ਏਸ਼ੀਆ ਕੱਪ ’ਚ ਭਾਰਤੀ ਮਹਿਲਾ ਹਾਕੀ ਟੀਮ ਦੀ ਕਮਾਨ ਸੰਭਾਲੇਗੀ ਸਵਿਤਾ
Published : Jan 13, 2022, 12:05 am IST
Updated : Jan 13, 2022, 12:05 am IST
SHARE ARTICLE
image
image

ਏਸ਼ੀਆ ਕੱਪ ’ਚ ਭਾਰਤੀ ਮਹਿਲਾ ਹਾਕੀ ਟੀਮ ਦੀ ਕਮਾਨ ਸੰਭਾਲੇਗੀ ਸਵਿਤਾ

ਨਵੀਂ ਦਿੱਲੀ, 12 ਜਨਵਰੀ : ਤਜ਼ਰਬੇਕਾਰ ਗੋਲਕੀਪਰ ਸਵਿਤਾ ਮਸਕਟ ਵਿਚ ਹੋਣ ਵਾਲੇ ਮਹਿਲਾ ਏਸ਼ੀਆ ਕੱਪ ਹਾਕੀ ਟੂਰਨਾਮੈਂਟ ਵਿਚ ਭਾਰਤ ਦੀ 18 ਮੈਂਬਰੀ ਟੀਮ ਦੀ ਅਗਵਾਈ ਕਰੇਗੀ। ਹਾਕੀ ਇੰਡੀਆ ਨੇ ਬੁਧਵਾਰ ਨੂੰ ਟੀਮ ਦਾ ਐਲਾਨ ਕੀਤਾ, ਜਿਸ ਵਿਚ ਟੋਕੀਉ ਉਲੰਪਿਕ ਵਿਚ ਹਿੱਸਾ ਲੈਣ ਵਾਲੇ 16 ਖਿਡਾਰੀ ਸ਼ਾਮਲ ਹਨ। ਰੈਗੂਲਰ ਕਪਤਾਨ ਰਾਣੀ ਰਾਮਪਾਲ ਬੈਂਗਲੁਰੂ ਵਿਚ ਸੱਟ ਤੋਂ ਠੀਕ ਹੋ ਰਹੀ ਹੈ ਅਤੇ ਇਸ ਲਈ 21 ਤੋਂ 28 ਜਨਵਰੀ ਦਰਮਿਆਨ ਹੋਣ ਵਾਲੇ ਟੂਰਨਾਮੈਂਟ ਲਈ ਸਵਿਤਾ ਨੂੰ ਕਪਤਾਨ ਨਿਯੁਕਤ ਕੀਤਾ ਗਿਆ ਹੈ। ਭਾਰਤ ਨੂੰ ਜਾਪਾਨ, ਮਲੇਸ਼ੀਆ ਅਤੇ ਸਿੰਗਾਪੁਰ ਨਾਲ ਪੂਲ ‘ਏ’ ਵਿਚ ਰਖਿਆ ਗਿਆ ਹੈ। ਭਾਰਤੀ ਟੀਮ ਅਪਣੇ ਖ਼ਿਤਾਬ ਦੇ ਬਚਾਅ ਦਾ ਅਭਿਆਨ ਟੂਰਨਾਮੈਂਟ ਦੇ ਪਹਿਲੇ ਦਿਨ ਮਲੇਸ਼ੀਆ ਖ਼ਿਲਾਫ਼ ਕਰੇਗੀ। ਇਸ ਦੇ ਬਾਅਦ ਉਸ ਦਾ ਮੁਕਾਬਲਾ ਜਾਪਾਨ (23 ਜਨਵਰੀ) ਅਤੇ ਸਿੰਗਾਪੁਰ (24 ਜਨਵਰੀ) ਨਾਲ ਹੋਵੇਗਾ। ਸੈਮੀਫ਼ਾਈਨਲ 26 ਜਨਵਰੀ ਨੂੰ ਅਤੇ ਫ਼ਾਈਨਲ 28 ਜਨਵਰੀ ਨੂੰ ਖੇਡਿਆ ਜਾਵੇਗਾ।
ਮੁਕਾਬਲੇ ਵਿਚ ਚੋਟੀ ਦੇ 4 ਵਿਚ ਰਹਿਣ ਵਾਲੀ ਟੀਮ ਸਪੇਨ ਅਤੇ ਨੀਦਰਲੈਂਡ ਵਿਚ ਹੋਣ ਵਾਲੇ ਵਿਸ਼ਵ ਕੱਪ 2022 ਲਈ ਕੁਆਲੀਫ਼ਾਈ ਕਰੇਗੀ। ਤਜ਼ਰਬੇਕਾਰ ਦੀਪ ਗ੍ਰੇਸ ਏਕਾ ਨੂੰ ਉਪ-ਕਪਤਾਨ ਨਿਯੁਕਤ ਕੀਤਾ ਗਿਆ ਹੈ। ਭਾਰਤੀ ਟੀਮ ਦੀ ਮੁੱਖ ਕੋਚ ਯਾਨੇਕ ਸ਼ੋਪਮੈਨ ਨੇ ਕਿਹਾ,‘‘ਇਹ ਸਾਡੇ ਲਈ ਬੇਹਦ ਮਹੱਤਵਪੂਰਨ ਟੂਰਨਾਮੈਂਟ ਹੈ ਅਤੇ ਅਸੀਂ ਜੋ ਟੀਮ ਚੁਣੀ ਹੈ, ਉਸ ਤੋਂ ਮੈਂ ਖ਼ੁਸ਼ ਹਾਂ। ਇਹ ਤਜ਼ਰਬੇਕਾਰ ਖਿਡਾਰੀਆਂ ਦੇ ਨਾਲ-ਨਾਲ ਪ੍ਰਤਿਭਾਸ਼ਾਲੀ ਨੌਜਵਾਨਾਂ ਦਾ ਮਿਸ਼ਰਣ ਹੈ, ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ’ਤੇ ਕਾਫ਼ੀ ਸੰਭਾਵਨਾਵਾਂ ਦਿਖਾਈਆਂ ਹਨ।’’ 
ਭਾਰਤ ਨੇ ਪਿਛਲੀ ਵਾਰ 2017 ਵਿਚ ਚੀਨ ਨੂੰ ਪੈਨਲਟੀ ਸ਼ੂਟ ਆਊਟ ਵਿਚ 5-4 ਨਾਲ ਹਰਾ ਕੇ ਖ਼ਿਤਾਬ ਜਿਤਿਆ ਸੀ। ਭਾਰਤੀ ਮਹਿਲਾ ਟੀਮ ਇਸ ਪ੍ਰਕਾਰ ਹੈ।          (ਏਜੰਸੀ)

SHARE ARTICLE

ਏਜੰਸੀ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement