ਕੋਰੋਨਾ ਮਰੀਜ਼ ਵੀ ਪਾ ਸਕਣਗੇ ਵੋਟ, ਜ਼ਿਲ੍ਹਾ ਪ੍ਰਸਾਸ਼ਨ ਨੇ ਕੀਤਾ ਵੱਡਾ ਪ੍ਰਬੰਧ, ਜਾਣੋ ਕੀ 
Published : Jan 13, 2022, 1:21 pm IST
Updated : Jan 13, 2022, 1:21 pm IST
SHARE ARTICLE
 Corona patients will also be able to cast their votes
Corona patients will also be able to cast their votes

ਚੋਣਾਂ ਤੋਂ ਇੱਕ ਦਿਨ ਪਹਿਲਾਂ ਜਾਂ ਬਾਅਦ ਵਿਚ, ਬੀ.ਐਲ.ਓ. ਕੋਰੋਨਾ ਪਾਜ਼ੇਟਿਵ ਮਰੀਜ਼ ਦੇ ਘਰ ਜਾ ਕੇ ਸੀਲਬੰਦ ਬੈਲਟ ਪੇਪਰ ਨਾਲ ਵੋਟ ਪਵਾਉਣਗੇ।

 

ਚੰਡੀਗੜ੍ਹ - ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧ ਰਹੇ ਹਨ। ਇਸ ਦੌਰਾਨ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ, ਆਈਸੋਲੇਟ ਹੋਣ ਕਾਰਨ, ਕੋਰੋਨਾ ਸੰਕਰਮਿਤ ਮਰੀਜ਼ ਵੋਟਾਂ ਨਹੀਂ ਪਾ ਸਕਣਗੇ। ਇਸ ਲਈ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਬੈਲਟ ਪੇਪਰ ਰਾਹੀਂ ਕੋਰੋਨਾ ਮਰੀਜ਼ਾਂ ਦੀਆਂ ਵੋਟਾਂ ਪਵਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਦਾ ਪ੍ਰਬੰਧ ਕੀਤਾ ਗਿਆ ਹੈ। 

CoronavirusCoronavirus

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਨੁਸਾਰ 21 ਜਨਵਰੀ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਸਮਾਂ ਹੈ। 21 ਜਨਵਰੀ ਤੋਂ ਬਾਅਦ, ਜਿਹੜੇ ਲੋਕ ਪੋਲਿੰਗ ਸਟੇਸ਼ਨ 'ਤੇ ਨਹੀਂ ਆ ਸਕਦੇ ਹਨ, ਉਹ ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾਉਣ ਲਈ ਆਪਣੇ ਬੀ.ਐਲ.ਓ. ਕੋਲ ਅਪਲਾਈ ਕਰ ਸਕਦੇ ਹਨ।

31 ਜਨਵਰੀ ਤੋਂ ਬਾਅਦ ਜਦੋਂ ਸਾਰੇ ਉਮੀਦਵਾਰਾਂ ਦੀ ਸੂਚੀ ਤਿਆਰ ਹੋ ਜਾਵੇਗੀ ਤਾਂ ਲੋੜ ਅਨੁਸਾਰ ਬੈਲਟ ਪੇਪਰ ਬਣਾਏ ਜਾਣਗੇ। ਚੋਣਾਂ ਤੋਂ ਇੱਕ ਦਿਨ ਪਹਿਲਾਂ ਜਾਂ ਬਾਅਦ ਵਿਚ, ਬੀ.ਐਲ.ਓ. ਕੋਰੋਨਾ ਪਾਜ਼ੇਟਿਵ ਮਰੀਜ਼ ਦੇ ਘਰ ਜਾ ਕੇ ਸੀਲਬੰਦ ਬੈਲਟ ਪੇਪਰ ਨਾਲ ਵੋਟ ਪਵਾਉਣਗੇ। ਇਹੀ ਸਹੂਲਤ 80 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਵੀ ਦਿੱਤੀ ਜਾਵੇਗੀ।

VOTEVOTE

ਇਸ ਵਾਰ ਪੋਲਿੰਗ ਸਟੇਸ਼ਨ 'ਤੇ ਦਸਤਾਨੇ, ਸੈਨੀਟਾਈਜ਼ਰ ਅਤੇ ਮਾਸਕ ਦਾ ਪ੍ਰਬੰਧ ਵੀ ਚੋਣ ਵਿਭਾਗ ਵੱਲੋਂ ਕੀਤਾ ਜਾਵੇਗਾ। ਪੋਲਿੰਗ ਸਟੇਸ਼ਨ 'ਤੇ ਤਾਪਮਾਨ ਵੀ ਚੈੱਕ ਕੀਤਾ ਜਾਵੇਗਾ। ਜੇਕਰ ਕਿਸੇ ਵਿਅਕਤੀ ਨੂੰ ਬੁਖ਼ਾਰ ਹੈ ਤਾਂ ਉਸ ਨੂੰ ਪਰਚੀ ਦਿੱਤੀ ਜਾਵੇਗੀ ਅਤੇ ਉਹ ਪੋਲਿੰਗ ਦੇ ਆਖਰੀ ਘੰਟੇ ਵਿਚ ਹੀ ਵੋਟ ਪਾ ਸਕੇਗਾ। 
ਪਿਛਲੇ ਸਾਲ ਵੀ ਜਨਵਰੀ ਦੇ ਸ਼ੁਰੂ ਵਿਚ ਮਰੀਜ਼ਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਗਈ ਸੀ ਅਤੇ ਫਰਵਰੀ ਦੇ ਅੱਧ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਸਿਖ਼ਰ 'ਤੇ ਸੀ। ਇਸ ਮਹੀਨੇ ਸਭ ਤੋਂ ਵੱਧ ਮੌਤਾਂ ਵੀ ਹੋਈਆਂ।

ਇਹੀ ਕਾਰਨ ਹੈ ਕਿ ਇਸ ਵਾਰ ਚੋਣ ਮਤਦਾਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਮੌਜੂਦਾ ਸਮੇਂ 'ਚ ਰੋਜ਼ਾਨਾ 800 ਦੇ ਕਰੀਬ ਕੋਰੋਨਾ ਮਰੀਜ਼ ਸਾਹਮਣੇ ਆ ਰਹੇ ਹਨ ਅਤੇ ਇਹ ਗਿਣਤੀ ਲਗਾਤਾਰ ਵਧ ਰਹੀ ਹੈ। ਇਹ ਵੀ ਰਾਹਤ ਦੀ ਗੱਲ ਹੈ ਕਿ ਮਰੀਜ਼ਾਂ ਨੂੰ ਹਸਪਤਾਲ ਵਿੱਚ ਦਾਖ਼ਲ ਨਹੀਂ ਹੋਣਾ ਪੈਂਦਾ। ਹਾਲ ਹੀ ਵਿੱਚ, ਲਗਭਗ 4200 ਸਰਗਰਮ ਕੋਰੋਨਾ ਮਰੀਜ਼ ਹਨ ਅਤੇ ਉਨ੍ਹਾਂ ਵਿੱਚੋਂ 80 ਪ੍ਰਤੀਸ਼ਤ ਮਰੀਜ਼ ਘਰ ਵਿਚ ਹੀ ਇਕਾਂਤਵਾਸ ਹੋ ਗਏ ਹਨ।


 

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement