ਤੀਕਸ਼ਣ ਸੂਦ ਸੁਰੱਖਿਆ ਲਈ ਪੁੱਜੇ ਹਾਈ ਕੋਰਟ, ਨੋਟਿਸ ਜਾਰੀ
Published : Jan 13, 2021, 3:06 am IST
Updated : Jan 13, 2021, 3:06 am IST
SHARE ARTICLE
image
image

ਤੀਕਸ਼ਣ ਸੂਦ ਸੁਰੱਖਿਆ ਲਈ ਪੁੱਜੇ ਹਾਈ ਕੋਰਟ, ਨੋਟਿਸ ਜਾਰੀ

ਚੰਡੀਗੜ੍ਹ, 12 ਜਨਵਰੀ (ਸੁਰਜੀਤ ਸਿੰਘ ਸੱਤੀ): ਸਾਬਕਾ ਵਣ ਮੰਤਰੀ ਭਾਜਪਾ ਆਗੂ ਤੀਕਸ਼ਣ ਸੂਦ ਨੇ ਅਪਣੀ ਤੇ ਪ੍ਰਵਾਰ ਦੀ ਸੁਰੱਖਿਆ ਨੂੰ ਲੈ ਕੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ | ਹਾਈ ਕੋਰਟ ਨੇ ਕੁੱਝ ਅੰਤਰਮ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ | ਤੀਕਸ਼ਣ ਸੂਦ ਨੇ ਪਟੀਸ਼ਨ ਵਿਚ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਭਾਜਪਾ ਆਗੂਆਂ ਤੇ ਵਰਕਰਾਂ ਪ੍ਰਤੀ ਸੌੜਾ ਰਵਈਆ ਅਪਣਾ ਰਹੀ ਹੈ | ਪਿਛਲੇ ਦਿਨੀਂ ਉਨ੍ਹਾਂ ਦੇ ਘਰ ਮੂਹਰੇ ਗੋਹੇ ਦੀ ਟਰਾਲੀ ਸੁੱਟੇ ਜਾਣ ਦੀ ਘਟਨਾ ਦਾ ਹਵਾਲਾ ਦਿੰਦਿਆਂ ਤੀਕਸ਼ਣ ਸੂਦ ਨੇ ਅਪਣੀ ਤੇ ਪ੍ਰਵਾਰ ਦੀ ਜਾਨ ਤੇ ਮਾਲ ਨੂੰ ਖ਼ਤਰਾ ਦਸਿਆ ਹੈ ਤੇ ਕਿਹਾ ਹੈ ਕਿ ਮੌਜੂਦਾ ਕਿਸਾਨੀ ਸੰਘਰਸ਼ ਦੇ ਚਲਦਿਆਂ ਪ੍ਰਦਰਸ਼ਨਕਾਰੀਆਂ ਵਲੋਂ ਭਾਜਪਾ ਆਗੂਆਂ ਦੀ ਵਿਰੋਧਤਾ ਕਾਰਨ ਰਾਜਪਾਲ ਨੂੰ ਮੰਗ ਪੱਤਰ ਦੇ ਕੇ ਪੰਜਾਬ ਵਿਚ ਕਾਨੂੰਨ ਵਿਵਸਥਾ ਦਰੁਸਤ ਕਰਨ ਦੀ ਮੰਗ ਕੀਤੀ ਗਈ ਸੀ ਤੇ ਇਸੇ ਦੌਰਾਨ ਮੀਡੀਆ ਨੇ ਉਨ੍ਹਾਂ (ਤੀਕਸ਼ਣ ਸੂਦ) ਦੇ ਹਵਾਲੇ ਨਾਲ ਖ਼ਬਰਾਂ ਛਾਪੀਆਂ ਕਿ ਉਨ੍ਹਾਂ ਕਿਸਾਨਾਂ ਬਾਰੇ ਕਿਹਾ ਹੈ ਕਿ ਕਿਸਾਨ ਦਿੱਲੀ ਵਿਖੇ ਪਿਕਨਿਕ ਮਨਾਉਣ ਜਾ ਰਹੇ ਹਨ | ਕਿਹਾ ਕਿ ਇਸੇ ਦੇ ਵਿਰੋਧ ਵਿਚ ਕੁੱਝ ਵਿਅਕਤੀਆਂ ਨੇ ਅਪਣੇ ਆਪ ਨੂੰ ਕਿਸਾਨ ਪ੍ਰਦਰਸ਼ਨਕਾਰੀ ਵਿਖਾਉਂਦਿਆਂ ਉਨ੍ਹਾਂ ਦੇ ਘਰ ਵਿਚ ਵੜ ਕੇ ਗੋਹੇ ਦੀ ਟਰਾਲੀ ਢੇਰੀ ਕਰ ਦਿਤੀ ਤੇ ਅਜਿਹੇ ਹਾਲਾਤ ਕਾਰਨ ਉਨ੍ਹਾਂ ਨੂੰ ਸੁਰੱਖਿਆ ਦਾ ਖ਼ਤਰਾ ਬਣਿਆ ਹੋਇਆ ਹੈ | 
imageimage

SHARE ARTICLE

ਏਜੰਸੀ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement