ਪੰਜਾਬ ਸਰਕਾਰ 16 ਜਨਵਰੀ ਨੂੰ ਹੈਲਥ ਕੇਅਰ ਵਰਕਰਾਂ ਦੇ ਟੀਕਾਕਰਣ ਲਈ ਪੂਰੀ ਤਰ੍ਹਾਂ ਤਿਆਰ
Published : Jan 13, 2021, 12:30 am IST
Updated : Jan 13, 2021, 12:30 am IST
SHARE ARTICLE
image
image

ਪੰਜਾਬ ਸਰਕਾਰ 16 ਜਨਵਰੀ ਨੂੰ ਹੈਲਥ ਕੇਅਰ ਵਰਕਰਾਂ ਦੇ ਟੀਕਾਕਰਣ ਲਈ ਪੂਰੀ ਤਰ੍ਹਾਂ ਤਿਆਰ

ਚੰਡੀਗੜ੍ਹ, 12 ਜਨਵਰੀ (ਭੁੱਲਰ): ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ 16 ਜਨਵਰੀ ਨੂੰ 110 ਥਾਵਾਂ ਉਤੇ ਹੈਲਥ ਕੇਅਰ ਵਰਕਰਾਂ (ਐਚ.ਸੀ.ਡਬਲਯੂ) ਦੇ ਟੀਕਾਕਰਣ ਲਈ ਪੂਰੀ ਤਰ੍ਹਾਂ ਤਿਆਰ ਹੈ। ਅੱਜ ਟੀਕੇ ਦੀਆਂ 20,450 ਵਾਈਲ (ਸ਼ੀਸ਼ੀਆਂ) ਪ੍ਰਾਪਤ ਹੋਈਆਂ ਹਨ ਅਤੇ ਹਰ ਸ਼ੀਸ਼ੀ ਵਿਚ ਟੀਕੇ ਦੀਆਂ 10 ਖੁਰਾਕਾਂ ਹਨ ਜੋ ਲਾਭਪਾਤਰੀ ਨੂੰ 28 ਦਿਨਾਂ ਦੇ ਫ਼ਰਕ ਨਾਲ ਦੋ ਖ਼ੁਰਾਕਾਂ ਵਿਚ ਦਿਤੀਆਂ ਜਾਣਗੀਆਂ।  ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਲੰਬੀ ਉਡੀਕ ਤੋਂ ਬਾਅਦ, ਸਿਹਤ ਅਤੇ ਪਰਵਾਰ ਭਲਾਈ ਵਿਭਾਗ, ਪੰਜਾਬ ਦੇ ਈਪੀਆਈ ਅਧਿਕਾਰੀ ਵਲੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਕੋਵੀਸ਼ੀਲਡ ਨਾਮੀ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ ਪ੍ਰਾਪਤ ਕੀਤੀ ਗਈ। ਉਨ੍ਹਾਂ ਦਸਿਆ ਕਿ ਇਹ ਕੋਵੀਸ਼ੀਲਡ ਵੈਕਸੀਨ ਆਕਸਫ਼ੋਰਡ ਯੂਨੀਵਰਸਿਟੀ ਵਲੋਂ ਐਸਟਰਾਜੇਨੇਕਾ ਨਾਲ ਮਿਲਕੇ ਤਿਆਰ ਕੀਤੀ ਗਈ ਹੈ ਅਤੇ ਹੁਣ ਇਸ ਵੈਕਸੀਨ ਦਾ ਉਤਪਾਦਨ ਭਾਰਤ ਵਿਚ ਸੀਰਮ ਇੰਸਟੀਚਿਊਟ ਵਲੋਂ ਕੀਤਾ ਜਾ ਰਿਹਾ ਹੈ।  ਇਸ ਦੇ ਤੀਜੇ ਪੜਾਅ ਦੇ ਟਰਾਇਲਾਂ ਦਾ ਡਾਟਾ ਉਪਲਬਧ ਹੈ ਅਤੇ ਇਸ ਵੈਕਸੀਨ ਨੂੰ ਇੰਗਲੈਂਡ ਵਿਚ ਐਮਰਜੈਂਸੀ ਆਥੋਰਾਈਜੇਸ਼ਨ ਤਹਿਤ ਲਗਾਇਆ ਜਾ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਟੀਕਾਕਰਣ ਦੀ ਸ਼ੁਰੂਆਤ ਲਈ ਹਰ ਜ਼ਿਲ੍ਹੇ ਵਿਚ 5 ਸਥਾਨਾਂ ਦੀ ਚੋਣ ਕੀਤੀ ਗਈ ਹੈ ਜਿਥੇ ਹਰ ਸਥਾਨ ਉਤੇ 100 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਜਾਵੇਗਾ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement