Punjab Weather Update: ਚੰਡੀਗੜ੍ਹ ਸਮੇਤ ਪੰਜਾਬ ’ਚ ਪੈ ਰਹੀ ਹੱਡ ਚੀਰਵੀਂ ਠੰਢ ਨੇ ਲੋਕਾਂ ਦਾ ਕੀਤਾ ਬੁਰਾ ਹਾਲ
Published : Jan 13, 2024, 12:47 pm IST
Updated : Jan 13, 2024, 12:47 pm IST
SHARE ARTICLE
Chandigarh punjab Weather Update
Chandigarh punjab Weather Update

Punjab Weather Update: 4 ਟਰੇਨਾਂ ਤੇ 6 ਉਡਾਣਾਂ ਲੇਟ

Chandigarh punjab Weather Update news in punjabi : ਸ਼ਨੀਵਾਰ ਦੀ ਸਵੇਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਨਾਲ ਸ਼ੁਰੂ ਹੋਈ। ਇਸ ਕਾਰਨ ਵਿਜ਼ੀਬਿਲਟੀ 25 ਤੋਂ 50 ਮੀਟਰ ਦੇ ਵਿਚਕਾਰ ਰਹੀ। ਰੇਲ ਗੱਡੀਆਂ ਅਤੇ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ। 4 ਟਰੇਨਾਂ ਸਮੇਤ 6 ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਬੀਤੇ ਦਿਨ ਹੀ ਮੌਸਮ ਵਿਭਾਗ ਨੇ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਸੀ।

ਇਹ ਵੀ ਪੜ੍ਹੋ: Health News : ਕੰਨ ਦੇ ਦਰਦ ਨੂੰ ਨਜ਼ਰ-ਅੰਦਾਜ਼ ਕਰਨਾ ਪੈ ਸਕਦੈ ਮਹਿੰਗਾ

ਕਰੀਬ 10 ਸਾਲਾਂ ਬਾਅਦ ਦੋਵਾਂ ਰਾਜਾਂ ਵਿਚ ਧੂੰਏਂ ਅਤੇ ਸੀਤ ਲਹਿਰ ਦੇ ਅਜਿਹੇ ਹਾਲਾਤ ਪੈਦਾ ਹੋਏ ਹਨ। ਰਾਤ ਦੇ ਤਾਪਮਾਨ ਵਿਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ 'ਚ ਸਥਿਤੀ ਆਮ ਵਾਂਗ ਬਣੀ ਹੋਈ ਹੈ, ਜਦਕਿ ਹਿਮਾਚਲ 'ਚ 16-17 ਜਨਵਰੀ ਨੂੰ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Jalandhar News : ਜਲੰਧਰ 'ਚ ਵੱਡੀ ਵਾਰਦਾਤ, ਲੋਹੜੀ ਵਾਲੇ ਦਿਨ ਵਿਅਕਤੀ ਦਾ ਕਤਲ 

ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੁਹਾਲੀ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਮੌਸਮ ਵਿਭਾਗ ਵਲੋਂ ਧੁੰਦ ਦਾ ਅਲਰਟ ਜਾ ਜਾਰੀ ਕੀਤਾ ਗਿਆ ਹੈ। ਅਜਿਹਾ ਹੀ ਹਾਲ ਹਰਿਆਣਾ ਦਾ ਹੈ। ਹਰਿਆਣਾ ਦੇ 8 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਮਹਿੰਦਰਗੜ੍ਹ, ਰੇਵਾੜੀ, ਫਰੀਦਾਬਾਦ ਅਤੇ ਗੁਰੂਗ੍ਰਾਮ ਵਿੱਚ ਵੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ 'ਚ ਸਵੇਰੇ ਧੁੰਦ ਛਾਈ ਰਹੇਗੀ, ਜਦਕਿ ਦੁਪਹਿਰ ਨੂੰ ਧੁੱਪ ਨਿਕਲੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement