
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਚੋਣ ਨਿਸ਼ਾਨ ‘ਟੈਲੀਫੋਨ’ ਅਲਾਟ ਕੀਤਾ ਗਿਆ ਹੈ।
ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਵਲੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਚੋਣ ਨਿਸ਼ਾਨ ‘ਟੈਲੀਫੋਨ’ ਅਲਾਟ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਚੋਣ ਨਿਸ਼ਾਨ ਵਜੋਂ ‘ਟੈਲੀਫੋਨ’ ਅਲਾਟ ਕੀਤਾ ਹੈ।
Shiromani Akali Dal Sanyukt got election symbol of 'Telephone'
ਮਨਿੰਦਰਪਾਲ ਸਿੰਘ ਬਰਾੜ ਨੇ ਕਿਹਾ ਕਿ ''ਪਾਰਟੀ ਦਾ ਚੋਣ ਨਿਸ਼ਾਨ 'ਟੈਲੀਫੋਨ' ਨਾ ਸਿਰਫ ਵਿਗਿਆਨ ਦੀਆਂ ਸਭ ਤੋਂ ਸ਼ਾਨਦਾਰ ਖੋਜਾਂ 'ਚੋਂ ਇਕ ਹੈ, ਸਗੋਂ ਵਿਸ਼ਵ ਦੇ ਵਿਕਾਸ 'ਚ ਇਕ ਮਹੱਤਵਪੂਰਨ ਸੰਚਾਰ ਸਾਧਨ ਵੀ ਸਾਬਤ ਹੋਇਆ ਹੈ”।