
ਕਿਸਾਨੀ ਅੰਦੋਲਨ ਨੂੰ 'ਨੈਤਿਕ ਸਮਰਥਨ ਦੇਣ ਲਈ 'ਜੱਲੀਕੱਟੂ' ਪ੍ਰੋਗਰਾਮ 'ਚ ਸ਼ਾਮਲ ਹੋਣਗੇ ਰਾਹੁਲ ਗਾਂਧੀ
ਨਵੀਂ ਦਿੱਲੀ, 12 ਜਨਵਰੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 14 ਜਨਵਰੀ ਨੂੰ 'ਪੋਂਗਲ' ਦੇ ਦਿਨ ਤਾਮਿਲਨਾਡੂ ਦਾ ਦੌਰਾ ਕਰਨਗੇ, ਜਿਥੇ ਉਹ 'ਜੱਲੀਕੱਟੂ' ਨਾਲ ਜੁੜੇ ਪ੍ਰੋਗਰਾਮ 'ਚ ਸ਼ਾਮਲ ਹੋਣਗੇ | ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੇ.ਐੱਸ. ਅਲਾਗਿਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ | 'ਜੱਲੀਕੱਟੂ' ਤਾਮਿਲਨਾਡੂ ਦੇ ਪੇਂਡੂ ਇਲਾਕਿਆਂ ਦਾ ਇਕ ਰਵਾਇਤੀ ਖੇਡ ਹੈ, ਜੋ ਪੋਂਗਲ ਤਿਉਹਾਰ 'ਤੇ ਆਯੋਜਿਤ ਕੀਤਾ ਜਾਂਦਾ ਹੈ | ਇਸ 'ਚ ਲੋਕ ਬਲਦਾਂ ਨੂੰ ਫੜਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਦੇ ਹਨ | ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨੇ ਦਸਿਆ ਕਿ ਰਾਹੁਲ ਗਾਂਧੀ ਮਦੁਰੈ ਜ਼ਿਲ੍ਹੇ ਦੇ ਅਵਨੀਪੁਰਮ 'ਚ ਜੱਲੀਕੱਟੂ ਪ੍ਰੋਗਰਾਮ ਦੇ ਗਵਾਹ ਬਣਨਗੇ ਅਤੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅਪਣਾ ਨੈਤਿਕ ਸਮਰਥਨ ਦੇਣਗੇ | ਉਨ੍ਹਾਂ ਨੇ ਦਾਅਵਾ ਕੀਤਾ ਕਿ ਤਾਮਿਲਨਾਡੂ ਦੇ ਮੁੱਖ ਮੰਤਰੀ ਕੇ. ਪਲਾਨੀਸਵਾਮੀ ਅਤੇ ਉਨ੍ਹਾਂ ਦੀ ਪਾਰਟੀ ਅੰਨਾਦਰਮੁਕ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਸਮਰਥਨ ਕੀਤਾ ਅਤੇ ਇਸ ਤੋਂ ਇਲਾਵਾ ਸੂਬੇ ਦੇ ਕਿਸੇ ਦੂਜੇ ਦਲ ਨੇ ਇਨ੍ਹਾਂ ਦਾ ਸਮਰਥਨ ਨਹੀਂ ਕੀਤਾ | (ਪੀimageਟੀਆਈ)