ਕੇਂਦਰ ਸਰਕਾਰ ਜਾਣ-ਬੁਝ ਕੇ ਕਿਸਾਨੀ ਸੰਘਰਸ਼ ਨੂੰ ਲਮਕਾ ਰਹੀ ਹੈ: ਬਾਦਲ
Published : Jan 13, 2021, 12:29 am IST
Updated : Jan 13, 2021, 12:29 am IST
SHARE ARTICLE
image
image

ਕੇਂਦਰ ਸਰਕਾਰ ਜਾਣ-ਬੁਝ ਕੇ ਕਿਸਾਨੀ ਸੰਘਰਸ਼ ਨੂੰ ਲਮਕਾ ਰਹੀ ਹੈ: ਬਾਦਲ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ/ਗੁਰਦੇਵ ਸਿੰਘ): ਅਕਾਲੀ ਦਲ ਵਲੋਂ ਦਿੱਲੀ ਵਿਖੇ ਕੇਂਦਰ ਸਰਕਾਰ ਦੇ ਵਿਰੁਧ ਚੱਲ ਰਹੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਸਮਾਗਮ ਕਰਵਾਏ ਗਏ। ਇਸ ਸਮਾਗਮ ਦੌਰਾਨ ਸ੍ਰੀ ਗੁਰਦੁਆਰਾ ਤੰਬੂ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮਾਗਮ ਦੌਰਾਨ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹੋਰ ਅਕਾਲੀ ਲੀਡਰਸ਼ਿਪ ਨੇ ਵਿਸੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਅਪਣੇ ਸੰਬੋਧਨ ਦੌੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਕਿਸਾਨੀ ਹੱਕਾਂ ਦੀ ਗੱਲ ਕੀਤੀ।  ਅਸੀ ਕਿਸਾਨਾਂ ਲਈ ਹਮੇਸ਼ਾ ਲੜੇ ਹਾਂ ਤੇ ਕਿਸਾਨੀ ਹੱਕਾਂ ਲਈ ਲੜਾਈ ਲੜਦੇ ਰਹਾਂਗੇ। 
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸੇ ਦੀ ਨਿਜੀ ਜਾਇਦਾਦ ਨਹÄ ਇਹ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ ਜਿਸ ਦੇ ਮੈਂਬਰਾਂ ਦੀ ਚੋਣ ਲੋਕਤੰਤਰਿਕ ਢੰਗ ਨਾਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ’ਚ ਕਾਂਗਰਸ ਦੋਗਲੀ ਨੀਤੀ ਅਪਣਾ ਰਹੀ। ਲੋਕ ਹੁਣ ਸਿਆਣੇ ਹੋ ਚੁੱਕੇ ਹਨ ਤੇ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨਾਲ ਸਤਾਏ ਹੋਏ ਹਨ ਤੇ ਉਡੀਕ ਕਰ ਰਹੇ ਹਨ, ਕਿ ਕਦੋਂ ਅਕਾਲੀ ਪਾਰਟੀ ਸਤਾ ਵਿਚ ਆਵੇ ਅਤੇ ਪੰਜਾਬ ਦਾ ਸੁਧਾਰ ਹੋ ਸਕੇ। ਕਿਸਾਨੀ ਸ਼ੰਘਰਸ਼ ਬਾਰੇ ਗੱਲ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਕਿ ਕੇਂਦਰ ਸਰਕਾਰ ਲਮਕਾ ਰਹੀ ਕਿ ਇਹ ਖ਼ਤਮ ਹੋ ਜਾਵੇਗਾ, ਪਰ ਇਹ ਸੰਘਰਸ਼ ਦਿਨ ਬ ਦਿਨ ਇਹ ਸੰਘਰਸ਼ ਤਕੜਾ ਹੋਵੇਗਾ। ਸਾਡਾ ਸਭ ਦਾ ਫ਼ਰਜ਼ ਬਣਦਾ ਕਿ ਅਸੀ ਇਸ ਸੰਘਰਸ਼ ਵਿਚ ਅਪਣਾ ਯੋਗਦਾਨ ਪਾਈਏ। 
ਉਨ੍ਹਾਂ ਕਿਹਾ ਕਿ ਅਸੀ ਅਰਦਾਸ ਕਰਦੇ ਹਾਂ ਕਿ ਸੰਘਰਸ਼ ਦੌਰਾਨ ਅਕਾਲ ਚਲਾਣਾ ਕਰ ਗਏ ਕਿਸਾਨਾਂ ਦੀ ਆਤਮਾ ਨੂੰ ਪਰਮਾਤਮਾ ਸ਼ਾਂਤੀ ਬਖ਼ਸ਼ੇ ਅਤੇ ਇਸ ਸੰਘਰਸ਼ ਵਿਚ ਫ਼ਤਿਹ ਹਾਸਲ ਹੋਵੇ। ਅਰਦਾਸ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਦਾ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਧਨਵਾਦ ਕੀਤਾ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਆਦਿ ਹਾਜ਼ਰ ਸਨ। 

ਜਗਮੀਤ ਸਿੰਘ ਬਰਾੜ, ਮਨਜਿੰਦਰ ਸਿੰਘ ਬਿੱਟੂ, ਸਾਬਕਾ ਨਗਰ ਕੌਂਸਲ ਪ੍ਰਧਾਨ ਹਰਪਾਲ ਸਿੰਘ ਬੇਦੀ, ਬੇਅੰਤ ਸਿੰਘ ਲਾਲੀ ਨੰਬਰਦਾਰ ਅਤੇ ਗੁਰਜੀਤ ਸਿੰਘ ਸੰਗੂਧੌਣ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ। 

ਕੈਪਸ਼ਨ : ਅਰਦਾਸ ਸਮਾਗਮ ਦੌਰਾਨ ਸ. ਸੁਖਬੀਰ ਸਿੰਘ ਬਾਦਲ ਤੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ।
ਫੋਟੋ ਫਾਇਲ : ਐਮਕੇਐਸ 12-01 
ਕਿਸਾਨੀ ਸੰਘਰਸ਼ ’ਚ ਕਾਂਗਰਸ ਉਤੇ ਦੋਗਲੀ ਨੀਤੀ ਅਪਣਾਉਣ ਦੇ ਦੋਸ਼
 

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement