
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਉਹਨਾਂ ਦਾ ਪਾਰਟੀ ਵਿਚ ਸਵਾਗਤ ਕੀਤਾ।
ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਪਟਿਆਲਾ ਦੇ ਸਾਬਕਾ ਮੇਅਰ ਅਜੀਤ ਪਾਲ ਸਿੰਘ ਕੋਹਲੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਉਹਨਾਂ ਦਾ ਪਾਰਟੀ ਵਿਚ ਸਵਾਗਤ ਕੀਤਾ।
Surjit Singh Kohli and Ajit Pal Singh Kohli
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਅਤੇ ਉਹਨਾਂ ਦੇ ਪੁੱਤਰ ਅਜੀਤ ਪਾਲ ਸਿੰਘ ਕੋਹਲੀ ਨੇ ਅੱਜ ਹੀ ਸਮੂਹ ਸਾਥੀਆਂ ਸਣੇ ਪਾਰਟੀ ਤੋਂ ਅਸਤੀਫ਼ਾ ਦਿੱਤਾ ਹੈ।