੇਣ ਦਾ ਮੁੱਦਾ ਵੀ ਬੈਠਕ 'ਚ ਚੁੱਕਿਆ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement