Jalandhar News : ਜਲੰਧਰ 'ਚ ਵੱਡੀ ਵਾਰਦਾਤ, ਲੋਹੜੀ ਵਾਲੇ ਦਿਨ ਵਿਅਕਤੀ ਦਾ ਕਤਲ
Published : Jan 13, 2024, 12:09 pm IST
Updated : Jan 14, 2024, 1:19 pm IST
SHARE ARTICLE
A person was killed on Lohri day Jalandhar News in punjabi
A person was killed on Lohri day Jalandhar News in punjabi

Jalandhar News : ਚਿਹਰੇ 'ਤੇ ਸਨ ਡੂੰਘੇ ਜ਼ਖ਼ਮ

A person was killed on Lohri day Jalandhar News in punjabi : ਲੋਹੜੀ ਵਾਲੇ ਦਿਨ ਜਲੰਧਰ 'ਚ ਦਾਣਾ ਮੰਡੀ ਨੇੜੇ ਇਕ ਵਿਅਕਤੀ ਦੀ ਲਾਸ਼ ਮਿਲੀ। ਫਿਲਹਾਲ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਸਰੀਰ 'ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ। ਮੁੱਢਲੀ ਜਾਂਚ ਵਿਚ ਮੰਨਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਕਤਲ ਕਰਕੇ ਉਸ ਦੀ ਲਾਸ਼ ਇਥੇ ਸੁੱਟ ਦਿਤੀ ਗਈ ਸੀ। ਮ੍ਰਿਤਕ ਨੇ ਟਰੈਕ ਸੂਟ ਪਾਇਆ ਹੋਇਆ ਸੀ।

 ਇਹ ਵੀ ਪੜ੍ਹੋ: Health News : ਕੰਨ ਦੇ ਦਰਦ ਨੂੰ ਨਜ਼ਰ-ਅੰਦਾਜ਼ ਕਰਨਾ ਪੈ ਸਕਦੈ ਮਹਿੰਗਾ

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 9.15 ਵਜੇ ਕਿਸੇ ਰਾਹਗੀਰ ਨੇ ਪੁਲਿਸ ਕੰਟਰੋਲ ਰੂਮ ਨੂੰ ਮਾਮਲੇ ਦੀ ਸੂਚਨਾ ਦਿਤੀ ਸੀ। ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਜਾਂਚ ਲਈ ਮੌਕੇ 'ਤੇ ਪਹੁੰਚ ਗਈ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।

ਮ੍ਰਿਤਕ ਦੇ ਮੂੰਹ 'ਤੇ ਡੂੰਘੇ ਜ਼ਖ਼ਮ ਹਨ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਉਸ ਦਾ ਕਤਲ ਕਰਕੇ ਉਸ ਦੀ ਲਾਸ਼ ਉੱਥੇ ਹੀ ਸੁੱਟ ਦਿਤੀ ਗਈ ਸੀ। ਪੁਲਿਸ ਨੇ ਗੋਪਾਲ ਨਗਰ ਦੇ ਨਾਲ ਲੱਗਦੇ ਦਾਣਾ ਮੰਡੀ ਮੋੜ ’ਤੇ ਸਥਿਤ ਡਾਕਖਾਨੇ ਦੇ ਨੇੜਿਓਂ ਲਾਸ਼ ਬਰਾਮਦ ਕੀਤੀ ਹੈ। ਲਾਸ਼ ਮਿਲਣ ਦੀ ਖ਼ਬਰ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਦਾ ਮਾਹੌਲ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

 ਇਹ ਵੀ ਪੜ੍ਹੋ: Child Health News : ਕਿਵੇਂ ਕੀਤੀ ਜਾਵੇ ਬੱਚੇ ਦੀ ਮਾਲਿਸ਼, ਆਉ ਜਾਣਦੇ ਹਾਂ

ਦੱਸ ਦਈਏ ਕਿ ਜਿਥੋਂ ਲਾਸ਼ ਮਿਲੀ ਸੀ, ਉਸ ਤੋਂ ਸਿਰਫ 30 ਮੀਟਰ ਦੀ ਦੂਰੀ 'ਤੇ ਮੁੱਖ ਸੜਕ ਹੈ। ਪੁਲਿਸ ਹੁਣ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਕਤ ਵਿਅਕਤੀ ਕਿਸ-ਕਿਸ ਦੇ ਨਾਲ ਇੱਥੇ ਪਹੁੰਚਿਆ ਅਤੇ ਕਿਵੇਂ ਪਹੁੰਚਿਆ। ਦੱਸ ਦਈਏ ਕਿ ਜਿਸ ਸਥਾਨ 'ਤੇ ਇਹ ਘਟਨਾ ਵਾਪਰੀ ਉੱਥੇ ਲੋਕਾਂ ਦੀ ਬਹੁਤ ਘੱਟ ਆਵਾਜਾਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਵਲੋਂ ਉਕਤ ਖੇਤਰ ਵਿਚ ਆਉਣ-ਜਾਣ ਵਾਲੀਆਂ ਗੱਡੀਆਂ ਅਤੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਪਿਛਲੇ 12 ਘੰਟਿਆਂ ਵਿੱਚ ਉਕਤ ਸਥਾਨ ਤੋਂ ਕਿੰਨੇ ਵਾਹਨ ਲੰਘੇ। ਇਸ ਦੇ ਨਾਲ ਹੀ ਪੁਲਿਸ ਨੇ ਮ੍ਰਿਤਕ ਦੀ ਫੋਟੋ ਆਲੇ-ਦੁਆਲੇ ਦੇ ਇਲਾਕਿਆਂ ਅਤੇ ਥਾਣਿਆਂ 'ਚ ਭੇਜ ਦਿੱਤੀ ਹੈ। ਤਾਂ ਜੋ ਮ੍ਰਿਤਕ ਦੀ ਪਛਾਣ ਹੋ ਸਕੇ।

(For more Punjabi news apart from A person was killed on Lohri day Jalandhar News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement