ਕਿਸਾਨੀ ਮੋਰਚੇ ’ਤੇ ਪੁੱਜੀ ਟਿਕਟਾਕ ਸਟਾਰ ਨੂਰ ਦੀ ਟੀਮ
Published : Jan 13, 2021, 12:35 am IST
Updated : Jan 13, 2021, 12:35 am IST
SHARE ARTICLE
image
image

ਕਿਸਾਨੀ ਮੋਰਚੇ ’ਤੇ ਪੁੱਜੀ ਟਿਕਟਾਕ ਸਟਾਰ ਨੂਰ ਦੀ ਟੀਮ

ਨਰਿੰਦਰ ਮੋਦੀ ਨੂੰ ਕਾਨੂੰਨ ਵਾਪਸ ਲੈਣ ਦੀ ਕੀਤੀ ਅਪੀਲ

ਨਵੀਂ ਦਿੱਲੀ, 12 ਜਨਵਰੀ (ਮਨੀਸ਼ਾ): ਕਿਸਾਨੀ ਮੋਰਚੇ ਵਿਚ ਲਗਾਤਾਰ ਮਨੋਰੰਜਨ ਜਗਤ ਦੀਆਂ ਹਸਤੀਆਂ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਦੌਰਾਨ ਮਸ਼ਹੂਰ ਟਿਕਟਾਕ ਸਟਾਰ ਨੂਰ ਦੀ ਟੀਮ ਵੀ ਕਿਸਾਨਾਂ ਦਾ ਸਾਥ ਦੇਣ ਦਿੱਲੀ ਪਹੁੰਚੀ। ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਨੂਰ ਨੇ ਕਿਹਾ ਕਿ ਉਹ ਇਥੇ ਕਿਸਾਨਾਂ ਦੇ ਹੱਕ ਵਿਚ ਨਰਿੰਦਰ ਮੋਦੀ ਨੂੰ ਅਪੀਲ ਕਰਨ ਆਈ ਹੈ ਕਿ ਇਹ ਕਾਨੂੰਨ ਰੱਦ ਕੀਤੇ ਜਾਣ।
ਨੂਰ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਕਾਨੂੰਨ ਜਲਦੀ ਰੱਦ ਕੀਤੇ ਜਾਣ ਤਾਂ ਜੋ ਠੰਢ ਵਿਚ ਬੈਠੇ ਬੱਚੇ, ਬਜ਼ੁਰਗ ਤੇ ਕਿਸਾਨ ਅਪਣੇ ਘਰਾਂ ਨੂੰ ਵਾਪਸ ਜਾ ਸਕਣ। ਨੂਰ ਦੀ ਟੀਮ ਦੇ ਮੈਂਬਰ ਵਰੁਣ ਨੇ ਦਸਿਆ ਕਿ ਕਿਸਾਨ ਅਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਇਸ ਤੋਂ ਵੀ ਜ਼ਿਆਦਾ ਵੱਡਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਉਹ ਇਸ ਤੋਂ ਪਹਿਲਾਂ ਵੀ ਮੋਰਚੇ ’ਤੇ ਆ ਚੁੱਕੇ ਹਨ ਤੇ ਇਸ ਵਾਰ ਉਹ ਨੂਰ ਨੂੰ ਲੈ ਕੇ ਆਏ। ਉਨ੍ਹਾਂ ਕਿਹਾ ਕਿ ਸਾਡੇ ਕੋਲ ਜ਼ਮੀਨ ਨਹੀਂ ਹੈ ਪਰ ਸਾਡਾ ਜ਼ਮੀਰ ਸਾਨੂੰ ਵਾਰ-ਵਾਰ ਖਿੱਚ ਕੇ ਦਿੱਲੀ ਲਿਆ ਰਿਹਾ ਹੈ।
ਵਰੁਣ ਨੇ ਕਿਹਾ ਕਿ ਜਦੋਂ ਪੰਜਾਬੀ ਬਾਰਡਰ ’ਤੇ ਸ਼ਹੀਦੀਆਂ ਪਾਉਂਦੇ ਹਨ ਤਾਂ ਸਰਕਾਰ ਨੂੰ ਉਹ ਅਤਿਵਾਦੀ ਨਹੀਂ ਲਗਦੇ ਪਰ ਜਦੋਂ ਪੰਜਾਬੀ ਅਪਣੇ ਹੱਕ ਮੰਗਦੇ ਹਨ ਤਾਂ ਉਨ੍ਹਾਂ ਨੂੰ ਅਤਿਵਾਦੀ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਨੂੰ ਨਸ਼ੇ ਵਿਚ ਡੁੱਬਿਆ ਨੌਜਵਾਨ ਕਿਹਾ ਜਾਂਦਾ ਸੀ ਅੱਜ ਉਹੀ ਨੌਜਵਾਨ ਦਿੱਲੀ ਦੀਆਂ ਸੜਕਾਂ ’ਤੇ ਹੋਂਦ ਦੀ ਲੜਾਈ ਲੜ ਰਿਹਾ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement