ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਪੰਜਾਬ ਵਿਚੋਂ 23.8 ਕਰੋੜ ਦੀਆਂ ਵਸਤਾਂ ਜ਼ਬਤ
Published : Jan 13, 2022, 7:56 pm IST
Updated : Jan 13, 2022, 7:56 pm IST
SHARE ARTICLE
23.8 crore items seized from Punjab after implementation of Election Code
23.8 crore items seized from Punjab after implementation of Election Code

12 ਜਨਵਰੀ 2022 ਤੱਕ ਕੁਲ 23.8 ਕਰੋੜ ਦੀਆਂ ਵਸਤਾਂ ਅਤੇ ਨਕਦੀ ਕੀਤੀ ਗਈ ਜ਼ਬਤ

ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦਿੱਤੀ ਜਾਣਕਾਰੀ

ਵੱਖ-ਵੱਖ ਟੀਮਾਂ ਵੱਲੋਂ ਫੜੀ ਗਈ 79766.512 ਲੀਟਰ ਸ਼ਰਾਬ 

ਸੂਬੇ ਵਿਚ 23.366 ਕਰੋੜ ਦੇ ਨਸ਼ੀਲੇ ਪਦਾਰਥ ਵੀ ਕੀਤੇ ਗਏ ਬਰਾਮਦ

ਚੰਡੀਗੜ੍ਹ : ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਮਗਰੋਂ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 12 ਜਨਵਰੀ 2022 ਤੱਕ ਕੁਲ 23.8 ਕਰੋੜ ਦੀਆਂ ਵਸਤਾਂ ਅਤੇ ਨਕਦੀ ਜ਼ਬਤ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਟੀਮਾਂ ਵੱਲੋਂ 79766.512 ਲੀਟਰ ਸ਼ਰਾਬ ਫੜ੍ਹੀ ਗਈ ਹੈ ਜਿਸ ਦੀ ਕੀਮਤ 24 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿੱਚ ਨਸ਼ੀਲੇ ਪਦਾਰਥ ਵੀ ਫੜ੍ਹੇ ਗਏ ਹਨ, ਜਿਨ੍ਹਾਂ ਦੀ ਕੀਮਤ 23.366 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 4 ਲੱਖ ਰੁਪਏ ਦੀ ਨਕਦ ਰਾਸ਼ੀ ਵੀ ਜਬਤ ਕੀਤੀ ਗਈ ਹੈ।

Dr. S Karuna RajuDr. S Karuna Raju

ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜ਼ਰ ਰਾਜ ਵਿੱਚ 1028 ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 1131 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 362 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 2422 ਨਾਕੇ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸੇ ਤਰ੍ਹਾਂ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਕਾਰਵਾਈ ਕਰਦਿਆਂ 31 ਲੋਕਾਂ ਖ਼ਿਲਾਫ਼ ਅਹਿਤਿਆਤਨ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 998 ਮਾਮਲੇ ਕਾਰਵਾਈ ਅਧੀਨ ਹਨ ਅਤੇ ਜਿਨ੍ਹਾਂ ਵਿਚੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 873 ਲੋਕ ਹਿਰਾਸਤ ਵਿੱਚ ਲੈ ਲਏ ਹਨ ਅਤੇ ਬਾਕੀ 125 ਖ਼ਿਲਾਫ਼ ਕਾਰਵਾਈ ਜਾਰੀ ਹੈ।

Dr. S Karuna RajuDr. S Karuna Raju

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 297140 ਲਾਈਸੈਂਸੀ ਹਥਿਆਰ ਹਨ ਜਿਨ੍ਹਾਂ ਵਿਚੋਂ 12684 ਲਾਈਸੈਂਸੀ ਹਥਿਆਰ ਜਮ੍ਹਾਂ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 17 ਗ਼ੈਰ ਲਾਈਸੈਂਸੀ ਹਥਿਆਰ ਫੜ੍ਹੇ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਚੋਣ ਅਮਲ ਵਿੱਚ ਡਿਊਟੀਆਂ ਨਿਭਾਉਣ ਵਾਲੇ ਅਮਲੇ ਦੇ ਕੋਵਿਡ-19 ਵੈਕਸੀਨੇਸ਼ਨ ਦੀ ਪਹਿਲੀ ਡੋਜ਼ 84% ਲੱਗ ਚੁੱਕੀ ਹੈ, ਜਦਕਿ ਦੂਸਰੀ ਡੋਜ਼ 49% ਮੁਲਾਜ਼ਮਾਂ ਨੂੰ ਲੱਗ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ ਆਰਦਸ਼ ਚੋਣ ਜ਼ਾਬਤਾ ਲਾਗੂ ਹੋਣ ਤੇ ਵੱਖ ਵੱਖ ਟੀਮਾਂ ਵੱਲੋਂ 49852 ਸਰਕਾਰੀ ਥਾਵਾਂ ਅਤੇ 16900 ਨਿੱਜੀ ਥਾਵਾਂ ਤੋਂ ਬੈਨਰ ਪੋਸਟਰ ਅਤੇ ਦੀਵਾਰੀ ਇਸ਼ਤਿਹਾਰ ਹਟਾਏ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement