ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਵਜੋਂ ਸੰਭਾਲਿਆ ਅਹੁਦਾ 

By : KOMALJEET

Published : Jan 13, 2023, 5:25 pm IST
Updated : Jan 13, 2023, 5:26 pm IST
SHARE ARTICLE
AMAN ARORA ASSUMES CHARGE AS PRINTING AND STATIONERY MINISTER
AMAN ARORA ASSUMES CHARGE AS PRINTING AND STATIONERY MINISTER

ਪ੍ਰਿੰਟਿੰਗ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਨਵੀਨਤਮ ਤਕਨਾਲੋਜੀ ਅਪਣਾਉਂਦਿਆਂ ਡਿਜ਼ੀਟਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ  

ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਵਜੋਂ ਵੀ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਮੰਤਰੀ ਮੰਡਲ ਵਿੱਚ ਹਾਲ ਹੀ ਵਿੱਚ ਹੋਏ ਵਿਭਾਗਾਂ ਦੇ ਫੇਰਬਦਲ ਦੌਰਾਨ ਇਹ ਵਿਭਾਗ ਅਮਨ ਅਰੋੜਾ ਨੂੰ ਅਲਾਟ ਕੀਤਾ ਗਿਆ ਸੀ।

ਅਹੁਦਾ ਸੰਭਾਲਣ ਉਪਰੰਤ ਅਮਨ ਅਰੋੜਾ ਨੇ ਪ੍ਰਿੰਟਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ. ਮੀਨਾ, ਕੰਟਰੋਲਰ  ਪੁਨੀਤ ਗੋਇਲ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ।

ਨਵੀਨਤਮ ਤਕਨਾਲੋਜੀ ਅਪਣਾਉਂਦਿਆਂ ਡਿਜ਼ੀਟਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਕੇ ਪ੍ਰਿਟਿੰਗ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ  ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਿੰਟਿੰਗ ਸਟੇਸ਼ਨਰੀ ਦੇ ਸਾਰੇ ਕੰਮ ਵਿਭਾਗ ਵੱਲੋਂ ਹੀ ਕੀਤੇ ਜਾਣ।

ਇਕ ਹੋਰ ਵਿਭਾਗ ਦੀ ਜ਼ਿੰਮੇਵਾਰੀ ਸੌਂਪਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤਾਂ ਜੋ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement