
ਅੰਮਿ੍ਤਸਰ ਤੋਂ ਦਿੱਲੀ ਲਈ ਟਰੈਕਟਰ ਟਰਾਲੀਆਂ ਦਾ ਕਾਫ਼ਲਾ ਹੋਇਆ ਰਵਾਨਾ
ਅੰਮਿ੍ਤਸਰ, 12 ਜਨਵਰੀ (ਸੁਰਜੀਤ ਸਿੰਘ ਖ਼ਾਲਸਾ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿਚ ਅੱਜ ਗੋਲਡਨ ਗੇਟ ਅੰਮਿ੍ਤਸਰ ਤੋਂ ਹਜ਼ਾਰਾਂ ਟਰੈਕਟਰ ਟਰਾਲੀਆਂ ਤੇ ਹੋਰ ਵਹੀਕਲਾਂ ਦਾ ਕਾਫ਼ਲਾ 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਲਈ ਰਵਾਨਾ ਕੀਤਾ ਗਿਆ |
ਜਥੇਬੰਦੀ ਵਲੋਂ ਅਗਲਾ ਜਥਾ 20 ਜਨਵਰੀ ਨੂੰ ਤਰਨਤਾਰਨ ਜ਼ਿਲ੍ਹੇ ਤੋਂ ਰਵਾਨਾ ਕੀਤਾ ਜਾਵੇਗਾ | ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ, ਜਰਮਨਜੀਤ ਸਿੰਘ ਬੰਡਾਲਾ, ਸਕੱਤਰ ਸਿੰਘ ਕੋਟਲਾ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਦਸਿਆ ਕਿ ਮੋਦੀ ਸਰਕਾਰ ਵਲੋਂ ਸਾਮਰਾਜ ਦੇ ਦਬਾਅ ਹੇਠ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤਕ ਸੰਘਰਸ਼ ਜਾਰੀ ਰਖਿਆ ਜਾਵੇਗਾ | ਜੰਡਿਆਲਾ ਗੁਰੂ ਗਹਿਰੀ ਮੰਡੀ ਵਿਖੇ ਚਲ ਰਿਹਾ ਰੇਲ ਰੋਕੋ ਅੰਦੋਲਨ ਅੱਜ 111ਵੇਂ ਦਿਨ ਵਿਚ ਦਾਖ਼ਲ ਹੋ ਗਿਆ | ਜੰਡਿਆਲਾ ਗੁਰੂ ਰੇਲਵੇ ਟਰੈਕ ਪਾਰਕ ਵਿਚ ਚਲ ਰਹੇ ਅੰਦੋਲਨ ਵਿਚ ਗੁਰਮੇਲ ਸਿੰਘ ਫੱਤੇਵਾਲਾ, ਖਲਾਰਾ ਸਿੰਘ ਪੰਨੂ ਦੀ ਅਗਵਾਈ ਵਿਚ ਜਥਾ ਨਾਹਰੇਬਾਜ਼ੀ ਕਰਦਿਆਂ ਸ਼ਾਮਲ ਹੋਇਆਂ | ਅੱਜ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਸਿਰਫ਼ ਕਾਰਪੋਰੇਟ ਪੂੰਜੀਪਤੀਆਂ ਦੀ ਹੀ ਸਰਕਾਰ ਹੈ, ਕਿਸਾਨਾਂ ਤੇ ਆਮ ਲੋਕਾਂ ਦੀ ਸਰਕਾਰ ਨੂੰ ਕੋਈ ਪ੍ਰਵਾਹ ਨਹੀਂ ਹੈ | ਕੇਂਦਰ ਸਰਕਾਰ ਕਿਸਾਨਾਂ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਖੜੀ ਹੈ ਤੇ ਸਰਕਾਰ ਬਿਲ ਰੱਦ ਕਰਨ ਤੋਂ ਭੱਜ ਰਹੀ ਹੈ ਜਿਸ ਦਾ ਕਾਰਨ ਪੂੰਜੀਪਤੀ ਘਰਾਣੇ ਅੰਬਾਨੀਆਂ, ਅਡਾਨੀਆਂ ਦਾ ਦਬਾਅ ਦਿਖਾਈ ਦੇ ਰਿਹਾ ਹੈ | ਇਸ ਮੌਕੇ ਹਰਫੂਲ ਸਿੰਘ, ਰਣਜੀਤ ਸਿੰਘ ਕਲੇਰਬਾਲਾ, ਅਮਰਦੀਪ ਸਿੰਘ, ਮੁਖਬੈਨ ਸਿੰਘ ਜੋਧਾਨਗਰੀ, ਗੁਰਦੇਵ ਸਿੰਘ ਵਰਪਾਲ, ਹਰਬਿੰਦਰ ਸਿੰਘ ਭਲਾਈਪੁਰ, ਗੁਰਦੇਵ ਸਿੰਘ ਗੱਗੋਮਾਹਲ ਆਦਿ ਆਗੂਆਂ ਨੇ ਵੀ ਸੰਬੋਧਨ imageਕੀਤਾ |