ਸਰਕਾਰ ਦੇ ਇਰਾਦਿਆਂ ਨੂੰ ਸਮਝਦਾ ਹੈ ਕਿਸਾਨ : ਰਾਹੁਲ
Published : Jan 13, 2021, 3:32 am IST
Updated : Jan 13, 2021, 3:32 am IST
SHARE ARTICLE
image
image

ਸਰਕਾਰ ਦੇ ਇਰਾਦਿਆਂ ਨੂੰ ਸਮਝਦਾ ਹੈ ਕਿਸਾਨ : ਰਾਹੁਲ


ਗੱਲਾਂ 'ਚ ਉਲਝਾਉਣ ਦੀ ਹਰ ਕੋਸ਼ਿਸ਼ ਬੇਕਾਰ


ਨਵੀਂ ਦਿੱਲੀ, 12 ਜਨਵਰੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਇਕ ਵਾਰ ਫਿਰ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ | ਰਾਹੁਲ ਗਾਂਧੀ ਨੇ ਕਿਹਾ ਕਿ ਅੰਦੋਲਨ ਕਰ ਰਹੇ ਕਿਸਾਨਾਂ ਦੀ ਮੰਗ ਨੂੰ ਲੈ ਕੇ ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ | ਕਿਸਾਨ ਸਰਕਾਰ ਦੇ ਇਰਾਦਿਆਂ ਨੂੰ ਸਮਝਦੇ ਹਨ, ਇਸ ਲਈ ਸਰਕਾਰ ਦੀ ਉਨ੍ਹਾਂ ਨੂੰ ਸਮਝਾਉਣ ਦੀ ਹਰ ਕੋਸ਼ਿਸ਼ ਨਾਕਾਮ ਹੋ ਰਹੀ ਹੈ | ਰਾਹੁਲ ਨੇ ਕਿਹਾ ਕਿ ਕਿਸਾਨ ਜਾਣਦਾ ਹੈ ਕਿ ਉਨ੍ਹਾਂ ਨੂੰ ਉਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਲਈ ਉਹ ਵੀ ਅਪਣੀ ਮੰਗ ਮੰਨੇ ਬਿਨਾਂ ਘਰ ਪਰਤਣ ਨੂੰ ਤਿਆਰ ਨਹੀਂ ਹਨ | ਰਾਹੁਲ ਨੇ ਟਵਿੱਟਰ 'ਤੇ ਟਵੀਟ ਕੀਤਾ, ''ਸਰਕਾਰ ਦੀ ਸੱਤਿਆਗ੍ਰਹਿ ਕਿਸਾਨਾਂ ਨੂੰ ਇੱਧਰ-ਉੱਧਰ ਦੀਆਂ ਗੱਲਾਂ ਨੂੰ ਉਲਝਾਉਣ ਦੀ ਹਰ ਕੋਸ਼ਿਸ਼ ਬੇਕਾਰ ਹੈ | ਅੰਨਦਾਤਾ ਸਰਕਾਰ ਦੇ ਇਰਾਦਿਆਂ ਨੂੰ ਸਮਝਦਾ ਹੈ, ਉਨ੍ਹਾਂ ਦੀ ਮੰਗ ਸਾਫ਼ ਹੈ ਕਿ ਖੇਤੀ ਵਿਰੋਧੀ ਕਾਨੂੰਨ ਵਾਪਸ ਲਓ, ਬਸ |''     (ਪੀਟੀਆਈ)          
imageimage

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement