
ਬੀਬੀ ਢੀਂਡਸਾ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੀ ਕੁਰਬਾਨੀ ਪ੍ਰਕਾਸ਼ ਸਿੰਘ ਬਾਦਲ ਦੀ ਕੁਰਬਾਨੀ ਦੇ ਬਰਾਬਰ ਹੈ।
ਸੰਗਰੁਰ (ਟਿੰਕਾ ਆਨੰਦ, ਗੁਰਦਰਸ਼ਨ ਸਿੰਘ ਸਿੱਧੂ) : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਕਰਨ ਵਾਲੇ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਮੁਅੱਤਲ ਕਰਨ ਵਾਲੇ ਵਿਅਕਤੀ ਦਸਣ ਕਿ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਲਈ ਕੀ ਕੁਰਬਾਨੀ ਹੈ ਅਤੇ ਪਾਰਟੀ ਨੂੰ ਕੀ ਦੇਣ ਹੈ।
Parkash Singh Badal
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਖਦੇਵ ਸਿੰਘ ਢੀਂਡਸਾ ਦੀ ਧਰਮ ਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਲੋਂ ਸ. ਢੀਂਡਸਾ ਨੂੰ ਮੁਅੱਤਲ ਕਰਨ ਸਬੰਧੀ ਲਏ ਗਏ ਫ਼ੈਸਲੇ 'ਤੇ ਸਵਾਲ ਉਠਾਉਂਦਿਆਂ ਕੀਤਾ।
Shiromani Akali Dal
ਬੀਬੀ ਢੀਂਡਸਾ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੀ ਕੁਰਬਾਨੀ ਪ੍ਰਕਾਸ਼ ਸਿੰਘ ਬਾਦਲ ਦੀ ਕੁਰਬਾਨੀ ਦੇ ਬਰਾਬਰ ਹੈ। ਉਨ੍ਹਾਂ ਮੌਜੂਦਾ ਲੀਡਰਸ਼ਿਪ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਜੋ ਅੱਜ ਢੀਂਡਸਾ ਪਰਵਾਰ ਨੂੰ ਮੁਅੱਤਲ ਕਰਨ ਦੀ ਗੱਲ ਕਰ ਰਹੇ ਹਨ, ਅਸਲ ਵਿਚ ਜਨਤਾ ਨੇ ਉਨ੍ਹਾਂ ਨੂੰ ਪਹਿਲਾ ਹੀ ਨਕਾਰ ਦਿਤਾ ਹੈ।
File Photo
ਸਿੱਖ ਸੰਗਤ ਅਤੇ ਨਾਨਕ ਨਾਮ ਲੇਵਾ ਸੰਗਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਜ਼ਿੰਮੇਵਾਰ ਇਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ। ਸ. ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨੂੰ ਬਹੁਤ ਵੱਡੀ ਦੇਣ ਹੈ। ਉਨ੍ਹਾਂ ਨੇ ਪਾਰਟੀ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਅਨੇਕਾਂ ਵਾਰ ਜੇਲ ਕੱਟੀ ਹੈ।
Parminder Dhindsa
ਜਦੋਂ ਉਹ ਪਹਿਲੀ ਵਾਰ ਜੇਲ ਗਏ ਸਨ, ਉਦੋਂ ਪਰਮਿੰਦਰ ਸਿੰਘ ਢੀਂਡਸਾ ਦਾ ਜਨਮ ਨਹੀਂ ਹੋਇਆ ਸੀ। ਜਦੋਂ ਸੁਖਦੇਵ ਸਿੰਘ ਢੀਂਡਸਾ ਪੰਜਾਬ ਦੇ ਭਲੇ ਤੇ ਲੋਕ ਹਿੱਤਾਂ ਲਈ ਦੂਜੀ ਵਾਰ ਜੇਲ ਗਏ, ਉਸ ਵੇਲੇ ਪਰਮਿੰਦਰ ਸਿਰਫ ਦੋ ਸਾਲ ਦਾ ਸੀ ਅਤੇ ਉਹ ਆਪਣੇ ਤਾਏ ਨਾਲ ਉਸ ਦੇ ਮੋਢੇ 'ਤੇ ਬੈਠ ਕੇ ਆਪਣੇ ਪਿਤਾ ਨੂੰ ਮਿਲਣ ਜੇਲ੍ਹ ਗਿਆ ਸੀ।